22.1 C
Delhi
Friday, March 29, 2024
spot_img
spot_img

ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਜਿੰਮੇਵਾਰਾਂ ਖਿਲਾਫ ਹੋਵੇ ਸਖ਼ਤ ਕਾਰਵਾਈ: ਸੁਨੀਲ ਜਾਖੜ

ਚੰਡੀਗੜ, 31 ਜੁਲਾਈ, 2020 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਕਲੀ ਸ਼ਰਾਬ ਕਾਰਨ ਹੋਈਆਂ 21 ਸ਼ੱਕੀ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਅਪਰਾਧ ਵਿਚ ਸ਼ਾਮਿਲ ਲੋਕਾਂ ਖਿਲਾਫ ਛੇਤੀ ਜਾਂਚ ਮੁਕੰਮਲ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਜੁਰਮ ਵਿਚ ਸ਼ਾਮਿਲ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਬਖ਼ਸੇਗੀ ਨਹੀਂ। ਉਨਾਂ ਨੇ ਕਿਹਾ ਕਿ ਇਸ ਕੇਸ ਦੀ ਜੁਡੀਸੀਅਲ ਜਾਂਚ ਦੇ ਹੁਕਮ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਹਨ। ਉਨਾਂ ਕਿਹਾ ਕਿ ਇਹ ਜਾਂਚ ਛੇਤੀ ਅਤੇ ਸਮਾਂਬੱਧ ਤਰੀਕੇ ਨਾਲ ਪੂਰੀ ਹੋਵੇ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਮਿਸਾਲੀ ਸਜਾ ਦਿੱਤੀ ਜਾਵੇ ਤਾਂ ਜੋ ਮੁੜ ਕੋਈ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਾ ਕਰੇ।

ਸ੍ਰੀ ਜਾਖੜ ਨੇ ਕਿਹਾ ਕਿ ਇਸ ਤਰਾਂ ਦਾ ਸ਼ਰਾਬ ਮਾਫੀਆ ਨਾ ਕੇਵਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ ਬਲਕਿ ਇਹ ਰਾਜ ਲਈ ਵੀ ਵੱਡਾ ਨੁਕਸਾਨ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਸ਼ਰਾਬ ਤਸਕਰੀ ਅਤੇ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸ਼ਖਤੀ ਕਰਦਿਆਂ ਇੰਨਾਂ ਨੂੰ ਤਰੁੰਤ ਨਕੇਲ ਪਾ ਕੇ ਅਜਿਹੇ ਗੈਰ ਸਮਾਜੀ ਤੱਤਾਂ ਨੂੰ ਕਾਨੂੰਨ ਅਨੁਸਾਰ ਸਜਾ ਦਿੱਤੀ ਜਾਵੇ।

Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION