28.1 C
Delhi
Thursday, April 25, 2024
spot_img
spot_img

ਨਕੋਦਰ ’ਚ ਈਸਾਈ ਭਾਈਚਾਰੇ ਨੂੰ ਕਮਿਊਨਟੀ ਹਾਲ ਅਤੇ ਕਬਰਿਸਤਾਨ ਲਈ ਅਲਾਟ ਹੋਵੇਗੀ 10 ਕਨਾਲ ਜ਼ਮੀਨ

ਜਲੰਧਰ, 3 ਜਨਵਰੀ, 2020 –

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਕੋਦਰ ਵਿਖੇ ਈਸਾਈ ਭਾਈਚਾਰੇ ਲਈ ਕਮਿਊਨਟੀ ਹਾਲ ਅਤੇ ਕਬਰਿਸਤਾਨ ਬਣਾਉਣ ਲਈ 10 ਕਨਾਲ ਜਮੀਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਨੇ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨਰ ਸ੍ਰੀ ਮੁਨੱਵਰ ਮਸੀਹ ਨੂੰ ਦਸਦਿਆਂ ਕਿਹਾ ਕਿ ਰਾਸ਼ਟਰੀ ਮਾਰਗ ਨੰਬਰ-1 ’ਤੇ ਜ਼ਮੀਨ ਦੀ ਅਲਾਟਮੈਂਟ ਸਬੰਧੀ ਕੇਸ ਦੀਆਂ ਸਾਰੀਆਂ ਕਾਰਵਾਈਆਂ ਪੂਰੀਆਂ ਕਰਕੇ ਪੰਜਾਬ ਸਰਕਾਰ ਨੂੰ ਪ੍ਰਵਾਨਗੀ ਲਈ ਜਲਦ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰਾ ਇਸ ਨੂੰ ਅਪਣੀ ਲੋੜ ਮੁਤਾਬਿਕ ਕਮਿਊਨਟੀ ਹਾਲ ਅਤੇ ਕਬਰਿਸਤਾਨ ਬਣਾਉਣ ਲਈ ਵਰਤ ਸਕਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਈਸਾਈ ਭਾਈਚਾਰੇ ਨਾਲ ਸਬੰਧਿਤ ਹਰ ਮੁੱਦੇ ਅਤੇ ਖਾਸ ਕਰਕੇ ਕਬਰਿਸਤਾਨ ਦੇ ਮੁੱਦੇ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਸ ਪਵਿੱਤਰ ਕਾਰਜ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਚੇਅਰਮੈਨ ਘੱਟ ਗਿਣਤੀ ਕਮਿਸ਼ਨ ਅਤੇ ਕਮਿਸ਼ਨ ਦੇ ਹੋਰਨਾਂ ਮੈਂਬਰਾਂ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਈਸਾਈ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾ ਚੇਅਰਮੈਨ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਈਸਾਈ ਭਾਈਚਾਰੇ ਨੂੰ ਕਬਰਿਸਤਾਨ ਲਈ ਯੋਗ ਜਮੀਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਈਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੀਆਂ ਮੰਗਾਂ ਸਬੰਧੀ ਲਿਖਤੀ ਬਿਨੈਪੱਤਰ ਦੇਣ ਤਾਂ ਜੋ ਇਸ ’ਤੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜ਼ੀਨਤ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION