26.1 C
Delhi
Saturday, April 20, 2024
spot_img
spot_img

ਨਨਕਾਣਾ ਸਾਹਿਬ ਦੀ ਘਟਨਾ ਤੇ ਰਾਜਨੀਤੀ ਕਰਨ ਦੀ ਬਜਾਏ ਕੇਂਦਰ ਪਾਕਿਸਤਾਨ ਕੋਲ ਮੁੱਦਾ ਉਠਾਏ: ਜਾਖੜ

ਚੰਡੀਗੜ੍ਹ, 5 ਜਨਵਰੀ, 2020:
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਨੂੰ ਨਸੀਹਤ ਦਿੰਦਿਆਂ ਨਨਕਾਣਾ ਸਾਹਿਬ ਦੀ ਘਟਨਾ ਤੇ ਰਾਜਨੀਤੀ ਕਰਨ ਤੋਂ ਵਰਜਦਿਆਂ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਹੱਲ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਕੇਂਦਰ ਸਰਕਾਰ ਵੀ ਤੁਰੰਤ ਪਾਕਿਸਤਾਨੀ ਸਰਕਾਰ ਕੋਲ ਇਹ ਮੁੱਦਾ ਪ੍ਰਭਾਵੀ ਤਰੀਕੇ ਨਾਲ ਚੁੱਕੇ ਅਤੇ ਸਿੱਖਾਂ ਦੀਆਂ ਭਾਵਨਾਵਾਂ ਤੇ ਰਾਜਨੀਤੀ ਕਰਨੀ ਬੰਦ ਕਰੇ।

ਸ੍ਰੀ ਜਾਖੜ ਨੇ ਇਥੋਂ ਜਾਰੀ ਬਿਆਨ ਵਿੱਚ ਆਖਿਆ ਕਿ ਇਹ ਮਸਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਤੇ ਰਾਜਨੀਤੀ ਕਰਕੇ ਕੇਂਦਰ ਸਰਕਾਰ ਆਪਣੇ ਕਾਲੇ ਕਾਨੂੰਨ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਮੂਹ ਸਿੱਖਾਂ ਲਈ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦਾ ਹੈ ਅਤੇ ਇਸ ਨਾਲ ਜੁੜੀ ਇਸ ਮੰਦਭਾਗੀ ਘਟਨਾ ਤੇ ਸਿਆਸਤ ਕਰਨਾ ਭਾਜਪਾ ਦੀ ਨੀਵੀਂ ਸੋਚ ਦਾ ਪ੍ਰਤੀਕ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਪਾਕਿਸਤਾਨ ਨਾਲ ਡਿਪਲੋਮੈਟਿਕ ਸਬੰਧਾਂ ਦੀ ਵਰਤੋਂ ਕਰਦਿਆਂ ਉਥੇ ਸਾਡੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਮਰਾਨ ਸਰਕਾਰ ਤੇ ਜ਼ੋਰ ਪਾਵੇ।

ਸ੍ਰੀ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਇਸ ਮੰਦਭਾਗੀ ਘਟਨਾ ਨੂੰ ਆਧਾਰ ਬਣਾ ਕੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਜਾ ਕੇ ਬਣਾਏ ਨਾਗਰਿਕਤਾ ਸੋਧ ਕਾਨੂੰਨ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦ ਕਿ ਇਹ ਮੌਕਾ ਤੁਰੰਤ ਪਾਕਿਸਤਾਨ ਨਾਲ ਉੱਚ ਪੱਧਰੀ ਰਾਬਤਾ ਕਾਇਮ ਕਰਕੇ ਪਾਕਿਸਤਾਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਦਬਾਅ ਪਾਉਣ ਦਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਪਏ ਹਨ ਪਰ ਕੇਂਦਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਨੇ ਜਿਸ ਤਰ੍ਹਾਂ ਦੀ ਇਸ ਘਟਨਾ ਤੇ ਬਿਆਨਬਾਜ਼ੀ ਕੀਤੀ ਹੈ ਉਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਹੋਰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਨਾਲ ਜੋੜ ਕੇ ਵੇਖਣਾ ਭਾਜਪਾ ਦੀ ਫਿਰਕੂ ਸੋਚ ਅਤੇ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਦੀ ਵਰਤੋਂ ਭਾਜਪਾ ਆਪਣੇ ਕਾਲੇ ਮਨਸੂਬਿਆਂ ਦੀ ਮਾਰਕੀਟਿੰਗ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਰਾਜਨੀਤਕ ਪਾਰਟੀ ਦੀ ਸਿਆਸੀ ਕਰੰਸੀ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੋਈ ਪਾਰਟੀ ਆਪਣੇ ਸਿਆਸੀ ਹਿੱਤ ਸਾਧਣ ਲਈ ਕਰੇ। ਉਨਾਂ ਕਿਹਾ ਕਿ ਭਾਜਪਾ ਤਾਂ ਆਪਣੇ ਪਾਪ ਛੁਪਾਉਣ ਲਈ ਇਸ ਮੰਦਭਾਗੀ ਘਟਨਾ ਤੇ ਤਮਾਸਬੀਨ ਬਣ ਤਾੜੀ ਮਾਰ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION