39.1 C
Delhi
Monday, May 27, 2024
spot_img
spot_img
spot_img

ਨਰਸਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ: ਸੋਨੀ – ਉਪ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਨਰਸਾਂ ਨੇ ਹੜਤਾਲ ਦਾ ਸੱਦਾ ਵਾਪਸ ਲਿਆ

ਯੈੱਸ ਪੰਜਾਬ
ਅੰਮ੍ਰਿਤਸਰ, 12 ਨਵੰਬਰ, 2021 –
ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਲਈ ਦਿੱਤਾ ਗਿਆ ਹੜਤਾਲ ਦਾ ਸੱਦਾ ਅੱਜ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ, ਜਿੰਨਾ ਕੋਲ ਸਿਹਤ ਮੰਤਰਾਲੇ ਦਾ ਚਾਰਜ ਵੀ ਹੈ, ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ। ਅੱਜ ਸ੍ਰੀ ਸੋਨੀ ਦੀ ਰਿਹਾਇਸ਼ ਵਿਖੇ ਕੀਤੀ ਮੀਟਿੰਗ ਵਿਚ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦਾ ਵਿਸਥਾਰ ਉਨਾਂ ਨਾਲ ਸਾਂਝਾ ਕੀਤਾ।

ਸ੍ਰੀ ਸੋਨੀ ਨੇ ਉਨਾਂ ਦੀਆਂ ਮੰਗਾਂ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੁਹਾਡੇ ਨਾਲ ਹੈ ਅਤੇ ਤੁਹਾਡੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮੈਂ ਖ਼ੁਦ ਤੁਹਾਡੀਆਂ ਮੰਗਾਂ ਸਬੰਧੀ ਜੇਕਰ ਲੋੜ ਮਹਿਸੂਸ ਹੋਈ ਤਾਂ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਾਂਗਾ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ, ਮੁਲਾਜ਼ਮਾਂ ਤੇ ਕਿਸਾਨਾਂ ਨਾਲ ਹੈ।

ਉਨਾਂ ਕਿਹਾ ਕਿ ਸ੍ਰੀ ਚੰਨੀ ਨੇ ਥੋੜੇ ਅਰਸੇ ਦੌਰਾਨ ਪੰਜਾਬ ਦੇ ਲੋਕਾਂ ਲਈ ਜੋ ਐਲਾਨ ਕੀਤੇ ਹਨ ਉਹ ਇਤਹਾਸਕ ਹਨ। ਉਨਾਂ ਦੱਸਿਆ ਕਿ ਮੁਲਾਜ਼ਮਾਂ ਨੂੰ 11 ਫੀਸਦੀ ਡੀ ਏ ਦੇਣ ਦਾ ਐਲਾਨ ਤੇ 36000 ਤੋਂ ਵੱਧ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਫੈਸਲੇ ਕਰਨੇ ਸਰਕਾਰ ਦੇ ਮੁਲਾਜ਼ਮ ਪੱਖੀ ਹੋਣ ਦੀ ਗਵਾਹੀ ਭਰਦੇ ਹਨ।

ਸ੍ਰੀ ਸੋਨੀ ਦੇ ਭਰੋਸੇ ਮਗਰੋਂ ਨਰਸਿੰਗ ਐਸੋਸੀਏਸ਼ਨ ਨੇ ਹੜਤਾਲ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਡਾ ਓ ਪੀ ਗੋਜਰਾ ਡਾਇਰੈਕਟਰ ਸਿਹਤ ਸੇਵਾਵਾਂ, ਸ੍ਰੀਮਤੀ ਸਪਿੰਦਰ ਕੌਰ ਘੁੰਮਣ ਕਨਵੀਨਰ ਐਸੋਸੀਏਸ਼ਨ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਮਨਜੀਤ ਕੌਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION