35.1 C
Delhi
Thursday, April 25, 2024
spot_img
spot_img

ਨਵਜਨਮੀ ‘ਨੰਨ੍ਹੀ ਛਾਂ’ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ ’ਚ ਮਿਲੀ

ਬਠਿੰਡਾ, 24 ਅਕਤੂਬਰ, 2019-

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ ‘ਚ ਨਵਜੰਮੀ ਬੱਚੀ ਲਾਵਾਰਿਸ ਹਾਲਤ ਵਿੱਚ ਮਿਲੀ। ਜਿਸ ਸਬੰਧੀ ਪੁਲਿਸ ਥਾਣਾ ਥਰਮਲ ਵਿਖੇ ਡੀ.ਡੀ.ਆਰ. ਦਰਜ ਕਰਵਾਈ ਗਈ ਹੈ।

ਮਾਹੰਤ ਗੁਰਬੰਤਾ ਦਾਸ ਸਕੂਲ ਦੇ ਕਰਮਚਾਰੀਆਂ ਅਤੇ ਜਿਲ੍ਹਾ ਬਾਲ ਸਰੱਖਿਆ ਦਫਤਰ ਦੇ ਅਧਿਕਾਰੀਆਂ ਵੱਲੋਂ ਬੱਚੀ ਨੂੰ ਮੈਡੀਕਲ ਸਹਾਇਤਾ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਤਬਦੀਲ ਕਰਵਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦਿੱਤੀ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੇ ਮਾਹਿਰ ਡਾਕਟਰ ਵੱਲੋਂ ਬੱਚੀ ਦਾ ਮੈਡੀਕਲ ਚੈੱਕਅੱਪ ਕਰਨ ਉਪਰੰਤ ਬੱਚੀ ਨੂੰ ਮੈਡੀਕਲੀ ਫਿੱਟ ਘੋਸ਼ਿਤ ਕੀਤਾ ਗਿਆ। ਇਸ ਉਪਰੰਤ ਬੱਚੀ ਨੂੰ ਬਾਲ ਭਲਾਈ ਕਮੇਟੀ ਬਠਿੰਡਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਇਸ ਕਮੇਟੀ ਵੱਲੋਂ ਬੱਚੀ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੇ ਤਹਿਤ ਸ਼੍ਰੀ ਆਨੰਤ ਅਨਾਥ ਆਸ਼ਰਮ (ਸਪੈਲਾਇਜਡ ਅਡਾਪਸ਼ਨ ਏਜੰਸੀ) ਨਥਾਣਾ ਵਿਖੇ ਸਾਂਭ-ਸੰਭਾਲ ਲਈ ਤਬਦੀਲ ਕਰਨ ਦੇ ਹੁਕਮਾਂ ਉਪਰੰਤ ਬਾਲ ਭਲਾਈ ਕਮੇਟੀ ਦੇ ਮੈਂਬਰਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਸਮੂਹ ਸਟਾਫ਼ ਦੀ ਹਾਜ਼ਰੀ ‘ਚ ਉਕਤ ਬੱਚੀ ਨੂੰ ਏਜੰਸੀ ਦੇ ਹਵਾਲੇ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬਾਲ ਸੁਰੱਖਿਆ ਵਿਭਾਗ ਵਲੋਂ ਲਾਵਾਰਿਸ ਬੱਚੀ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾਵੇਗੀ ਜੇਕਰ ਫਿਰ ਵੀ ਬੱਚੀ ਦੇ ਮਾਤਾ-ਪਿਤਾ ਦਾ ਪਤਾ ਨਹੀਂ ਚਲਦਾ ਤਾਂ ਨਿਯਮਾਂ ਅਨੁਸਾਰ ਗੋਦ ਦੇਣ ਦੀ ਪ੍ਰਕਿਰਿਆ ਆਰੰਭੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION