32.1 C
Delhi
Wednesday, May 8, 2024
spot_img
spot_img

ਨਵਜੋਤ ਸਿੰਘ ਮੰਡੇਰ ਜਰਗ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਚੰਡੀਗੜ੍ਹ, 14 ਮਾਰਚ, 2023:
ਸ. ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਸ. ਨਵਜੋਤ ਸਿੰਘ ਆਪਣੀ ਮਾਤਾ ਪ੍ਰਿੰਸੀਪਲ ਪਰਮਜੀਤ ਕੌਰ, ਪਤਨੀ ਪ੍ਰਿੰਸੀਪਲ ਜਸਵੀਰ ਕੌਰ, ਪੁੱਤਰ ਜਸਕੰਵਰ ਸਿੰਘ ਮੰਡੇਰ ਅਤੇ ਨਵਕੰਵਰ ਸਿੰਘ ਮੰਡੇਰ ਨਾਲ ਪੇਡਾ ਕੰਪਲੈਕਸ ਵਿਖੇ ਪੁੱਜੇ। ਇਹ ਜ਼ਿੰਮੇਵਾਰੀ ਸੌਂਪਣ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਸ. ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਸ੍ਰੀ ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਸ. ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ।

ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ, ‘ਆਪ’ ਦੇ ਚੀਫ ਵ੍ਹਿਪ ਸ੍ਰੀਮਤੀ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ.ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਸ. ਨਵਜੋਤ ਸਿੰਘ ਨੂੰ ਵਧਾਈ ਦਿੱਤੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਾਕਮ ਸਿੰਘ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ‘ਆਪ’ ਦੇ ਮੁੱਖ ਬੁਲਾਰੇ ਸ. ਮਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਸ੍ਰੀ ਗੁਰਮੇਲ ਸਿੰਘ ਘਰਾਚੋਂ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਪੰਜਾਬੀ ਦੇ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਡਾ. ਭੀਮ ਇੰਦਰ ਸਿੰਘ, ਪ੍ਰੀਤਮ ਰੁਪਾਲ, ਗੁਰਜੀਤ ਸਿੰਘ ਪੁਰੇਵਾਲ, ਗੁਰਚਰਨNavjot Singh Mandair Jarg, Genco, Punjab Genco Limited, Punjab, Harpal Singh Cheema, Aman Arora, Meet Hayer, Jai Kishan Rouri,Baljinder Kaur, ਸਿੰਘ ਸ਼ੇਰਗਿੱਲ, ਡਾ. ਜੇ.ਐਸ. ਸੰਘੇੜਾ, ਹਰਦਿਆਲ ਸਿੰਘ ਥੂਹੀ, ਜਸਵੀਰ ਝੱਜ, ਡਾ. ਗੁਲਜ਼ਾਰ ਪੰਧੇਰ ਅਤੇ ਪਾਲਾ ਰਾਜੇਵਾਲੀਆ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION