31.1 C
Delhi
Thursday, May 9, 2024
spot_img
spot_img

ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦੀਆਂ ਤਿਆਰੀਆਂ ਵਿਚ ਕਾਂਗਰਸ

ਯੈੱਸ ਪੰਜਾਬ
ਚੰਡੀਗੜ੍ਹ, 02 ਮਈ, 2022 (ਰਾਜਕੁਮਾਰ ਸ਼ਰਮਾ)
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਹਾਈਕਮਾਂਡ ਸਖਤ ਹੋ ਗਈ ਹੈ। ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਤੋਂ ਬਾਅਦ ਹੁਣ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦੀਆਂ ਤਿਆਰੀਆਂ ਹੋ ਗਈਆਂ ਹਨ। ਸਿੱਧੂ ਦੀ ਪ੍ਰਸ਼ਾਂਤ ਕਿਸ਼ੋਰ ਦੇ ਨਾਲ ਕਰੀਬੀ ਹੋਣ ਦੇ ਚਲਦਿਆਂ ਇਸ ਤਰ੍ਹਾਂ ਦੇ ਸੰਕੇਤ ਮਿਲ ਰਹੇ ਹਨ ਉਹ ਪੀ. ਕੇ. ਨਾਲ ਮਿਲ ਕੇ ਨਵੀਂ ਪਾਰੀ ਸ਼ੁਰੂ ਕਰ ਸਕਦੇ ਹਨ।

ਹਾਲਾਂਕਿ ਸਿੱਧੂ ਨੇ 5 ਮਈ ਤੱਕ ਇਤਜਾਰ ਕਰਨ ਨੂੰ ਕਿਹਾ ਹੈ ਪਰ ਪੰਜਾਬ ਕਾਂਗਰਸ ਮੁਖੀ ਹਰੀਸ਼ ਚੌਧਰੀ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦੀ ਸ਼ਿਫਾਰਿਸ਼ ਕੀਤੀ ਹੈ। ਹਰੀਸ਼ ਚੌਧਰੀ ਨੇ ਇਹ ਪੱਤਰ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਲਿਖਿਆ ਹੈ।

ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰਨ ਤੋਂ ਬਾਅਦ ਆਪਣੇ ਢੰਗ ਨਾਲ ਸਰਗਰਮ ਹਨ। ਉਹ ਪਾਰਟੀ ਦੇ ਅਸੰਤੁਸ਼ਟ ਆਗੂਆਂ ਨਾਲ ਪ੍ਰੋਗਰਾਮ ਕਰ ਰਹੇ ਹਨ। ਸਿੱਧੂ ਲਗਾਤਾਰ ਉਨ੍ਹਾਂ ਸਾਰੇ ਆਗੂਆਂ ਨੂੰ ਇਕਜੁੱਟ ਕਰ ਰਹੇ ਹਨ ਜਿਨ੍ਹਾਂ ਦਾ ਪਾਰਟੀ ਹਾਈਕਮਾਂਡ ਨਾਲ ਵਿਵਾਦ ਚੱਲ ਰਿਹਾ ਹੈ। ਇਸ ਵਿਚਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਇਨਕਾਰ ਤੋਂ ਬਾਅਦ ਨਵਜੋਤ ਸਿੱਧੂ ਉਨ੍ਹਾਂ ਦੇ ਨਾਲ ਨੇੜਤਾ ਵਧਾਉਣ ਵਿਚ ਲੱਗੇ ਦਿਖਾਈ ਦੇ ਰਹੇ ਹਨ।

ਸਿੱਧੂ ਕੋਈ ਕਾਰਵਾਈ ਕਰੇ ਇਸਤੋਂ ਪਹਿਲਾਂ ਪੰਜਾਬ ਕਾਂਗਰਸ ਸਰਗਰਮ ਹੋ ਗਈ ਹੈ। ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਸ਼ਿਫਾਰਸ਼ ਕੀਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਰੀਸ਼ ਚੌਧਰੀ ਵਲੋਂ ਲਿਖੇ ਪੱਤਰ ਬਾਰੇ ਕਿਸੇ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਨੁਸ਼ਾਸ਼ਨਹੀਨਤਾ ਕਿਸੇ ਵੀ ਸੂਰਤ ਵਿਚ ਬਰਦਾਸਤ ਨਹੀਂ ਕੀਤੀ ਜਾਵੇਗੀ। ਅਨੁ਼ਸ਼ਾਸਨ ਤੋੜਨ ਵਾਲਿਆਂ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION