35.1 C
Delhi
Thursday, March 28, 2024
spot_img
spot_img

ਨਵਜੋਤ ਸਿੱਧੂ ਦੇ ਨਾਂਅ ’ਤੇ ਵੀ ਹੋ ਰਹੀ ਚਰਚਾ, ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਟਲਿਆ

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਿਚਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤੇ ਜਾਣ ਅਤੇ ਵਿਧਾਇਕ ਦਲ ਵੱਲੋਂ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਅਧਿਕਾਰ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਦਿੱਤੇ ਜਾਣ ਤੋਂ ਬਾਅਦ ਇਹ ਵੱਡਾ ਫ਼ੈਸਲਾ ਅੱਜ ਹੀ ਆ ਜਾਣ ਦੇ ਸ੍ਰੀ ਹਰੀਸ਼ ਰਾਵਤ ਦੇ ਦਾਅਵੇ ਦੇ ਉਲਟ ਨਵੇਂ ਮੁੱਖ ਮੰਤਰੀ ਦਾ ਐਲਾਨ ਘੱਟੋ ਘੱਟ ਐਤਵਾਰ ਤਕ ਟਲ ਗਿਆ ਹੈ।

ਇਸੇ ਦੌਰਾਨ ਦੋ ਤਾਜ਼ਾ ਖ਼ਬਰਾਂ ਸਾਹਮਣੇ ਆਈਆਂ ਹਨ। ਇਕ ਤਾਂ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਨੂੰ ਸਵੇਰੇ 11 ਵਜੇ ਮੁੜ ਬੁਲਾ ਲਈ ਗਈ ਹੈ ਅਤੇ ਦੂਜਾ ਇਹ ਕਿ ਮੁੱਖ ਮੰਤਰੀ ਲਈ ਵਿਚਾਰੇ ਜਾ ਰਹੇ ਨਾਂਵਾਂ ਵਿੱਚ ਹੁਣ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦਾ ਨਾਂਅ ਵੀ ਸ਼ੁਮਾਰ ਹੋ ਗਿਆ ਹੈ।

ਯਾਦ ਰਹੇ ਕਿ ਸਨਿਚਰਵਾਰ ਸਵੇਰ ਤੋਂ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ, ਕੈਬਨਿਟ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਦੇ ਨਾਂਵਾਂ ਦੀ ਚਰਚਾ ਚੱਲ ਰਹੀ ਸੀ ਪਰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਸ੍ਰੀ ਹਰੀਸ਼ ਰਾਵਤ ਅਤੇ ਹੋਰ ਆਗੂਆਂ ਅਨੁਸਾਰ ਵਿਧਾਇਕ ਦਲ ਵੱਲੋਂ ਪਾਇਆ ਗਿਆ ਮਤਾ ਕੇਵਲ ਸ੍ਰੀਮਤੀ ਸੋਨੀਆ ਗਾਂਧੀ ਨੂੰ ਨਵੇਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਹੀ ਅਧਿਕਾਰਤ ਕਰਦਾ ਹੈ ਅਤੇ ਕੋਈ ਨਾਂਅ ਲਿਖ਼ਤੀ ਰੂਪ ਵਿੱਚ ਸੁਝਾਇਆ ਨਹੀਂ ਗਿਆ।

ਸਮਝਿਆ ਜਾ ਰਿਹਾ ਹੈ ਕਿ ਹੁਣ ਐਤਵਾਰ ਨੂੰ ਸਵੇਰੇ 11 ਵਜੇ ਕਾਂਗਰਸ ਭਵਨ ਵਿੱਚ ਵਿਧਾਇਕ ਦਲ ਦੀ ਹੋਣ ਵਾਲੀ ਮੀਟਿੰਗ ਦੌਰਾਨ ਵੀ ਹਾਈਕਮਾਨ ਦਾ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION