29 C
Delhi
Friday, April 19, 2024
spot_img
spot_img

ਨਵਜੋਤ ਸਿੱਧੂ ਨੇ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ’ਚ ਆਪਣੇ ਘਰ ’ਤੇ ਲਹਿਰਾਇਆ ਕਾਲਾ ਝੰਡਾ

ਯੈੱਸ ਪੰਜਾਬ
ਪਟਿਆਲਾ, 25 ਜਨਵਰੀ, 2021:
ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੰਘਰਸ਼ਸ਼ੀਲ ਕਿਸਾਨਾਂ ਦੇ ਅੰਦੋਲਨ ਤਹਿਤ ਦਿੱਲੀ ਮੋਰਚੇ ਦੇ 6 ਮਹੀਨੇ ਪੂਰੇ ਹੋਣ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੀ ਧਰਮਪਤਨੀ ਡਾ: ਨਵਜੋਤ ਕੌਰ ਸਿੱਧੂ ਦੇ ਨਾਲ ਪਟਿਆਲਾ ਸਥਿਤ ਆਪਣੇ ਜੱਦੀ ਘਰ ’ਤੇ ਕਾਲਾ ਝੰਡਾ ਲਹਿਰਾਇਆ।

ਆਪਣੇ ਘਰ ’ਤੇ ਆਪਣੀ ਪਤਨੀ ਦੇ ਨਾਲ ਕਾਲਾ ਝੰਡਾ ਲਾਉਂਦਿਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਸ: ਸਿੱਧੂ ਨੇ ਸਮੂਹ ਲੋਕਾਂ ਨੂੰ ਕਿਹਾ ਕਿ ਕਿਸਾਨੀ ਦੇ ਹੱਕ ਵਿੱਚ ਝੁਲਾਇਆ ਇਹ ਝੰਡਾ ਕਿਸਾਨਾਂ ਦੇ ਹੱਕ ਮਿਲਣ ’ਤੇ ਹੀ ਹਟਾਇਆ ਜਾਵੇਗਾ।

ਹਰ ਪੰਜਾਬੀ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਨਿੈੱਤਰਣ ਦਾ ਸੱਦਾ ਦਿੰਦਿਆਂ ਸ: ਸਿੱਧੂ ਨੇ ਕਿਹਾ ਕਿ ਕਿਸਾਨੀ ਨਾਲ ਲੰਬੇ ਸਮੇਂ ਤੋਂ ਧੋਖ਼ਾ ਹੁੰਦਾ ਆ ਰਿਹਾ ਹੈ ਅਤੇ ਹੁਣ ਇਹ ਕਾਲੇ ਕਾਨੂੂੰਨ ਲਿਆ ਕੇ ਉਨ੍ਹਾਂ ਨੂੰ ਆਖ਼ਰੀ ਚੁਣੌਤੀ ਦਿੱਤੀ ਗਈੇ, ਬਿਲਕੁਲ ਹੀ ਖ਼ਤਮ ਕਰਨ ਵੱਲ ਵਧਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਵਧ ਰਹੇ ਹਨ ਅਤੇ ਆਮਦਨ ਘਟ ਰਹੀ ਹੈ।

ਜ਼ਿਕਰਯੋਗ ਹੈ ਕਿ 40 ਕਿਸਾਨ ਜੱਥੇਬੰਦੀਆਂ ਦੀ ਸਾਂਝੀ ਪ੍ਰਤੀਨਿਧ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸੇ ਸੰਬੰਧ ਵਿੱਚ ਪੰਜਾਬ ਤੋਂ ਕਿਸਾਨਾ ਦੇ ਹੋਰ ਕਾਫ਼ਲੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਨੂੰ ਰਵਾਨਾ ਹੋ ਰਹੇ ਹਨ। ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਗਟਾਉਣ ਦੀ ਗੱਲ ਆਖ਼ੀ ਗਈ ਹੈ।

ਇੱਥੇ ਵਰਨਣਯੋਗ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਣੇ ਦੇਸ਼ ਦੀਆਂ 12 ਵਿਰੋਧੀ ਧਿਰਾਂ ਨੇ ਕਿਸਾਨਾਂ ਦੇ ਇਸ ਕਾਲੇ ਦਿਵਸ ਨੂੰ ਸਮਰਥਨ ਦਾ ਐਲਾਨ ਕੀਤਾ ਹੈ।

ਕਿਸਾਨ ਜੱਥੇਬੰਦੀਆਂਨੇ ਸਮੂਹ ਲੋਕਾਂ ਖ਼ਾਸਕਰ ਪੰਜਾਬੀਆਂ ਨੂੰ 26 ਮਈ ਨੂੰ ਆਪਣੇ ਘਰਾਂ, ਦੁਕਾਨਾਂ, ਹੋਰ ਅਦਾਰਿਆਂਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾਉਣ ਦਾ ਸੱਦਾ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION