25.6 C
Delhi
Saturday, April 20, 2024
spot_img
spot_img

ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇ: ਭਗਵੰਤ ਮਾਨ

ਯੈੱਸ ਪੰਜਾਬ
ਦੀਨਾਨਗਰ (ਗੁਰਦਾਸਪੁਰ), 22 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮਾਝੇ ਦੀ ਧਰਤੀ ਦੀਨਾਨਗਰ ’ਚ ‘ਆਪ’ ਵੱਲੋਂ ਕਰਵਾਈ ਜਨ ਸਭਾ ’ਚ ਗਰਜਦਿਆਂ ਪੰਜਾਬ ਦੇ ਖਜ਼ਾਨੇ ਦੀ ਲੁੱਟ ਹੋਣ ’ਤੇ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ। ਮਾਨ ਨੇ ਪੰਜਾਬ ’ਤੇ ਰਾਜ ਕਰਨ ਵਾਲੇ ਆਗੂਆਂ ਦੇ ਵੱਡੇ ਵੱਡੇ ਮਹੱਲ ਬਣਦੇ ਜਾ ਰਹੇ ਹਨ, ਪਰ ਆਮ ਲੋਕਾਂ ਦੇ ਘਰਾਂ ਦੀਆਂ ਛੱਤਾਂ ਨੀਵੀਆਂ ਹੁੰਦੀਆਂ ਜਾ ਰਹੀਆਂ ਹਨ।

ਬੁੱਧਵਾਰ ਨੂੰ ਦੀਨਾਨਗਰ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮੀਰ ਹੋ ਗਏ, ਪਰ ਆਮ ਲੋਕ ਗਰੀਬ ਹੋ ਗਏ ਹਨ ਅਤੇ ਉਨ੍ਹਾਂ ਦੇ ਘਰਾਂ ਦੀਆਂ ਛੱਤਾਂ ਵੀ ਨੀਵੀਆਂ ਹੋ ਗਈਆਂ, ਜਦੋਂ ਕਿ ਰਾਜ ਕਰਨ ਵਾਲਿਆਂ ਨੇ ਵੱਡੇ ਵੱਡੇ ਮਹੱਲ ਬਣਾ ਲਏ।’’

ਮਾਨ ਨੇ ਕਿਹਾ ਕਿ ਇਨਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ। ਪਰ ਇਹ ਪਾਰਟੀਆਂ ਬੇਸ਼ਰਮੀ ਨਾਲ ਪੰਜਾਬ ਨੂੰ ਲੁੱਟਣ ਦਾ ਇੱਕ ਮੌਕਾ ਹੋਰ ਮੰਗਦੀਆਂ ਹਨ।

ਬਾਦਲ ਪਰਿਵਾਰ ’ਤੇ ਤਿੱਖੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੱਸਣ ਕਿ ਉਨ੍ਹਾਂ ਕੋਲ 23 ਕਿਲੋ ਸੋਨਾ ਕਿੱਥੋਂ ਆਇਆ ਹੈ? ਜਿਹੜਾ ਉਨ੍ਹਾਂ ਚੋਣ ਕਮਿਸ਼ਨ ਨੂੰ ਚੋਣ ਲੜ੍ਹਨ ਵੇਲੇ ਦੱਸਿਆ ਸੀ। ਸੂਬੇ ਦੀ ਸੱਤਾ ’ਤੇ ਕਾਬਜ ਹੋ ਕੇ ਬਾਦਲ ਪਰਿਵਾਰ ਨੇ ਅਰਬਾਂ ਖ਼ਰਬਾਂ ਦੀ ਜਾਇਦਾਦ ਬਣਾਈ ਹੈ, ਨਾ ਕਿ ਪੰਜਾਬ ਦੇ ਖਜ਼ਾਨੇ ਨੂੰ ਭਰਿਆ।

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਨ ਤੋਂ ਬਹਾਨੇ ਬਣਾ ਕੇ ਭੱਜ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਵਜੋਤ ਸਿੱਧੂ ਨੂੰ ਵਿਧਾਇਕ ਬਣਾਇਆ ਹੈ ਤਾਂ ਉਨ੍ਹਾਂ (ਮਾਨ) ਨੂੰ ਵੀ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਮੈਂਬਰ ਵਜੋਂ ਚੁਣਿਆ ਹੈ

ਦੇਸ਼ ਮੁੱਦਿਆਂ ’ਤੇ ਬਹਿਸ ਦੀ ਚੁਣੌਤੀ ਦਿੰਦਿਆਂ ਭਗਵੰਤ ਮਾਨ ਨੇ ਸਿੱਧੂ ਨੂੰ ਕਿਹਾ ਕਿ ਸਿੱਧੂ ਉਨ੍ਹਾਂ (ਮਾਨ) ਨਾਲ ਬਹਿਸ ਕਰਨ ਅਤੇ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਬਹਿਸ ਕਰਨ ਲਈ ਸਾਹਮਣੇ ਆਉਣ।

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਵੱਲੋਂ ਦਿੱਤੇ ਫ਼ਤਵੇ ਨੂੰ ਪੈਰਾਂ ਥੱਲੇ ਰੋਲਿਆ ਹੈ। ਅਮਰੀਕਾ ਵਰਗੇ ਦੇਸ਼ ਮੰਗਲ ’ਤੇ ਕਲੋਨੀਆਂ ਕੱਟ ਰਹੇ ਹਨ, ਪਰ ਕਾਂਗਰਸ ਸਰਕਾਰ ਗਲੀਆਂ ਨਾਲੀਆਂ ਬਣਾਉਣ ਵਿੱਚ ਹੀ ਉਲਝੀ ਪਈ ਹੈ।

ਉਨ੍ਹਾਂ ਕਿਹਾ ਕਾਂਗਰਸ ਸਰਕਾਰ ਸੂਬੇ ਦੇ ਵਿਕਾਸਮਈ ਤੋਂ ਇਹ ਕਹਿ ਕੇ ਭੱਜ ਰਹੀ ਹੈ ਕਿ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ। ਪਰ ਸਵਾਲ ਤਾਂ ਇਹ ਹੈ ਕਿ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਕਿਸ ਨੇ ਕੀਤਾ? ਮਾਨ ਨੇ ਦੋਸ਼ ਲਾਇਆ ਕਿ ਮੁਗਲ਼ਾਂ, ਅੰਗਰੇਜ਼ਾਂ ਤੋਂ ਬਾਅਦ ਅਕਾਲੀਆਂ ਅਤੇ ਕਾਂਗਰਸੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ।

ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿੱਚ ਕੇਵਲ ਐਫ.ਆਈ.ਆਰ ਦਰਜ ਕਰਕੇ ਸਾਰਿਆ ਜਾ ਰਿਹਾ ਅਤੇ ਲੋਕਾਂ ਦਾ ਧਿਆਨ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਰਾਜ ਕਰਨ ਲਈ ਬਹੁਤ ਮੌਕੇ ਦਿੱਤੇ ਹਨ, ਪਰ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਣ ਤਾਂ ਪੰਜਾਬ ਨੂੰ ਹੱਸਦਾ ਖੇਲਦਾ ਪੰਜਾਬ ਬਣਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION