37.8 C
Delhi
Thursday, April 25, 2024
spot_img
spot_img

ਨਵਾਂਸ਼ਹਿਰ ਦੇ ਐਮ.ਐਲ.ਏ. ਅੰਗਦ ਸਿੰਘ ਵੱਲੋਂ ਵਿਧਾਨ ਸਭਾ ਦੀ ਰਹਿੰਦੀ ਮਿਆਦ ਲਈ ਤਨਖ਼ਾਹ ਨਾ ਲੈਣ ਦਾ ਐਲਾਨ

ਨਵਾਂਸ਼ਹਿਰ, 30 ਮਈ, 2020 –

ਪੰਜਾਬ ਵਿਧਾਨ ਸਭਾ ’ਚ ਨਵਾਂਸ਼ਹਿਰ ਦੀ ਨੁਮਾਇੰਦਗੀ ਕਰ ਰਹੇ ਐਮ ਐਲ ਏ ਅੰਗਦ ਸਿੰਘ ਨੇ ਕੋਵਿਡ ਕਾਰਨ ਦਰਪੇਸ਼ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਅਤੇ ਸਰਕਾਰ ਨਾਲ ਇਕੱਜੁਟਤਾ ਦਿਖਾਉਂਦਿਆਂ ਆਪਣੀ ਰਹਿੰਦੀ ਮਿਆਦ ਦੀ ਪੂਰੀ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ।

ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਸੰਬੋਧਿਤ ਭਾਵੁਕ ਸੁਰ ਵਾਲੇ ਪੱਤਰ ’ਚ ਨਵਾਂਸ਼ਹਿਰ ਦੇ ਨੌਜੁਆਨ ਵਿਧਾਇਕ ਨੇ ਲਿਖਿਆ ਹੈ ਕਿ ਜਦੋਂ ਪੂਰਾ ਵਿਸ਼ਵ ਕੋਵਿਡ-19 ਦੀ ਭਿਆਨਕ ਬਿਮਾਰੀ ਦੀ ਲਪੇਟ ’ਚ ਹੈ ਅਤੇ ਹਰੇਕ ਸਰਕਾਰ ਆਪਣੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਿਰ-ਤੋੜ ਯਤਨ ਕਰ ਰਹੀ ਹੈ ਤਾਂ ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਨਿਮਾਣੀ ਮੱਦਦ ਵਜੋਂ ਮੈਂ ਆਪਣਾ ਤਿਲ-ਫੁੱਲ ਵੀ ਪਾਉਣਾ ਚਾਹੁੰਦਾ ਹਾਂ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਇਸ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ ਸੁਰੱਖਿਅਤ ਆਪਣੇ ਰਾਜਾਂ ਨੂੰ ਵਾਪਸੀ ਅਤੇ ਪੰਜਾਬ ਤੋਂ ਬਾਹਰ ਰਹਿ ਗਏ ਲੋਕਾਂ ਦੀ ਪੰਜਾਬ ਵਾਪਸੀ ਬਾਰੇ ਬਣਾਈਆਂ ਗਈਆਂ ਵਿਧਾਨ ਸਭਾ ਦੀਆਂ ਤਾਲਮੇਲ ਕਮੇਟੀਆਂ ਦੀ ਰਣਨੀਤੀ ਨੂੰ ਪੂਰੀ ਕਾਰਗਰ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਲੱਖਾਂ ਉਨ੍ਹਾਂ ਪ੍ਰਵਾਸੀਆਂ ਅਤੇ ਹਜ਼ਾਰਾਂ ਪੰਜਾਬ ਦੇ ਦੂਸਰੇ ਰਾਜਾਂ ’ਚ ਰਹਿਣ ਵਾਲੇ ਪੰਜਾਬੀਆਂ ਨੂੰ ਵਾਪਸੀ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਥੋੜ੍ਹੀ ਹੈ।

ਉਨ੍ਹਾਂ ਇਸ ਮਹਾਂਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਆਰਥਿਕਤਾ ਨੂੰ ਵੱਜੀ ਭਾਰੀ ਸੱਟ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨਾਂ, ਮਜ਼ਦੂਰਾਂ, ਵਪਾਰੀ ਵਰਗ, ਛੋਟੇ ਤੇ ਵੱਡੇ ਕਾਰੋਬਾਰੀਆਂ ਨਾਲ ਦਰਦ ਵੰਡਾਉਂਦਿਆਂ ਕਿਹਾ ਕਿ ਜਦੋਂ ਸਾਨੂੰ ਇਸ ਮੁਕਾਮ ’ਤੇ ਪਹੁੰਚਾਉਣ ਵਾਲੇ ਲੋਕ ਹੀ ਆਰਿਥਕ ਨੁਕਸਾਨ ਝੱਲ ਰਹੇ ਹੋਣ, ਉਸ ਮੌਕੇ ਮੇਰੀ ਅੰਤਰ-ਆਤਮਾ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸ ’ਚੋਂ ਤਨਖਾਹ ਲੈਣ ਦੀ ਇਜ਼ਾਜ਼ਤ ਨਹੀਂ ਦਿੰਦੀ, ਜਿਸ ਲਈ ਮੈਂ ਪੰਦਰ੍ਹਵੀਂ ਵਿਧਾਨ ਸਭਾ ਦੇ ਆਪਣੇ ਰਹਿੰਦੇ ਕਾਰਜਕਾਲ ਦੀ ਪੂਰੀ ਤਨਖਾਹ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਮੱਦਦ ਹਿੱਤ ਸਰਕਾਰ ਨੂੰ ਜਨਤਕ ਹਿੱਤ ਲਈ ਵਰਤਣ ਦੀ ਬੇਨਤੀ ਕਰਦਾ ਹਾਂ।

ਇਸ ਦੇ ਨਾਲ ਹੀ ਵਿਧਾਇਕ ਵੱਲੋਂ ਇਸ ਪੱਤਰ ਰਾਹੀਂ ਕੋਵਿਡ-19 ਮਹਾਂਮਾਰੀ ਦੌਰਾਨ ਮੋਹਰਲੀ ਕਤਾਰ ’ਚ ਹੋ ਕੇ ਲੜ ਰਹੇ ਕੱਚੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਤਿਆਰ ਕਰਨ ਦੀ ਅਪੀਲ ਕਰਦਿਆਂ, ਪੰਜਾਬ ਨੂੰ ਕੋਵਿਡ-19 ਤੋਂ ਬਚਾਉਣ ’ਚ ਲੱਗੇ ਸਮੂਹ ਕਰਮਚਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਕਰਨ ਦੀ ਵੀ ਸਰਕਾਰ ਨੂੰ ਬੇਨਤੀ ਕੀਤੀ ਹੈ।

ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਅਜਿਹੇ ਕਰਮਚਾਰੀਆਂ ਜੋ ਕਿ ਸੂਰਮਿਆਂ ਵਜੋਂ ਕੰਮ ਕਰ ਰਹੇ ਹਨ, ਨੂੰ ਸ਼ਾਬਾਸ਼ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੀ ਅਪੀਲ ਵੀ ਕੀਤੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION