ਪਟਿਆਲਾ, 27 ਅਗਸਤ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਾਸਰ ਕਰਪਾਲ ਸਿੰਘ ਬਡੂੰਗਰ ਨੇ ਨਵੀਂ ਬਣੀ ਫਿਲਮ ਇਸ਼ਕ ਵਿੱਚ ਅਧਿਕ ਅਦਾਕਾਰਾਂ ਦਾ ਪਿੱਛੇ ਸਿੱਖੀ ਦੇ ਨਿਸ਼ਾਨ ਦਾ ਪ੍ਰਤੀਕ ਜੋ ਖੰਡਾ ਦਿਖਾਇਆ ਗਿਆ ਹੈ ਅਤੇ ਪੈਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਦਿਖਾਈ ਗਈ ਹੈ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਫਿਲਮ ਸੈਂਸਰ ਬੋਰਡ ਦੀ ਮਿਲੀ ਭੁਗਤ ਨਾਲ ਹੀ ਅਜਿਹੇ ਜੋ ਦਿ੍ਰਸ਼ ਫਿਲਮਾਏ ਜਾ ਰਹੇ ਹਨ ਇਨ੍ਹਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ ਉਨ੍ਹਾਂ ਕਿਹਾ ਕਿ ਤੀਹ ਅਗਸਤ ਨੂੰ ਇਹ ਰਿਲੀਜ਼ ਹੋਣ ਜਾ ਰਹੀ ਫਿਲਮ ਇਸ਼ਕ ਤੇ ਤੁਰੰਤ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੰਗ ਕੀਤੀ ਕਿ ਇਸ ਫਿਲਮ ਦੇ ਡਾਇਰੈਕਟਰਾਂ ਤੇ ਪ੍ਰੋਡਿਊਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ।
ਪ੍ਰੋਫੈਸਰ ਬਡੂੰਗਰ ਨੇ ਫਿਲਮ ਸੈਂਸਰ ਬੋਰਡ ਵੱਲੋਂ ਰਿਲੀਜ਼ ਕੀਤੀ ਜਾਣ ਵਾਲੀ ਇਸ ਫ਼ਿਲਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਵੱਲੋਂ ਬੜੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਫ਼ਿਲਮ ਸੈਂਸਰ ਬੋਰਡ ਵਿੱਚ ਇੱਕ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਲਿਆ ਜਾਵੇ ਪ੍ਰੰਤੂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਆਪਣੇ ਧਾਰਮਿਕ ਚਿੰਨ੍ਹਾਂ ਅਤੇ ਦਰਬਾਰ ਸਾਹਿਬ ਦੀ ਤਸਵੀਰ ਜੋ ਪੈਰਾਂ ਵਿੱਚ ਪਈ ਦਿਖਾਈ ਗਈ ਹੈ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕਰੇਗੀ