37 C
Delhi
Monday, May 13, 2024
spot_img
spot_img

ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਐਮ.ਪੀ. ਮਨੀਸ਼ ਤਿਵਾੜੀ ਨੇ ਕੀਤਾ ਉਦਘਾਟਨ

ਯੈੱਸ ਪੰਜਾਬ
ਰੋਪੜ, 12 ਜੂਨ, 2021 –
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਵਿੱਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਹੇਠ ਪਿੰਡ ਮਲਕਪੁਰ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਅੱਜ ਉਦਘਾਟਨ ਕੀਤਾ ਗਿਆ।

ਇਸ ਕਮਿਊਨਿਟੀ ਸੈਂਟਰ ਦਾ ਨਿਰਮਾਣ 9 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸਮੇਂ-ਸਮੇਂ ਸਿਰ ਹੋਣ ਵਾਲੇ ਸਮਾਗਮਾਂ ਦੇ ਆਯੋਜਨਾਂ ਵਿਚ ਕੋਈ ਪ੍ਰੇਸ਼ਾਨੀ ਨਹੀਂ ਪੇਸ਼ ਆਇਆ ਕਰੇਂਗੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਐਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਨਵੇਂ ਕਮਿਊਨਿਟੀ ਸੈਂਟਰ ਨਾਲ ਹੁਣ ਪਿੰਡ ਚ ਹੋਣ ਵਾਲੇ ਸਮਾਗਮ ਬਿਨ੍ਹਾਂ ਕਿਸੇ ਵਾਧੂ ਖਰਚੇ ਅਤੇ ਪਰੇਸ਼ਾਨੀ ਤੋਂ ਆਯੋਜਿਤ ਕੀਤੇ ਜਾ ਸਕਣਗੇ।

ਇਸੇ ਤਰ੍ਹਾਂ, ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਵਿੱਚ ਪਿੰਡ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਜਿਸ ਪਿੰਡ ਦੀ ਸਰਪੰਚ ਇੱਕ ਮਹਿਲਾ ਹੋਣ ਦੇ ਨਾਲ ਨਾਲ ਉਹ ਸਮੇਂ-ਸਮੇਂ ਸਿਰ ਕਾਫੀ ਸਨਮਾਨ ਹਾਸਲ ਕਰ ਚੁੱਕਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਦੇ ਲੋਕਾਂ ਨੂੰ ਸ਼ਤ ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਐਲਾਨੀ ਗਈ 10 ਲੱਖ ਰੁਪਏ ਦੀ ਗਰਾਂਟ ਹਾਸਲ ਕਰ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਅਮਰਜੀਤ ਸਿੰਘ ਸੈਣੀ ਸਕੱਤਰ ਪੰਜਾਬ ਕਾਂਗਰਸ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਕੁਲਵਿੰਦਰ ਕੌਰ ਸਰਪੰਚ, ਹਰੀ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕਰਮਜੀਤ ਕੌਰ, ਮਨਜੀਤ ਕੌਰ, ਬਲਵੀਰ ਕੌਰ (ਸਾਰੇ ਪੰਚ), ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਕਰਨੈਲ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਦੀਪ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਹਰਮਿੰਦਰ ਸਿੰਘ, ਪਰਮਜੀਤ ਸਿੰਘ ਤੇ ਹੋਰ ਪਿੰਡ ਵਾਸੀ ਵੀ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION