25.1 C
Delhi
Tuesday, April 23, 2024
spot_img
spot_img

ਨਹੀਂ ਮਿਲ ਰਹੀਆਂ ਪੁਲਿਸ ਅਤੇ ਸਿਹਤ ਕਰਮੀਆਂ ਨੂੰ ਤਨਖ਼ਾਹਾਂ, ਮਜੀਠੀਆ ਵੱਲੋਂ ਕੈਪਟਨ ਦੇ ਦਖ਼ਲ ਦੀ ਮੰਗ

ਚੰਡੀਗੜ੍ਹ, 09 ਅਪ੍ਰੈਲ, 2020 –

ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਖ਼ਿਲਾਫ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂ ਮਾਰਚ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਕੇ ਉਹਨਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਅੱਜ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਇਸ ਜਾਵਲੇਵਾ ਵਾਇਰਸ ਤੋਂ ਸਮਾਜ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਖਤਰੇ ਵਿਚ ਪਾਉਣ ਵਾਲੇ ਮੁਲਾਜ਼ਮਾਂ ਨੁੰ ਤਨਖਾਹਾਂ ਨਾ ਦੇਣਾ ਇੱਕ ਇੱਕ ਅਪਰਾਧਿਕ ਲਾਪਰਵਾਹੀ ਦੇ ਤੁੱਲ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਉੱਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਨਾਂ ਔਖੇ ਸਮਿਆਂ ਵਿਚ ਸਾਡੀ ਰਾਖੀ ਕਰਨ ਵਾਲਿਆਂ ਨੂੰ ਸਮੇਂ ਸਿਰ ਅਤੇ ਸਨਮਾਨਪੂਰਬਕ ਢੰਗ ਨਾਲ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਜਰਾ ਸੋਚੋ ਕਿ ਸੂਬੇ ਵਿਚ ਕਰਫਿਊ ਲੱਗਾ ਹੋਣ ਕਰਕੇ ਜਦੋਂ ਚਾਰੇ ਦਹਿਸ਼ਤ, ਅਨਿਸ਼ਚਿਤਤਾ ਅਤੇ ਆਰਥਿਕ ਅਸੁਰੱਖਿਆ ਦਾ ਮਾਹੌਲ ਹੈ ਤਾਂ ਅਜਿਹੇ ਸਮੇਂ ਵਿਚ 80 ਹਜ਼ਾਰ ਪੁਲਿਸ ਮੁਲਾਜ਼ਮ ਆਪਣੀ ਮਾਰਚ ਮਹੀਨੇ ਦੀ ਤਨਖਾਹ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੀ æਪੁਲਿਸ ਫੋਰਸ ਨੂੰ ਜਲਦੀ ਤੋਂ ਜਲਦੀ ਤਨਖਾਹਾਂ ਮਿਲ ਜਾਣ।

ਪੁਲਿਸ ਕਰਮੀਆਂ ਵੱਲੋਂ ਇਸ ਮਹਾਂਮਾਰੀ ਖ਼ਿਲਾਫ ਜੰਗੀ ਪੱਧਰ ਉੱਤੇ ਚੱਲ ਰਹੀ ਲੜਾਈ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਅਸੀਂ ਸਾਰੇ ਖੁਦ ਨੂੰ ਵਾਇਰਸ ਤੋਂ ਬਚਾਉਣ ਅਤੇ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਪ੍ਰਸਾਸ਼ਨ ਦੀ ਮੱਦਦ ਕਰਨ ਲਈ ਆਪਣੇ ਘਰਾਂ ਅੰਦਰ ਬੈਠੇ ਹਾਂ ਤਾਂ ਪੁਲਿਸ ਕੋਰੋਨਾਵਾਇਰਸ ਖਿਲਾਫ ਲੜਾਈ ਦੀ ਹਰ ਗਤੀਵਿਧੀ ਵਿਚ ਭਾਗ ਲੈ ਕੇ ਪਹਿਲੀ ਕਤਾਰ ਵਾਲੇ ਯੋਧਿਆਂ ਦੀ ਭੂਮਿਕਾ ਨਿਭਾ ਰਹੀ ਹੈ।

ਉਹਨਾਂ ਕਿਹਾ ਕਿ ਉਹ ਸਾਨੂੰ ਘਰਾਂ ਦੇ ਅੰਦਰ ਰੱਖਦੇ ਹਨ, ਲੋੜਵੰਦਾਂ ਤਕ ਰਾਸ਼ਨ ਪਹੁੰਚਾਉਂਦੇ ਹਨ ਅਤੇ ਮੈਡੀਕਲ ਸਟਾਫ ਦੀ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕਰਨ, ਉਹਨਾਂ ਨੂੰ ਵੱਖਰੇ ਕਰਨ ਅਤੇ ਆਈਸੋਲੇਸ਼ਨ ਵਾਰਡਾਂ ਵਿਚ ਭੇਜਣ ਵਿਚ ਮੱਦਦ ਕਰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਕਰਮੀਆਂ ਨੂੰ ਤਨਖਾਹਾਂ ਨਾ ਦੇਣਾ ਇੱਕ ਅਪਰਾਧਿਕ ਲਾਪਰਵਾਹੀ ਦੇ ਸਮਾਨ ਹੈ।

ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਦੀ ਉਡੀਕ ਕਰ ਰਹੇ ਸਿਹਤ ਕਾਮਿਆਂ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਹਾਲ ਹੀ ਵਿਚ ਮੀਡੀਆ ‘ਚ ਛਪੀਆਂ ਰਿਪੋਰਟਾਂ ਅਨੁਸਾਰ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੀਆਂ ਬਹੁਤ ਸਾਰੀਆਂ ਸਟਾਫ ਨਰਸਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਜਦੋਂ ਪੂਰਾ ਦੇਸ਼ ਇੱਕ ਸਿਹਤ ਐਮਰਜੰਸੀ ਦੇ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ ਤਾਂ ਸੂਬਾ ਸਰਕਾਰ ਨੂੰ ਅਜਿਹੀ ਲਾਪਰਵਾਹੀ ਨਾਲ ਮੈਡੀਕਲ ਸਟਾਫ ਦਾ ਹੌਂਸਲਾ ਪਸਤ ਕਰਕੇ ਆਪਣੇ ਪਹਿਲਾਂ ਤੋਂ ਹੀ ਨਾਕਾਫੀ ਸਿਹਤ ਢਾਂਚੇ ਨੂੰ ਹੋਰ ਕਮਜ਼ੋਰ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹਨਾਂ 295 ਸਟਾਫ ਨਰਸਾਂ ਦੀਆਂ ਤਨਖਾਹਾਂ ਅਤੇ ਪਿਛਲੇ ਬਕਾਏ ਬਿਨਾਂ ਕਿਸੇ ਦੇਰੀ ਦੇ ਜਾਰੀ ਕਰ ਦਿੱਤੇ ਜਾਣ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION