35.1 C
Delhi
Saturday, April 20, 2024
spot_img
spot_img

ਨਾਗਰਿਕਤਾ ਸੋਧ ਬਿੱਲ – ਅਕਾਲੀ ਆਗੂਆਂ ਦਾ ਦੋਹਰਾ ਕਿਰਦਾਰ ਨੰਗਾ ਹੋਇਆ: ਜਾਖੜ 

ਚੰਡੀਗੜ੍ਹ/ਬਰਨਾਲਾ, 21 ਦਸੰਬਰ, 2019:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੀ ਬੋਲਣ ਦੀ ਆਜ਼ਾਦੀ ਖੋਹਣ ਦਾ ਯਤਨ ਕਰ ਰਹੀ ਹੈ ਪਰ ਕਾਂਗਰਸ ਭਾਜਪਾ ਸਰਕਾਰ ਨੂੰ ਸੰਵਿਧਾਨ ਦੀ ਮੂਲ ਭਾਵਨਾ ਮਾਰਨ ਦੀ ਆਗਿਆ ਕਦੇ ਨਹੀਂ ਦੇਵੇਗੀ।

ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੀ ਫਰਜ਼ੀ ਪ੍ਰਧਾਨਗੀ ਬਚਾਈ ਰੱਖਣ ਲਈ ਧਰਨੇ ਲਗਾ ਰਹੇ ਹਨ ਜਦਕਿ ਉਨ੍ਹਾਂ ਨੇ ਕਦੇ ਖੁਦ ਧਰਨਿਆਂ ਨੂੰ ਵੇਹਲਿਆਂ ਦਾ ਕੰਮ ਕਿਹਾ ਸੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਧਰਮ ਨਿਰਪੱਖਤਾ ਅਤੇ ਸੰਘੀ ਢਾਂਚੇ ਦੀ ਵਕਾਲਤ ਕਰਨ ਵਾਲੀ ਇਸ ਪਾਰਟੀ ਦੇ ਆਗੂ ਕੇਂਦਰ ਵਿੱਚ ਇੱਕ ਮੰਤਰੀ ਦਾ ਅਹੁਦਾ ਬਚਾਈ ਰੱਖਣ ਲਈ ਆਪਣੇ ਸਿਧਾਂਤਾਂ ਤੋਂ ਥਿੜਕ ਗਏ ਹਨ।

ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਾਂ ਬਿਜ਼ਨਸਮੈਨ ਹਨ ਪਰ ਦੁੱਖ ਤਾਂ ਇਸ ਗੱਲ ਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਜਿਨਾਂ ਨੇ ਖੁਦ ਖੇਤੀ ਕੀਤੀ ਹੈ ਉਹ ਵੀ ਕਿਸਾਨਾਂ ਦੇ ਮੁੱਦਿਆਂ ਤੇ ਚੁੱਪ ਹਨ।

ਉਨ੍ਹਾਂ ਆਖਿਆ ਕਿ ਜਦ ਮੋਦੀ ਸਰਕਾਰ ਨੇ ਪੰਜਾਬ ਦਾ ਜੀ ਐੱਸ ਟੀ ਦਾ ਹਿੱਸਾ ਰੋਕਿਆ ਤਾਂ ਇਸ ਮੌਕੇ ਅਕਾਲੀ ਦਲ ਦੀ ਚੁੱਪੀ ਇਸ ਦੇ ਆਗੂਆਂ ਦੇ ਦੋਹਰੇ ਕਿਰਦਾਰ ਨੂੰ ਜੱਗ ਜ਼ਾਹਰ ਕਰ ਗਈੇ ਵੋਟਾਂ ਦੇ ਗਿਣਤੀ ਤੋਂ ਸਿਰਫ਼ ਇਕ ਦਿਨ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੱਲੋਂ ਅਨਾਜ ਖ਼ਰੀਦ ਬਦਲੇ 31 ਹਜ਼ਾਰ ਕਰੋੜ ਦਾ ਕਰਜ਼ਾ ਪੰਜਾਬ ਸਿਰ ਮੰਨ ਲੈਣ ਨੂੰ ਅਕਾਲੀ ਦਲ ਦੀ ਸੂਬੇ ਨਾਲ ਵੱਡੀ ਗਦਾਰੀ ਦੱਸਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਸ ਕਰਜ ਲਈ ਸਾਨੂੰ ਹਰ ਸਾਲ 32 ਸੌ ਕਰੋੜ ਰੁਪਏ ਦੀ ਕਿਸ਼ਤ ਤਾਰਨੀ ਪੈ ਰਹੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਆਰਥਿਕ ਮੁਹਾਜ਼ ਸਮੇਤ ਹਰ ਖੇਤਰ ਵਿੱਚ ਅਸਫਲ ਸਿੱਧ ਹੋਈ ਹੈ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਹੀ ਇਸ ਸਰਕਾਰ ਨੇ ਨਾਗਰਿਕਤਾ ਸੋਧ ਬਿੱਲ ਲਿਆ ਕੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਇਸ ਕਾਨੂੰਨ ਰਾਹੀਂ ਸੰਵਿਧਾਨ ਦੇ ਧਰਮ ਨਿਰਪੱਖ ਸਵਰੂਪ ਨੂੰ ਰੱਦ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ ਪਰ ਦੇਸ਼ ਦੇ ਜਾਗਰੂਕ ਨਾਗਰਿਕ ਉਸ ਨੂੰ ਅਜਿਹਾ ਕਦੇ ਵੀ ਕਰਨ ਨਹੀਂ ਦੇਣਗੇ।

ਇਸ ਮੌਕੇ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਪ੍ਰਦੇਸ਼ ਕਾਂਗਰਸ ਦੇ ਉੱਪ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਹਰਚੰਦ ਕੌਰ , ਜ਼ਿਲ੍ਹਾ ਪ੍ਰਧਾਨ ਰੂਪੀ ਕੌਰ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ ਦੀ ਅਗਵਾਈ ਵਿਚ ਪਿਆਜ਼ ਤੇ ਆਲੂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਆਲੂ ਅਤੇ ਪਿਆਜ ਮੋਦੀ ਸਰਕਾਰ ਨੂੰ ਭੇਂਟ ਕਾਰਨ ਹਿੱਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਦਿੱਤੇ।

ਇਸ ਤੇ ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ, ਨੌਜਵਾਨਾਂ, ਛੋਟੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਬਜਾਏ ਭਾਵੁਕ ਮੁੱਦੇ ਖੜ੍ਹੇ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਈ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਜਦੋਂ ਜ਼ਰੂਰੀ ਵਸਤਾਂ ਦੀ ਮਹਿੰਗਾਈ ਸਿਖਰ ਤੇ ਹੈ, ਦੇਸ਼ ਦੀ ਜ਼ੀ ਡੀ ਪੀ ਵਿਕਾਸ ਦਰ ਆਪਣੇ ਸਭ ਤੋਂ ਨੀਵੇਂ ਸਤਰ ਤੇ ਹੈ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ ਤਾਂ ਮੋਦੀ ਸਰਕਾਰ ਦੇਸ਼ ਨੂੰ ਧਰਮਾਂ ਦੇ ਨਾਂ ਤੇ ਵੰਡ ਕੇ ਲੋਕਾਂ ਦਾ ਧਿਆਨ ਮਹਿੰਗਾਈ, ਰੁਜ਼ਗਾਰ, ਕਿਸਾਨੀ, ਗਰੀਬੀ ਆਦਿ ਮੁੱਦਿਆਂ ਤੋਂ ਹਟਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਅਰਥ ਵਿਵਸਥਾ ਰੋਲ ਕੇ ਰੱਖ ਦਿੱਤੀ ਹੈ।

ਸ੍ਰੀ ਜਾਖੜ ਨੇ ਇਸ ਮੌਕੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਇਸ ਮੌਕੇ ਇਸ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਏਗਾ ਅਤੇ ਦੇਸ਼ ਨੂੰ ਸੰਵਿਧਾਨ ਦੀ ਰਾਖੀ ਲਈ ਰਾਹ ਵਿਖਾਏਗਾ।

ਇਸ ਮੌਕੇ ਵਰਕਰਾਂ ਨੂੰ ਇਕਮੁੱਠ ਹੋ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਈ ਵਰਕਰ ਸਭ ਤੋਂ ਪਹਿਲਾਂ ਹਨ ਅਤੇ ਉਨ੍ਹਾਂ ਦਾ ਮਾਣ ਸਤਿਕਾਰ ਹਰ ਮੁਹਾਜ਼ ਤੇ ਬਹਾਲ ਰੱਖਿਆ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION