35.1 C
Delhi
Friday, April 19, 2024
spot_img
spot_img

ਨਾਭਾ ਜੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਪ੍ਰਸ਼ਾਸਨ, ਅਣਗਹਿਲੀ ਬਰਦਾਸ਼ਤਯੋਗ ਨਹੀਂ: ਲੌਂਗੋਵਾਲ

ਅੰਮ੍ਰਿਤਸਰ, 17 ਫ਼ਰਵਰੀ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ।

ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਅੱਖੋਂ ਉਹਲੇ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਹੜੇ ਵੀ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾਵਾਂ ਮਿਲਣ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਨਿਤਨੇਮ ਕਰਨ ਲਈ ਲੋੜੀਂਦੇ ਪਾਵਨ ਗੁਟਕਾ ਸਾਹਿਬ ਨੂੰ ਸਤਿਕਾਰ ਨਾਲ ਸਿੰਘਾਂ ਤੱਕ ਪੁੱਜਦਾ ਕਰਨ ਲਈ ਜ਼ੇਲ੍ਹ ਪ੍ਰਸ਼ਾਸਨ ਸਖ਼ਤ ਹਦਾਇਤਾਂ ਜਾਰੀ ਕਰੇ।

ਇਸ ਬਾਰੇ ਮੁੱਖ ਦਰਵਾਜ਼ੇ ਤੋਂ ਹੀ ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ, ਜਿਸ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION