34.1 C
Delhi
Saturday, April 27, 2024
spot_img
spot_img

ਨਿਰਦੋਸ਼ ਸਿੱਖਾਂ ਦੇ ਕਤਲੇਆਮ ਲਈ ਜਗਦੀਸ਼ ਟਾਈਟਲਰ ਬਾਰੇ ਚੰਨੀ ਵੱਲੋਂ ਦਿੱਤੇ ਬਿਆਨ ’ਤੇ ਸਿੱਧੂ ਆਪਣਾ ਸਟੈਂਡ ਸਪੱਸ਼ਟ ਕਰਨ: ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 15 ਫਰਵਰੀ, 2022 –
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਸੁਣਨੀ ਚਾਹੀਦੀ ਹੈ ਜਿਨ੍ਹਾਂ ਨੇ ਟੀਵੀ ਇੰਟਰਵਿਊ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੰਨਿਆ ਹੈ ਕਿ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਲਈ ਜਗਦੀਸ਼ ਟਾਈਟਲਰ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।

ਸ. ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਹੈ ਕਿ ਜਗਦੀਸ਼ ਟਾਈਟਲਰ ਵੱਲੋਂ ਕੀਤੇ ਗਏ ਘਿਨੌਣੇ ਅਪਰਾਧਾਂ ਲਈ ਉਸ ਨੂੰ ਤੁਰੰਤ ਕਾਂਗਰਸ ਪਾਰਟੀ ’ਚੋਂ ਬਰਖਾਸਤ ਕੀਤਾ ਜਾਵੇ ਅਤੇ ਪੁਲਿਸ ਦੇ ਹਵਾਲੇ ਕੀਤਾ ਜਾਵੇ। ਕਾਂਗਰਸ ਨੇ ਸਿੱਖਾਂ ਨਾਲ ਜੋ ਧੱਕਾ ਕੀਤਾ ਹੈ ਉਸ ਨੂੰ ਸਿੱਖ ਕਦੇ ਨਹੀਂ ਭੁੱਲਣਗੇ।

ਪਿਛਲੇ 37 ਸਾਲਾਂ ਤੋਂ ਸਿੱਖ ਕਹਿ ਰਹੇ ਹਨ ਕਿ ਜਗਦੀਸ਼ ਟਾਈਟਲਰ 1984 ਦੇ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ ਅਤੇ ਉਸ ਨੂੰ ਉਸ ਦੇ ਅਪਰਾਧਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ। ਪਰ ਕਾਂਗਰਸ ਹਮੇਸ਼ਾ ਉਸ ਦਾ ਬਚਾਅ ਕਰਦੀ ਰਹੀ ਹੈ। ਹੁਣ ਉਨ੍ਹਾਂ ਦੀ ਕਾਂਗਰਸ ਪਾਰਟੀ ਦੇ ਪੰਜਾਬ ਦੇ ਸੀਐਮ ਚੰਨੀ ਨੇ ਜਨਤਕ ਤੌਰ ’ਤੇ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਜਗਦੀਸ਼ ਟਾਈਟਲਰ ਦੁਆਰਾ ਕੀਤੇ ਗਏ ਅਪਰਾਧਾਂ ਲਈ ਉਸ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਸ. ਕਾਲਕਾ ਨੇ ਮੰਗ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਨੂੰ ਸੀ.ਐਮ ਚੰਨੀ ਦੁਆਰਾ ਦਿੱਤੇ ਬਿਆਨ ’ਤੇ ਆਪਣਾ ਰੁੱਖ ਸਪਸ਼ਟ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕਦੇ ਨਹੀਂ ਭੁੱਲਣਗੇ ਕਿ ਕਾਂਗਰਸ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ, ਇਹ ਜਾਣਦੇ ਹੋਏ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ। ਕਾਂਗਰਸ ਪਾਰਟੀ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਮਲ ਨਾਥ ਅਤੇ ਜਗਦੀਸ਼ ਟਾਈਟਲਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਗੁਨਾਹਾਂ ਲਈ ਪਾਰਟੀ ਵਿੱਚੋਂ ਕੱਢੇਗੀ ਜਾਂ ਨਹੀਂ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਸਾਰੇ ਮੁੱਦਿਆਂ ’ਤੇ ਬੋਲਦੇ ਹਨ, ਨੂੰ ਵੀ ਪੰਜਾਬ ਚੋਣਾਂ ਤੋਂ ਪਹਿਲਾਂ ਸ.ਐਮ ਚੰਨੀ ਵੱਲੋਂ 1984 ਦੇ ਸਿੱਖ ਕਤਲੇਆਮ ਬਾਰੇ ਕੀਤੀ ਗਈ ਟਿੱਪਣੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਸਬੰਧ ਵਿਚ ਜਗਦੀਸ਼ ਟਾਈਟਲਰ, ਕਮਲਨਾਥ ਤੇ ਹੋਰਨਾਂ ਦੀ ਭੂਮਿਕਾ ਨੂੰ ਲੈ ਕੇ ਕੀ ਸੋਚਦੇ ਹਨ?

ਕਾਹਲੋਂ ਨੇ ਅੱਗੇ ਕਿਹਾ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਅਣਥੱਕ ਯਤਨਾਂ ਸਦਕਾ ਸੀਨੀਅਰ ਕਾਂਗਰਸ ਆਗੂ ਕਮਲ ਨਾਥ ਵਿਰੁੱਧ ਨਵੰਬਰ 1984 ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਭੀੜ ਨੂੰ ਭੜਕਾਉਣ ਅਤੇ ਉਸ ਦੀ ਅਗਵਾਈ ਕਰਨ ਵਿਚ ਭੂਮਿਕਾ ਨਿਭਾਉਣ ਦੇ ਦੋਸ਼ ਵਿਚ ਕੇਸ ਮੁੜ ਖੋਲ੍ਹਿਆ ਗਿਆ ਹੈ, ਜਿਸ ਵਿਚ ਦੋ ਸਿੱਖ ਮਾਰੇ ਗਏ ਸਨ। ਦਿੱਲੀ ਕਮੇਟੀ ਦੇ ਯਤਨਾਂ ਸਦਕਾ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ ਹੁਣ ਜਗਦੀਸ਼ ਟਾਈਟਲਰ ਦੀ ਵਾਰੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਕਾਂਗਰਸ ਸਿੱਖਾਂ ਦੀ ਕਾਤਲ ਜਮਾਤ ਹੈ ਜਿਸ ਦਾ ਸਿੱਖਾਂ ਦੀ ਨਸਲਕੁਸ਼ੀ ਕਰਨ ਦਾ ਕਾਲਾ ਇਤਿਹਾਸ ਹੈ। ਸਿੱਖਾਂ ਨੂੰ ਕਾਂਗਰਸ ਪਾਰਟੀ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਟਾਈਟਲਰ ਅਤੇ ਕਮਲ ਨਾਥ ਨੂੰ ਸਜ਼ਾ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਵਿੱਚ ਅਹਿਮ ਅਹੁਦੇ ਦੇ ਕੇ ਸਨਮਾਨਤ ਕੀਤਾ ਜਾਂਦਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION