31.7 C
Delhi
Thursday, May 2, 2024
spot_img
spot_img

ਨਿਰਧਾਰਿਤ ਸਮੇਂ ਵਿੱਚ ਸੌ ਫੀਸਦੀ ਸ਼ਿਕਾਇਤਾਂ ਦਾ ਹੱਲ ਕਰ ਕੇ ਜਲੰਧਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਮੋਹਰੀ: ਘਨਸ਼ਿਆਮ ਥੋਰੀ

ਯੈੱਸ ਪੰਜਾਬ
ਜਲੰਧਰ, 22 ਜੂਨ, 2021 –
ਜ਼ਿਲ੍ਹਾ ਜਲੰਧਰ ਨੇ ਪਬਲਿਕ ਡਲਿਵਰੀ ਸਿਸਟਮ ਵਿਚ ਇਕ ਹੋਰ ਮਿਸਾਲ ਕਾਇਮ ਕਰਦਿਆਂ ਪਿਛਲੇ ਦਸ ਮਹੀਨਿਆਂ ਵਿਚ ਨਿਰਧਾਰਿਤ ਸਮੇਂ ਦੇ ਅੰਦਰ ਸੌ ਫੀਸਦੀ ਸ਼ਿਕਾਇਤਾਂ ਦਾ ਹੱਲ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਰਾਜ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਕੁੱਲ 938 ਸ਼ਿਕਾਇਤਾਂ ਵਿਚੋਂ 877 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜੋ ਕੁੱਲ ਸ਼ਿਕਾਇਤਾਂ ਦਾ 85.34 ਫੀਸਦੀ ਬਣਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਮਾਂ ਸੀਮਾ ਤੋਂ ਬਾਅਦ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ ਕਿਉਂਕਿ ਇਨ੍ਹਾਂ ਸਾਰੀਆਂ ਦਾ ਹੱਲ ਨਿਰਧਾਰਤ ਸਮੇਂ ਦੇ ਅੰਦਰ ਕਰ ਦਿੱਤਾ ਗਿਆ ਹੈ। ਬਾਕੀ 15 ਫੀਸਦੀ ਭਾਵ 61 ਸ਼ਿਕਾਇਤਾਂ ਦੀ ਸਮਾਂ ਸੀਮਾ ਦੇ ਅੰਦਰ ਜਾਂਚ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀਬੀ-ਪੀਜੀਆਰਐਮਐਸ ਪੋਰਟਲ ਦੀ ਸ਼ੁਰੂਆਤ ਜਨਤਕ ਸ਼ਿਕਾਇਤਾਂ ਦਾ ਸਮਾਂ-ਸਿਰ ਅਤੇ ਸੁਚਾਰੂ ਹੱਲ ਮੁਹੱਈਆ ਕਰਾਉਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਰਟਲ ਦਾ ਮੁੱਖ ਮੰਤਵ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਇਕੋ ਤਰ੍ਹਾਂ ਦਾ ਡਿਜੀਟਲ ਮੰਚ ਮੁਹੱਈਆ ਕਰਵਾ ਕੇ ਦਰਜ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਪ੍ਰਣਾਲੀ ’ਤੇ ਦਰਜ ਸ਼ਿਕਾਇਤ ਦਾ 7 ਦਿਨਾਂ ਦੇ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾ ਵਿਖੇ ਸ਼ਿਕਾਇਤ ਦਰਜ ਕਰਨ ਲਈ ਸਹੂਲਤ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕ ਸਿੱਧੇ ਤੌਰ ’ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਜਾਂ ਨੇੜਲੇ ਸੇਵਾ ਕੇਂਦਰਾਂ ’ਤੇ ਵੀ ਸਬੰਧਿਤ ਦਸਤਾਵੇਜ਼ਾਂ ਨਾਲ ਲੈ ਕੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਲਈ ਸਹਾਇਤਾ ਬਦਲੇ 10 ਰੁਪਏ ਫੀਸ ਲਈ ਜਾਂਦੀ ਹੈ। ਸ਼੍ਰੀ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਸ਼ਿਕਾਇਤ ਨਿਵਾਰਣ ਦੀ ਇਸ ਵਿਧੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਪੋਰਟਲ ’ਤੇ ਨਾਗਰਿਕਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਸਬੰਧੀ ਪਹਿਲਾਂ ਹੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਡਿਜੀਟਲ ਮਾਧਿਅਮ ਰਾਹੀਂ ਜਲਦ ਤੋਂ ਜਲਦ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵੱਲੋਂ ਇਸ ਪੋਰਟਲ ਨੂੰ ਜਲੰਧਰ ਵਿਖੇ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਦਿਖਾਈ ਗਈ ਲਗਨ ਅਤੇ ਕੀਤੇ ਗਏ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਭਾਵਨਾ, ਉਤਸ਼ਾਹ ਅਤੇ ਜੋਸ਼ ਨਾਲ ਲੋਕ ਭਲਾਈ ਦੇ ਜਜ਼ਬੇ ਤਹਿਤ ਜ਼ਿਲ੍ਹਾ ਵਾਸੀਆਂ ਦੀ ਸੇਵਾ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION