30.6 C
Delhi
Tuesday, April 16, 2024
spot_img
spot_img

ਨਿਰਪੱਖ ਜਾਂਚ ਲਈ ਤਿਆਰ ਹਾਂ, ਕੀ ਮਜੀਠੀਆ ’ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿਆਰ ਹੋ: ਸੁਖਜਿੰਦਰ ਰੰਧਾਵਾ ਦੀ ਸੁਖ਼ਬੀਰ ਨੂੰ ਵੰਗਾਰ

ਚੰਡੀਗੜ੍ਹ੍, 7 ਦਸੰਬਰ, 2019:
ਪੰਜਾਬ ਦੇ ਜੇਲ੍ਹ੍ਹ ਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ‘ਤੇ ਬੋਲਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਫੇਰ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਲਈ ਤਿਆਰ ਹਨ ਪਰ ਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਵੀ ਆਪਣੇ ਰਾਜ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ, ਬਿਕਰਮ ਮਜੀਠੀਆ ਵੱਲੋਂ ਚਿੱਟੇ ਦੀ ਤਸਕਰੀ ‘ਚ ਸ਼ਮੂਲ਼ੀਅਤ ਅਤੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਦੇ ਦੋਸ਼ਾਂ ਦੀ ਸਮਾਂਬੱਧ ਜਾਂਚ ਕਰਵਾਉਣ ਲਈ ਸਹਿਮਤੀ ਦੇਵੇ।

ਉਨ੍ਹਾਂ ਕਿਹਾ ਕਿ ਉਹ ਹਰ ਪ੍ਰਕਾਰ ਦੀ ਜਾਂਚ ਲਈ ਲਿਖ ਕੇ ਦੇਣ ਨੂੰ ਤਿਆਰ ਹਨ ਅਤੇ ਨਾਲ ਹੀ ਸੁਖਬੀਰ ਤੇ ਮਜੀਠੀਆ ਵੀ ਜਾਂਚ ਲਈ ਲਿਖ ਕੇ ਦੇਣ।

ਸੀਨੀਅਰ ਕਾਂਗਰਸੀ ਆਗੂ ਸ. ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਬਿਆਨਬਾਜ਼ੀ ਉਤੇ ‘ਉਲਟਾ ਚੋਰ ਕੋਤਵਾਲ ਨੂੰ ਡਾਂਟੇ’ ਦੀ ਕਹਾਵਤ ਢੁੱਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਅਮਨ ਕਾਨੂੰਨ ਦੀ ਮਾੜੀ ਵਿਵਸਥਾ ਅਤੇ ਜੇਲ੍ਹਾਂ ਦੇ ਨਾਕਸ ਪ੍ਰਬੰਧਾਂ ਦਾ ਖਮਿਆਜ਼ਾ ਮੌਜੂਦਾ ਸਰਕਾਰ ਨੂੰ ਭੁਗਤਣਾ ਪੈ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਾਰਚ 2017 ਤੋਂ ਹੋਂਦ ਵਿੱਚ ਆਉਣ ਤੋਂ ਬਾਅਦ ਜੇਲ੍ਹ ਵਿਭਾਗ ਵਿੱਚ ਸੁਧਾਰ ਲਈ ਇਨਕਲਾਬੀ ਕਦਮ ਚੁੱਕੇ ਗਏ। ਇਸ ਤੋਂ ਇਲਾਵਾ ਗੈਂਸਸਟਰ ਕਲਚਰ ਨੂੰ ਨੱਥ ਪਾਉਣ ਲਈ ‘ਜ਼ੀਰੋ ਟਾਲਰੈਂਸ’ ਅਪਣਾਉਂਦਿਆਂ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਵਿੱਚ ਜਿੱਥੇ ਜੇਲ੍ਹਾਂ ਵਿੱਚ ਹਿੰਸਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਉਥੇ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਘਟਨਾਵਾਂ ਨੂੰ ਰੋਕਣ ਲਈ ਕਈ ਵੱਡੇ ਸੁਧਾਰ ਅਤੇ ਸਖਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਜੇਲ੍ਹ ਮੰਤਰੀ ਬਣੇ ਹਨ ਉਦੋਂ ਤੋਂ ਹੁਣ ਤੱਕ ਸੂਬੇ ਦੀਆਂ ਸਮੂਹ ਜੇਲ੍ਹਾਂ ਵਿੱਚ ਵਾਪਰੀਆਂ ਵੱਖ ਵੱਖ ਘਟਨਾਵਾਂ ਲਈ 10 ਜੇਲ੍ਹ ਅਧਿਕਾਰੀਆਂ/ਕਰਮੀਆਂ ਨੂੰ ਬਰਤਰਫ ਕੀਤਾ ਹੈ ਅਤੇ 50 ਜਣਿਆਂ ਨੂੰ ਮੁਅੱਤਲ ਕੀਤਾ ਹੈ।

ਜੇਲ੍ਹ ਮੰਤਰੀ ਨੇ ਪਿਛਲੀ ਸਰਕਾਰ ਦੇ ਸਮੇਂ ਵਿੱਚ ਜੇਲ੍ਹਾਂ ਵਿੱਚ ਵਾਪਰੀਆਂ ਵੱਡੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਲੰਧਰ ਦੀ ਪੁਰਾਣੀ ਕੇਂਦਰੀ ਜੇਲ੍ਹ ਵਿੱਚ ਦੋ ਵਾਰ 7 ਜਨਵਰੀ ਤੇ 31 ਜਨਵਰੀ 2018 ਨੂੰ ਦੰਗੇ ਹੋਏ। ਜ਼ਿਲਾ ਜੇਲ੍ਹ ਕਪੂਰਥਲਾ ਵਿੱਚ 23 ਸਤੰਬਰ 2011, ਕੇਂਦਰੀ ਜੇਲ੍ਹ ਫਰੀਦਕੋਟ ਵਿੱਚ 22 ਅਪਰੈਲ 2013, ਜ਼ਿਲਾ ਜੇਲ੍ਹ ਹੁਸ਼ਿਆਰਪੁਰ ਵਿੱਚ 10 ਜੂਨ 2013 ਵਿੱਚ ਦੰਗੇ ਹੋਏ।

ਨਾਭਾ ਦੀ ਉਚ ਸੁਰੱਖਿਆ ਜੇਲ੍ਹ ਵਿੱਚ 27 ਨਵੰਬਰ 2016 ਨੂੰ ਜੇਲ੍ਹ ਤੋੜ ਕੇ ਵੱਡੇ ਗੈਂਗਸਟਰ ਫਰਾਰ ਹੋਏ ਹਾਲਾਂਕਿ ਉਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅਪਰਾਧ ਨੂੰ ਮੁੱਢੋਂ ਖਤਮ ਕਰਨ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀਆਂ ਕਾਰਵਾਈਆਂ ਕਰਕੇ ਇਨ੍ਹਾਂ ਭੱਜੇ ਹੋਏ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ।

ਸ. ਰੰਧਾਵਾ ਨੇ ਮੌਜੂਦਾ ਸਰਕਾਰ ਦੌਰਾਨ ਹੋਏ ਸੁਧਾਰਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ ਅਤੇ ਬਠਿੰਡਾ ਵਿੱਚ ਮੁੱਖ ਦਰਵਾਜ਼ੇ, ਅਤਿ ਸੁਰੱਖਿਆ ਜ਼ੋਨ ਅਤੇ ਤਲਾਸ਼ੀ ਲਈ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਤਾਇਨਾਤੀ, 12 ਜੇਲ੍ਹਾਂ ਵਿੱਚ ਉਚ ਸੁਰੱਖਿਆ ਜ਼ੋਨ ਸਥਾਪਤ ਕੀਤੇ ਗਏ।

ਜੇਲ੍ਹਾਂ ਦੇ ਇਨ੍ਹਾਂ ਉਚ ਸੁਰੱਖਿਆ ਜ਼ੋਨਾਂ ਵਿੱਚ ਦਰਵਾਜ਼ੇ ‘ਤੇ ਮੈਟਲ ਡਿਟੇਕਟਰ, ਹੱਥਾਂ ਰਾਹੀਂ ਤਲਾਸ਼ੀ ਵਾਸਤੇ ਯੰਤਰ, ਸਮਾਨ ਦੀ ਸਕੈਨਿੰਗ ਲਈ ਐਕਸ-ਰੇਅ ਮਸ਼ੀਨਾਂ, ਜੇਲ੍ਹਾਂ ਵਿੱਚ ਮੁੱਖ ਥਾਵਾਂ ਅਤੇ ਕੰਟਰੋਲ ਰੂਮਜ਼ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਾਪਨਾ, ਐਸ.ਐਲ.ਆਰ. ਅਤੇ ਪਿਸਤੌਲ ਵਰਗੇ ਆਧੁਨਿਕ ਹਥਿਆਰਾਂ ਦੀ ਖਰੀਦ, ਜੇਲ੍ਹਾਂ ਦੀ ਬਾਹਰੀ ਸੁਰੱਖਿਆ ਲਈ ਕਿਊ.ਆਰ.ਟੀ., ਸੂਹੀਆਂ ਕੁੱਤਿਆਂ ਦੀ ਤਾਇਨਾਤੀ, ਜੇਲ੍ਹ ਸਟਾਫ ਦੀ ਭਰਤੀ ਕਰਦਿਆਂ 735 ਵਾਰਡਰ ਅਤੇ 84 ਮੈਟਰਨ ਨਵੇਂ ਲਗਾਏ, 10 ਡਿਪਟੀ ਜੇਲ੍ਹ ਸੁਪਰਡੈਂਟਾਂ ਦੀ ਭਰਤੀ, 300 ਵਾਰਡਰ ਅਤੇ ਮੈਟਰਨ ਦੀ ਹੈਡ ਵਾਰਡਰ ਤੇ ਹੈਡ ਮੈਟਰਨ ਵਜੋਂ ਪਦਉਨਤੀਆਂ, ਜੇਲ੍ਹਾਂ ਦੀ ਸੁਰੱਖਿਆ ਲਈ 16 ਡੀ.ਐਸ.ਪੀਜ਼ ਦੀ ਤਾਇਨਾਤੀ ਆਦਿ ਅਹਿਮ ਕੰਮ ਕੀਤੇ ਗਏ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION