26.1 C
Delhi
Friday, April 26, 2024
spot_img
spot_img

ਨੀਟ ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ: ਕੈਪਟਨ ਅਮਰਿੰਦਰ

ਚੰਡੀਗੜ, 11 ਸਤੰਬਰ, 2020 –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ।

ਫੇਸਬੁੱਕ ਉੱਤੇ #ਕੈਪਟਨਨੂੰਸਵਾਲ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਕੜ ਪੇਸ਼ ਨਹੀਂ ਆਵੇਗੀ।

ਮੁਕਤਸਰ ਦੇ ਇੱਕ ਨਿਵਾਸੀ ਵੱਲੋਂ ਕੀਤੀ ਸ਼ਿਕਾਇਤ ਕਿ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਨਲਾਈਨ ਸਿੱਖਿਆ ਸਮੂਹ ਵਿੱਚੋਂ ਇੱਕ ਵਿਦਿਆਰਥੀ ਨੂੰ ਫੀਸ ਅਦਾ ਨਾ ਕਰਨ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਵੇਰੇ ਹੀ ਡਿਪਟੀ ਕਮਿਸ਼ਨਰ ਨੂੰ ਇਹ ਮਸਲਾ ਸੁਲਝਾਉਣ ਦੇ ਨਿਰਦੇਸ਼ ਦੇ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਦੀ ਧੀ ਨੂੰ ਹੁਣ ਕਲਾਸਾਂ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲਾਂ ਵੱਲੋਂ ਕੀਤੀ ਜਾ ਰਹੀ ਅਜਿਹੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਨਾਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕੋਵਿਡ ਸੰਕਟ ਦੇ ਚਲਦਿਆਂ ਫੀਸ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਹਟਾਇਆ ਨਾ ਜਾਵੇ।

ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਪਿੰਡ ਘੱਗਾ ਵਿਖੇ ਇੱਕ ਪੌਲੀਟੈਕਨਿਕ ਕਾਲਜ ਸਥਾਪਤ ਕੀਤੇ ਜਾਣ ਦੀ ਲੰਬਿਤ ਪਈ ਤਜਵੀਜ਼ ਬਾਰੇ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਉਨਾਂ ਨੇ ਘੱਗਾ ਵਿਖੇ ਇੱਕ ਆਈ.ਟੀ.ਆਈ. ਦੀ ਸਥਾਪਨਾ ਹਿੱਤ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਸੂਬੇ ਭਰ ਵਿਚ ਸਥਾਪਤ ਕੀਤੀਆਂ ਜਾਣ ਵਾਲੀਆਂ 19 ਆਈ.ਟੀ.ਆਈਜ਼ ਦੀ ਤਜਵੀਜ਼ ਦਾ ਇੱਕ ਹਿੱਸਾ ਹੈ। ਉਨਾਂ ਕਿਹਾ ਕਿ ਉਹ ਸਥਾਨਕ ਸਰਕਾਰ ਵਿਭਾਗ ਨੂੰ ਘੱਗਾ ਦੀ ਆਈ.ਟੀ.ਆਈ. ਸਬੰਧੀ ਛੇਤੀ ਹੀ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਣਗੇ।

ਮਲੋਟ ਦੇ ਇੱਕ ਵਸਨੀਕ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ, ਜਿਸ ਦਾ ਪ੍ਰਬੰਧਨ ਅਕਾਲੀ ਗੁੰਡਿਆਂ ਵੱਲੋਂ ਬੀਤੀ ਹਕੂਮਤ ਦੌਰਾਨ ਕਥਿਤ ਤੌਰ ’ਤੇ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਸੀ, ਬਾਰੇ ਕੀਤੀ ਬੇਨਤੀ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਨੂੰ ਇਸ ਮਸਲੇ ਦੀ ਜਾਂਚ ਅਤੇ ਜਲਦ ਤੋਂ ਜਲਦ ਰਿਪੋਰਟ ਦੇਣ ਲਈ ਕਹਿਣਗੇ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION