27.1 C
Delhi
Friday, May 3, 2024
spot_img
spot_img

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 6, 2021:
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵਿ ਕੈਪਟਨ ਸਰਕਾਰ ਦੇ ਖਿਲਾਫ਼ ਲਗਾਤਾਰ ਜਾਰੀ ਰੱਖਿਆ ਹੋਇਆ ਹੈ।

ਇਸ ਮੌਕੇ ਵਿਦਿਆਰਥੀਆਂ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਕੌਰ,ਸੁਖਜਿੰਦਰ ਕੌਰ,ਤਰੁਣ ਕੁਮਾਰ ਸਾਝੇ ਤੌਰ ਤੇ ਦੱਸਿਆ ਕਿ ਆਪਣੇ ਨਾਲ ਹੁੰਦੇ ਮਾੜੇ ਵਰਤਾਵੇ ਬਾਰੇ ਦੱਸਿਆ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕਿਸੇ ਤਰੀਕੇ ਨਾਲ ਫੀਸਾਂ ਕੈਪਟਨ ਸਰਕਾਰ ਵੱਲੋਂ ਮੌਕੇ ਉੱਤੇ ਜਮ੍ਹਾਂ ਨਾ ਕਰਾਉਣ ਕਰਕੇ ਸਾਨੂੰ ਜਲੀਲ ਅਤੇ ਬੇਇੱਜ਼ਤ ਕੀਤਾ ਜਾਂਦਾ ਹੈ।

ਇਸ ਮੌਕੇ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਦੀ ਮੈਨੇਜਮੈਂਟ ਗਰੀਬ ਵਿਦਿਆਰਥੀਆਂ ਦਾ ਸੋਸ਼ਣ ਅਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਧਰਨੇ ਵਿੱਚ ਉਠਾਏ ਵਿਦਿਆਰਥੀਆਂ ਦੇ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਕੀਤੇ ਜਾਣ ਦੇ ਗੰਭੀਰ ਨੋਟਿਸ ਲੈਣ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸਵਾਗਤ ਕੀਤਾ ਹੈ।

ਇਸ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਵਿਧਾਇਕ ਬੁੱਧ ਰਾਮ ਨੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਸਮਰਥਨ ਕੀਤਾ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸ਼ੁਰੂ ਕੀਤੇ 28 ਦਸੰਬਰ 2020 ਤੋਂ ਰੈਲੀ ਗਰਾਊਂਡ 25 ਸੈਕਟਰ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਰਿਹਾ।

ਧਰਨੇ ਵਿੱਚ ਸਮੂਲੀਅਤ ਕਰਨ ਵਾਲੇ ਆਗੂਆਂ ਐਮ,ਐਸ, ਰੋਹਟਾ ਕੈਪਟਨ ਅਮਰੀਕ ਸਿੰਘ, ਗੁਰਤੇਜ ਸਿੰਘ, ਕੈਪਟਨ ਹਰਭਜਨ ਸਿੰਘ,ਕ੍ਰਿਪਾਲ ਸਿੰਘ, ਦਲੀਲ ਸਿੰਘ ਬੁਚੜੇ, ਜਸਵਿੰਦਰ ਸਿੰਘ ਰਾਹੀਂ, ਬੱਗਾ ਸਿੰਘ ਫਿਰੋਜ਼ਪੁਰ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ,ਮਲਕੀਤ ਸਿੰਘ, ਸੂਰਜਾ ਸਿੰਘ, ਗੁਰਸੇਵਕ ਸਿੰਘ ਮੈਣਮਾਜਰੀ, ਰਾਜਵਿੰਦਰ ਸਿੰਘ ਗੱਡੂ, ਬਲਵੀਰ ਸਿੰਘ ਅਲਾਮਪੁਰ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION