39 C
Delhi
Sunday, May 5, 2024
spot_img
spot_img

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਚਮਕੌਰ ਸਾਹਿਬ ਵਿਖ਼ੇ ਰੈਲੀ

ਯੈੱਸ ਪੰਜਾਬ
ਚਮਕੌਰ ਸਾਹਿਬ, 5 ਜਨਵਰੀ, 2022
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ dy hlky ਚਮਕੌਰ ਸਾਹਿਬ ਦੀ ਦਾਣਾ ਮੰਡੀ ‘ਚ ਪੰਜਾਬ ਸਰਕਾਰ ਦੇ ਦਾਅਵਿਆਂ ਅਤੇ ਐਲਾਨਾਂ ਖਿਲਾਫ ਰੈਲੀ ਕੀਤੀ ਗਈ। ਐਨਐਚਐਮ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਚੋਣ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨ.ਆਰ.ਐਚ.ਐਮ ਕਰਮਚਾਰੀ ਸੰਘ ਦੇ ਪ੍ਰਧਾਨ ਡਾ: ਇੰਦਰਜੀਤ ਸਿੰਘ ਰਾਣਾ ਅਤੇ ਐਨ.ਐਚ.ਐਮ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਸਿਹਤ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਕੋਰੋਨਾ ਵਾਰੀਅਰ kih rhI hY ਦੂਜੇ ਪਾਸੇ ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਜਾਂ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਤੋਂ ਪਿੱਛੇ ਹਟ ਰਿਹਾ ਹੈ ਅਤੇ ਲਗਾਤਾਰ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ ਹੈ।

ਪਿਛਲੇ 50 ਦਿਨਾਂ ਤੋਂ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੁਣਨਾ ਤਾਂ ਦੂਰ, ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਡਰਾ ਧਮਕਾ ਕੇ ਕੰਮ ’ਤੇ ਵਾਪਸ ਜਾਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਕੱਢਦੀ ਉਦੋਂ ਤੱਕ ਕੋਈ ਵੀ ਮੁਲਾਜ਼ਮ ਆਪਣੀ ਡਿਊਟੀ ’ਤੇ ਨਹੀਂ ਪਰਤੇਗਾ।

ਐਨਐਚਐਮ ਕੋਰ ਕਮੇਟੀ ਦੇ ਸੁਖਜੀਤ ਕੰਬੋਜ ਅਤੇ ਅਮਰਜੀਤ ਸਿੰਘ ਨੇ ਕਿਹਾ ਕਿ ਹੁਣ ਕੋਵਿਡ ਦੀ ਤੀਜੀ ਲਹਿਰ ਦੇ ਆਉਣ ਨਾਲ ਜਿੱਥੇ ਸਰਕਾਰ ਐਨਐਚਐਮ ਕਰਮਚਾਰੀਆਂ ਦੀ ਘਾਟ ਨਾਲ ਬੁਰੀ ਤਰ੍ਹਾਂ ਜੂਝ ਰਹੀ ਹੈ, ਉਥੇ ਹੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ। ਸਰਕਾਰ ਵੱਲੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਜੋ ਨੀਤੀ ਤਿਆਰ ਕੀਤੀ ਗਈ ਹੈ, ਉਹ ਸਿਰਫ਼ ਇੱਕ ਚੋਣ ਡਰਾਮਾ ਹੈ; ਸਮੂਹ ਨੈਸ਼ਨਲ ਹੈਲਥ ਮਿਸ਼ਨ ਕੇਡਰ ਨੂੰ ਕੇਂਦਰ ਸਰਕਾਰ ਦੀ ਸਕੀਮ ਦੱਸ ਕੇ ਇਸ ਨੀਤੀ ਤੋਂ ਬਾਹਰ ਰੱਖਿਆ ਗਿਆ ਹੈ, ਜੋ ਕਿ ਇਨ੍ਹਾਂ ਮੁਲਾਜ਼ਮਾਂ ਨਾਲ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਖੁਦ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਤੁਰੰਤ ਗੰਭੀਰਤਾ ਦਿਖਾਉਣ ਅਤੇ ਜੇਕਰ ਕੋਈ ਸਾਰਥਕ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ rUp ਦੇਣ ਲਈ ਮੁਲਾਜ਼ਮ ਮੁੱਖ ਮੰਤਰੀ ਦਫ਼ਤਰ ਅੱਗੇ ਪੱਕਾ ਧਰਨਾ ਦੇਣ ਲਈ ਮਜਬੂਰ ਹੋਣਗੇ; ਕਿਸੇ ਵੀ ਸਰਕਾਰੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਕੋਵਿਡ ਦੌਰਾਨ ਕੋਈ ਵੀ ਕਰਮਚਾਰੀ ਆਪਣੀਆਂ ਸੇਵਾਵਾਂ ਨਹੀਂ ਦੇਵੇਗਾ। ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ ਕਰਦਿਆਂ ਗੁਰਦੁਆਰਾ ਸ੍ਰੀ ਕਤਲਗੜ੍ਹ ਵਿਖੇ ਅਰਦਾਸ ਕੀਤੀ ਗਈ ਕਿ ਪਰਮ ਪਿਤਾ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਸਮਝ ਦੇਣ। ਅੱਜ ਦੀ ਰੈਲੀ ਵਿੱਚ ਸਮੂਹ ਸੂਬਾ ਕਮੇਟੀ ਮੈਂਬਰਾਂ, ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION