38.1 C
Delhi
Friday, May 17, 2024
spot_img
spot_img

ਨੋਟਿਸ ਮਿਲਣ ’ਤੇ ਦੇਵਾਂਗਾ ‘ਠੋਕਵਾਂ ਜਵਾਬ’ – ਕੇਵਲ ਢਿੱਲੋਂ ਨੇ ਕਿਹਾ ਅਜੇ ਕਾਂਗਰਸ ਪਾਰਟੀ ਨੇ ਨਹੀਂ ਦਿੱਤੀ ਕੋਈ ਜਾਣਕਾਰੀ

ਯੈੱਸ ਪੰਜਾਬ
ਚੰਡੀਗੜ੍ਹ, 17 ਫ਼ਰਵਰੀ, 2022:
ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਨੂੰ ਅੱਜ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਖ਼ਬਰਾਂ ਮੀਡੀਆ ਰਾਹੀਂ ਹੀ ਪ੍ਰਾਪਤ ਹੋਈਆਂ ਹਨ ਅਤੇ ਇਸ ਸੰਬੰਧੀ ਪਾਰਟੀ ਵੱਲੋਂ ਉਨ੍ਹਾਂ ਨੂੂੰ ਅਜੇ ਤਾਂਈਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਉਹਨਾਂ ਨੇ ਆਖ਼ਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਅਧਿਕਾਰਤ ਪੱਤਰ ਜਾਂ ਨੋਟਿਸ ਨਹੀਂ ਮਿਲਿਆ ਅਤੇ ਜੇ ਉਨ੍ਹਾਂ ਨੂੰ ਕੋਈ ਨੋਟਿਸ ਆਉਂਦਾ ਹੈ ਤਾਂ ਉਹ ਉਸਦਾ ਠੋਕ ਕੇ ਜਵਾਬ ਦੇਣਗੇ।

ਜ਼ਿਕਰਯੋਗ ਹੈ ਕਿ ਅੱਜ ਹੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਵੱਲੋਂ ਜਾਰੀ ਸੰਖ਼ੇਪ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਸ:ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਲਈ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਵਿੱਚ ਗਿਣੇ ਜਾਂਦੇ ਸ:ਢਿੱਲੋਂ ਬਰਨਾਲਾ ਹਲਕੇ ਤੋਂ ਕਾਂਗਰਸ ਟਿਕਟ ਦੇ ਚਾਹਵਾਨ ਸਨ ਪਰ ਕਾਂਗਰਸ ਪਾਰਟੀ ਨੇ ਇਹ ਟਿਕਟ ਇਸ ਵਾਰ ਸਾਬਕਾ ਕੇਂਦਰੀ ਮੰਤਰੀ ਸ੍ਰੀ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਦੇ ਦਿੱਤੀ ਜਿਸ ਮਗਰੋਂ ਸ: ਕੇਵਲ ਸਿੰਘ ਢਿੱਲੋਂ ਨਾਰਾਜ਼ ਚੱਲ ਰਹੇ ਸਨ।

ਪਾਰਟੀ ਵੱਲੋਂ ਸ: ਢਿੱਲੋਂ ਨੂੰ ਬਿਨਾਂ ਕੋਈ ਨੋਟਿਸ ਜਾਂ ਸਫ਼ਾਈ ਦੇਣ ਦਾ ਮੌਕਾ ਦਿੰਦਿਆਂ ਸਿੱਧੇ ਹੀ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਸੰਬੰਧੀ ਪੱਤਰ ਜਾਰੀ ਕਰਨ ’ਤੇ ਸਾਬਕਾ ਕੇਂਦਰੀ ਮੰਤਰੀ ਅਤੇ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪਾਰਟੀ ਦਾ ਇਹ ਫ਼ੈਸਲਾ ਹੈਰਾਨ ਕਰਨ ਵਾਲਾ ਹੈ ਕਿਉਂਕਿ ਸ: ਢਿੱਲੋਂ ਨੇ 80ਵਿਆਂ ਦੇ ਦੌਰ ਵਿੱਚ ਉਸ ਵੇਲੇ ਪੈਪਸੀਕੋ ਪੰਜਾਬ ਵਿੱਚ ਲਿਆਂਦੀ ਸੀ ਜਦ ਇੱਥੇ ਕੋਈ ਇਕ ਪਾਈ ਵੀ ਨਿਵੇਸ਼ ਕਰਨ ਲਈ ਤਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਜਿਸ ਵੇਲੇ ਦੇ ਸ: ਕੇਵਲ ਢਿੱਲੋਂ ਕਾਂਗਰਸੀ ਹਨ ਉਸ ਵੇਲੇ ਕਾਂਗਰਸੀ ਹੋਣ ਦਾ ਮਤਲਬ ਆਪਣੇ ਕਤਲ ਲਈ ਸੱਦਾ ਦੇਣ ਵਾਲੀ ਗੱਲ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION