24.1 C
Delhi
Thursday, April 25, 2024
spot_img
spot_img

ਨੌਜਵਾਨਾਂ ਲਈ ‘ਫਾਰਨ ਸਟੱਡੀ’ ਅਤੇ ‘ਪਲੇਸਮੈਂਟ ਸੈਲ’ ਸਥਾਪਿਤ ਕਰੇਗਾ ਰੋਜ਼ਗਾਰ ਵਿਭਾਗ, ਵਿਦੇਸ਼ ਵਿਚ ਕੰਮ ਅਤੇ ਪੜ੍ਹਾਈ ਕਰਨ ਦੇ ਚਾਹਵਾਨ ਲੈ ਸਕਣਗੇ ਲਾਭ

ਯੈੱਸ ਪੰਜਾਬ
ਕਪੂਰਥਲਾ, 7 ਜੂਨ, 2021 –
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ- ਘਰ ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਰੋਜ਼ਗਾਰ ਉਤਪਾਦਨ ਤੇ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਦੇਸ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ।

ਇਸ ਤਹਿਤ ਦੂਸਰੇ ਬੈਂਚ ਦੀ ਕਾਊਂਸਲਿੰਗ ਲਈ 10 ਜੂਨ ਤੋਂ ਰਜਿਸਟ੍ਰੇਸ਼ਨ ਸੁਰੂ ਹੋ ਰਹੀ ਹੈ, ਜਿਸ ਦੌਰਾਨ ਇਸ ਕਾਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ

ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ।

ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇਛੁੱਕ ਹਨ ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਕਪੂਰਥਲਾ ਦੇ ਲਿੰਕ https://tinyurl.com/foreignstudykpt ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ ਵਿੱਚ

ਨੌਕਰੀ ਕਰਨ ਦੇ ਇਛੁੱਕ ਹਨ ਉਹ ਲਿੰਕ httpsz://tinyurl.com/foreignplacementkpt ਤੇ ਰਜਿਸਟਰ ਕਰ ਸਕਦੇ ਹਨ।

ਪ੍ਰਾਰਥੀ ਹੋਰ ਜਾਣਕਾਰੀ ਲੈਣ ਲਈ ਕਿਸੇ ਵੀ ਕੰਮ ਵਾਲੇ ਦਿਨ ਡੀ.ਬੀ.ਈ.ਈ, ਕਪੂਰਥਲਾ ਵਿੱਚ ਆ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕੈਰੀਅਰ ਕਾਊਂਸਲਰ ਸ੍ਰੀ ਗੋਰਵ ਕੁਮਾਰ 96469-06412 ਨਾਲ ਸੰਪਰਕ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION