37.8 C
Delhi
Thursday, April 25, 2024
spot_img
spot_img

ਨੌਜਵਾਨ ਵੋਟਰ ਬਨਣ ਅਤੇ ਵੋਟ ਪਾਉਣ: ਸੰਦੀਪ ਸਿੰਘ – ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਤਹਿਤ ਕੱਢੀ ਜਾਗਰੂਕਤਾ ਰਿਲੇਅ ਮੈਰਾਥਨ

ਯੈੱਸ ਪੰਜਾਬ
ਹੁਸ਼ਿਆਰਪੁਰ, 14 ਨਵੰਬਰ, 2021 –
ਜਿਲਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਵੋਟ ਬਨਾਉਣ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਅੱਜ ਜਿਲਾ ਪ੍ਰਸ਼ਾਸਕੀ ਕੰਪਲੈਕਸ ਤੋਂ ਰਿਲੇਅ ਦੌੜ ਕਰਵਾਈ ਗਈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਚੋਣ ਸਾਖਰਤਾ ਕਲੱਬ ਮੈਂਬਰਾਂ ਨੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਜਾਗਰੂਕ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲਾ ਚੋਣ ਅਫਸਰ ਸੰਦੀਪ ਸਿੰਘ ਨੇ ਜਾਗਰੂਕਤਾ ਰਿਲੇਅ ਦੌੜ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਅੱਜ ਬਾਲ ਦਿਵਸ ਮੌਕੇ ਚੋਣ ਕਮਿਸ਼ਨ ਦੀਆਂ ਸਵੀਪ ਸਰਗਰਮੀਆਂ ਤਹਿਤ ਇਹ ਮੈਰਾਥਨ ਕਰਵਾਈ ਗਈ ਹੈ ਜਿਸ ਦਾ ਮਨੋਰਥ ਨੌਜਵਾਨਾਂ ਨੂੰ ਵੋਟ ਬਨਾਉਣ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਚੋਣ ਅਮਲੇ ਵਲੋਂ ਪੁਰਜੋਰ ਢੰਗ ਨਾਲ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ,ਜਿਸਦਾ ਯੋਗ ਲਾਭਪਾਤਰੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਰਿਲੇਅ ਦੌੜ ਸ਼ਿਮਲਾ ਪਹਾੜੀ, ਬਹਾਦਰਪੁਰ ਚੌਂਕ ਤੋਂ ਹੁੰਦੀ ਹੋਈ ਸਰਕਾਰੀ ਹਾਈ ਸਕੂਲ ਨਈ ਅਬਾਦੀ ਪਹੁੰਚੇਗੀ ਅਤੇ ਰਿਲੇਅ ਦੇ ਅੰਤ ਤੱਕ ਵਿਦਿਆਰਥੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਵੋਟਰਾਂ ਨੂੰ ਜਾਗਰੂਕ ਕਰਦੇ ਜਾਣਗੇ।

ਜਿਕਰਯੋਗ ਹੈ ਕਿ ਨਈ ਅਬਾਦੀ ਤੋਂ ਰਿਲੇਅ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੰਟਾ ਘਰ ਅਤੇ ਫਿਰ ਵੱਖ-ਵੱਖ ਖੇਤਰਾਂ ਤੋਂ ਹੁੰਦੀ ਹੋਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਪਹੁੰਚੀ, ਜਿੱਥੋਂ ਵੱਖ-ਵੱਖ ਇਲਾਕਿਆਂ ਚੋਂ ਲੰਘਦੀ ਹੋਈ ਵੋਟਰ ਜਾਗਰੂਕਤਾ ਦੌੜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਸੰਪੰਨ ਹੋਈ, ਜਿੱਥੇ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਗੁਰਸ਼ਰਨ ਸਿੰਘ ਨੇ ਦੌੜ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਸਕੂਲਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਿੱਖਿਆ ਸੁਧਾਰ ਟੀਮ ਇੰਚਾਰਜ ਸ਼ਲਿੰਦਰ ਠਾਕੁਰ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION