42.8 C
Delhi
Friday, May 17, 2024
spot_img
spot_img

ਨੌਜਵਾਨ ਸਿਪਾਹੀ ਕੁਲਦੀਪ ਸਿੰਘ ਬਾਜਵਾ ਸ਼ਹੀਦ; ਪੁਲਿਸ ਦੀ ਹਥਿਆਰ ਵਿਖ਼ਾ ਕੇ ਗੱਡੀ ਖ਼ੋਹਣ ਵਾਲੇ ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਹੋਈ ਮੁਠਭੇੜ

ਯੈੱਸ ਪੰਜਾਬ
ਕਪੂਰਥਲਾ, 9 ਜਨਵਰੀ, 2023:
ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਉਨ੍ਹਾਂ ਨੂੰ ਇਕ ਘੰਟੇ ਦੇ ਵਿਚ-ਵਿਚ ਗ੍ਰਿਫਤਾਰ ਕਰ ਲਿਆ ਗਿਆ।

ਆਈ.ਜੀ ਜਲੰਧਰ ਰੇਂਜ ਜੀ.ਐਸ. ਸੰਧੂ,ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਫਗਵਾੜਾ ਨੂੰ ਫੋਨ ਰਾਹੀਂ ਅਰਬਨ ਅਸਟੇਟ ਫਗਵਾੜਾ ਦੇ ਵਾਸੀ ਦੀ ਹੁੰਡਾਈ ਕਰੇਟਾ ਗੱਡੀ ਹਥਿਆਰਬੰਦ ਲੁਟੇਰਿਆਂ ਵਲੋਂ ਖੋਹੇ ਜਾਣ ਦੀ ਸੂਚਨਾ ਮਿਲੀ ਸੀ,ਜਿਸ ’ਤੇ ਫਗਵਾੜਾ ਸਿਟੀ ਪੁਲਿਸ ਵਲੋਂ ਤੁਰੰਤ ਕਾਰ ਦੀ ਭਾਲ ਵਿਚ ਇਕ ਪੁਲਿਸ ਟੀਮ ਲਗਾਈ ਗਈ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਾਰ ਨੂੰ ਗੋਰਾਇਆ ਵੱਲ ਜਾਂਦੇ ਹੋਏ ਵੇਖਿਆ ਗਿਆ,ਜਿਸ ਤੇ ਐਸ.ਐਚ.ਓ ਅਮਨਦੀਪ ਨਾਹਰ ਅਤੇ ਦੋ ਪੁਲਿਸ ਜਵਾਨਾਂ ਵਲੋਂ ਕਾਰ ਦਾ ਪਿੱਛਾ ਕਰਕੇ ਉਸਨੂੰ ਰੋਕ ਲਿਆ ਗਿਆ ਅਤੇ ਕਾਰ ਸਵਾਰਾਂ ਨੂੰ ਬਾਹਰ ਆਉਣ ਲਈ ਕਿਹਾ ਗਿਆ।

ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਵਲੋਂ ਤੁਰੰਤ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰ ਦਿੱਤੀ ਗਈ,ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਗੋਲੀਬਾਰੀ ਕੀਤੀ ਗਈ ਅਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਪੁਲਿਸ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਉਨ੍ਹਾਂ ਦੱਸਿਆ ਕਿ ਇਕ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਿਹਾ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਸ਼ੀ ਗੋਲੀਬਾਰੀ ਨਾਲ ਜ਼ਖਮੀ ਹੋਏ ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਪਿੱਛੋਂ ਜਲੰਧਰ ਵਿਖੇ ਰੈਫਰ ਕੀਤਾ ਗਿਆ,ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।

ਉਨ੍ਹਾਂ ਦੱਸਿਆ ਕਿ ਗਿਣਤੀ ਵਿਚ ਘੱਟ ਹੋਣ ਦੇ ਬਾਵਜੂਦ ਪੁਲਿਸ ਪਾਰਟੀ ਵਲੋਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ,ਜਿਸ ਦੌਰਾਨ ਕਾਂਸਟੇਬਲ ਕੁਲਦੀਪ ਸਿੰਘ 886/ਕਪੂਰਥਲਾ ਨੂੰ ਗੋਲੀ ਲੱਗੀ ਅਤੇ ਉਹ ਹਸਪਤਾਲ ਲਿਜਾਦਿਆਂ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਇਸ ਸਬੰਧੀ ਫਿਲੌਰ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਕਾਰ ਦਾ ਨੰਬਰ ਪੀ.ਬੀ 32 ਏ.ਏ 1212 ਜਾਅਲੀ ਸੀ,ਜਦਕਿ ਉਸਦਾ ਅਸਲੀ ਨੰਬਰ ਡੀ.ਐੱਲ 10 ਸੀ.ਡੀ 9711 ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀਆਂ ਕੋਲੋਂ ਇਕ ਪਿਸਤੌਲ 30 ਬੋਰ,32 ਬੋਰ,11 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।

ਕਾਬੂ ਕੀਤੇ ਗਏ ਦੋਸ਼ੀਆਂ ਵਿਚ ਰਣਜੀਤ ਸਿੰਘ (ਜੀਤਾ) ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਬਾਹਮਣੀਆਂ ਪੁਲਿਸ ਸਟੇਸ਼ਨ ਸ਼ਾਹਕੋਟ ਜ਼ਿਲ੍ਹਾ ਜਲੰਧਰ,ਵਿਸ਼ਾਲ ਸੋਨੀ ਪੁੱਤਰ ਅਰਜਨਦੇਵ ਵਾਸੀ ਮੰਡੇਲਾ ਕਲਾਂ ਪੁਲਿਸ ਸਟੇਸ਼ਨ ਸਦਰ ਖੰਨਾ ਅਤੇ ਕੁਲਵਿੰਦਰ ਉਰਫ ਕਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਹਰਿਪੁਰ ਪੁਲਿਸ ਸਟੇਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਸ਼ਾਮਲ ਹਨ। ਚੌਥੇ ਫਰਾਰ ਹੋਏ ਦੋਸ਼ੀ ਦੀ ਪਛਾਣ ਯੁਵਰਾਜ ਸਿੰਘ ਉਰਫ ਯੋਰੀ ਪੁੱਤਰ ਮੋਹਨ ਲਾਲ ਵਾਸੀ ਹਲਵਾਰਾ ਪੁਲਿਸ ਸਟੇਸ਼ਨ ਬਿਲਗਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਚਾਰਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION