35.1 C
Delhi
Tuesday, May 7, 2024
spot_img
spot_img

ਨੰਗਲ ਅੰਬੀਆਂ ਕਤਲ ਕੇਸ: ਮੁੱਖ ਸਾਜ਼ਿਸ਼ ਕਰਤਾ ਪੁਲਿਸ ਜਾਲ ਵਿੱਚ; 2 ਸ਼ੂਟਰ ਅਤੇ 5 ਹੋਰ ਗ੍ਰਿਫ਼ਤਾਰ – ਹਥਿਆਰ, ਵਹੀਕਲ ਬਰਾਮਦ: ਐਸ.ਐਸ.ਪੀ. ਸਵਪਨ ਸ਼ਰਮਾ

ਯੈੱਸ ਪੰਜਾਬ
ਜਲੰਧਰ, ਜੂਨ 5, 2022:
ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਸਵਪਨ ਸ਼ਰਮਾ, ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਓ, ਹਰਿਆਣਾ, ਸਚਿਨ ਧੂਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਹੈ। ਪੁਲਿਸ ਵਲੋਂ ਇਹਨਾਂ ਪਾਸੋਂ 7 ਪਿਸਤੋਲ ਸਮੇਤ 5 ਵਿਦੇਸ਼ੀ .30 ਬੋਰ ਪਿਸਤੋਲ ਤੇ ਦੋ .315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਹੀਕਲ ਸਮੇਤ ਮਹਿੰਦਰਾ ਐਕਸ.ਯੂ.ਵੀ, ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 06 ਵਜੇ ਦੇ ਕਰੀਬ ਪਿੰਡ ਮੱਲੀਆ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆਰ ਕਰ ਦਿੱਤੀ ਗਈ ਸੀ।

ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ, ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਜਿਸਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਹੀਕਲ, ਹਥਿਆਰ, ਸੈਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੁੰ ਅੰਜਾਮ ਦੇਣ ਲਈ ਰੇਕੀ ਕਰਕੇ ਦਿੱਤੀ ਸੀ।

ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆ ਦੀ ਪਹਿਚਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੋਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੁੰ ਅੰਜਾਮ ਦਿੱਤਾ ਸੀ। ਜਾਂਚ ਦੋਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪਿਛਲੇ 3 ਹਫਤਿਆ ਵਿਚ ਪੁਲਿਸ ਨੇ ਇਸ ਗ੍ਰਿਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਹਿਚਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆ ਨੂੰ ਨਾਮਜਦ ਕੀਤਾ ਹੈ।

ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਮੁਲਜਮ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ।

ਇਸ ਦੋਰਾਨ 19 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜਿਸ ਕਰਤਾਵਾਂ ਦੀ ਪਹਿਚਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਇਸ ਕਤਲ ਕੇਸ ਨੂੰ ਸੁਲਝਾ ਲਿਆ ਸੀ। ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ ਹਰਿਆਣਾ ਦੇ ਪਿੰਡ ਮਹੇਸ਼ਪੁਰ ਪੁਲਵਾ ਦੇ ਅਮਿਤ ਡਾਗਰ ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਸਾਰੇ ਚਾਰੇ ਮੁਲਜਮ ਜੋ ਕਿ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਜਿਹਨਾਂ ਵਿਚ ਜਿਆਦਾਤਰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕੇਸ ਹਨ। ਇਹਨਾਂ ਨੂੰ ਵੱਖ ਵੱਖ ਜੇਲਾਂ ਤੋਂ ਪ੍ਰੋਡੱਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION