28.1 C
Delhi
Friday, March 29, 2024
spot_img
spot_img

ਪਟਿਆਲਾ ’ਚ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਮੈਰਾਥਨ ਨੂੰ ਐਸ.ਐਸ.ਪੀ. ਸਿੱਧੂ ਨੇ ਦਿੱਤੀ ਝੰਡੀ

ਪਟਿਆਲਾ, 20 ਅਕਤੂਬਰ, 2019:
ਦੇਸ਼ ਦੀ ਆਨ-ਬਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਤੇ ਸੁਰੱਖਿਆ ਬਲਾਂ ਦੀ ਯਾਦ ਵਿਚ ਅੱਜ ਪੁਲਿਸ ਵਿਭਾਗ ਵੱਲੋਂ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਸਮੇਤ ਪਟਿਆਲਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਪੁਲਿਸ ਲਾਈਨ ਪਟਿਆਲਾ ਤੋਂ ਹਰੀ ਝੰਡੀ ਦੇਕੇ ਮੈਰਾਥਨ ਦੌੜ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਾਲ 21 ਅਕਤੂਬਰ ਨੂੰ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ ਸ਼ਹੀਦੀ ਦਿਵਸ ਮੌਕੇ ਇਸ ਵਾਰ ਪਟਿਆਲਾ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ 65 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ‘ਚ ਸ਼ਾਂਤੀ ਸਥਾਪਤ ਕਰਨ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜੀ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ ਉਨ੍ਹਾਂ ਦੇ ਪਿੰਡਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ।

ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਪਟਿਆਲਾ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਕਮਿਊਨਿਟੀ ਪੁਲਿਸਿੰਗ ਵੱਲ ਕਦਮ ਵਧਾਏ ਹਨ ਜਿਸ ਨਾਲ ਆਮ ਲੋਕਾਂ ਅਤੇ ਪੁਲਿਸ ਵਿਚਕਾਰ ਤਾਲਮੇਲ ਵਧਿਆ ਹੈ। ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਪੁਲਿਸ ਲਾਈਨ ਤੋਂ ਸ਼ੁਰੂ ਹੋਕੇ ਖੰਡਾ ਚੌਂਕ, 21 ਨੰਬਰ ਫਾਟਕ, ਲੀਲਾ ਭਵਨ, 22 ਨੰਬਰ ਫਾਟਕ, ਥਾਪਰ ਕਾਲਜ ਤੋਂ ਹੁੰਦੇ ਹੋਏ ਪੁਲਿਸ ਲਾਈਨ ਪਟਿਆਲਾ ਵਿਖੇ ਆਕੇ ਸਮਾਪਤ ਹੋਵੇਗੀ।

ਇਸ ਮੌਕੇ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਰਧਾਂਜਲੀ ਦਿੰਦਿਆ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੈਰਾਥਨ ਦੌੜ ਵਿਚ ਬੋਰਨ ਰਨਰਜ਼, ਪਟਿਆਲਾ ਰਨਰਜ਼ ਅਤੇ ਗਰੀਨ ਮਾਈਕਰਜ਼ ਸਮੇਤ ਅਰਜਨਾ ਅਵਾਰਡੀ ਐਸ.ਪੀ. ਪਲਵਿੰਦਰ ਸਿੰਘ ਚੀਮਾਂ ਅਤੇ ਛੋਟੀ ਉਮਰ ‘ਚ ਮਾਊਟ ਐਵਰੇਸਟ ਦੀ ਚੋਟੀ ਸਰ ਕਰਨ ਵਾਲੇ ਪ੍ਰਿਥਵੀ ਸਿੰਘ ਚਾਹਲ ਨੇ ਵੀ ਦੌੜ ਵਿਚ ਹਿੱਸਾ ਲਿਆ।

ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਇਨਵੈਸ਼ਟੀਗੇਸ਼ਨ ਸ. ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸੌਰਭ ਜਿੰਦਲ, ਡੀ.ਐਸ.ਪੀ. ਯੋਗੇਸ਼ ਸ਼ਰਮਾ, ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਦਿਹਾਤੀ ਸ. ਅਜੇਪਾਲ ਸਿੰਘ, ਡੀ.ਐਸ.ਪੀ. ਜਾਂਚ ਸ੍ਰੀ ਕੇ.ਕੇ. ਪੈਂਥੇ, ਡੀ.ਐਸ.ਪੀ. ਸਮਾਣਾ ਸ. ਜਸਵੰਤ ਸਿੰਘ ਮਾਂਗਟ, ਡੀ.ਐਸ.ਪੀ. ਸ੍ਰੀ ਏ.ਆਰ. ਸ਼ਰਮਾ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION