30.1 C
Delhi
Saturday, April 27, 2024
spot_img
spot_img

ਪਟਿਆਲਾ ਦੇ ਹਰਮਨਦੀਪ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਵਾਪਸ ਲਿਆਉਣ ਲਈ ਪਰਨੀਤ ਕੌਰ ਨੇ ਵਿਦੇਸ਼ ਮੰਤਰਾਲੇ ਨੂੰ ਲਿਖ਼ਿਆ ਪੱਤਰ

ਪਟਿਆਲਾ, 8 ਅਗਸਤ, 2019:

ਬੀਤੇ ਦਿਨੀਂ ਕੈਨੇਡਾ ਵਿੱਚ ਪਟਿਆਲਾ ਦੇ ਰਣਜੀਤ ਨਗਰ ਦੇ ਹਰਮਨਦੀਪ ਸਿੰਘ ਦੀ ਹੋਈ ਮੌਤ ਉਪਰੰਤ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ।

ਸ੍ਰੀਮਤੀ ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ‘ਚ ਅਪੀਲ ਕਰਦਿਆ ਕਿਹਾ ਕਿ ਪੀੜਤ ਪਰਿਵਾਰ ਦੀ ਮਾਲੀ ਹਾਲਤ ਅਜਿਹੀ ਨਹੀਂ ਹੈ ਕਿ ਉਹ ਖੁਦ ਹਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆ ਸਕਣ ਇਸ ਲਈ ਵਿਦੇਸ਼ ਮੰਤਰਾਲਾ ਸਰਕਾਰੀ ਖਰਚੇ ‘ਤੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਵਿਵਸਥਾ ਕਰੇ।

ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਨੇ ਪੱਤਰ ਵਿਚ ਵਿਸਥਾਰ ਨਾਲ ਪਰਿਵਾਰ ਦੀ ਮਾਲੀ ਹਾਲਤ ਬਾਰੇ ਜਾਣਕਾਰੀ ਦਿੰਦਿਆ ਵਿਦੇਸ਼ ਮੰਤਰੀ ਨੂੰ ਦੱਸਿਆ ਹੈ ਕਿ ਸਾਲ 2017 ਵਿਚ ਪੜ੍ਹਾਈ ਕਰਨ ਲਈ ਕੈਨੇਡਾ ਗਏ ਹਰਮਨਦੀਪ ਸਿੰਘ ਦੇ ਪਰਿਵਾਰ ਨੇ ਜਮੀਨ ਵੇਚਕੇ ਅਤੇ ਕੁਝ ਕਰਜ਼ਾ ਲੈਕੇ ਉਸਨੂੰ ਕੈਨੇਡਾ ਭੇਜਿਆ ਸੀ ਤੇ ਹੁਣ ਉਸਦੀ ਅਚਾਨਕ ਹੋਈ ਮੌਤ ਕਾਰਨ ਜਿਥੇ ਪੂਰਾ ਪਰਿਵਾਰ ਸਦਮੇ ਵਿਚ ਹੈ ਉਥੇ ਹੀ ਉਨ੍ਹਾਂ ਦੀ ਮਾਲੀ ਹਾਲਤ ਅਜਿਹੀ ਨਹੀਂ ਹੈ ਕਿ ਉਹ ਆਪਣੇ ਪੁੱਤਰ ਹਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਖੁਦ ਵਤਨ ਵਾਪਸ ਲਿਆ ਸਕਣ।

ਸ੍ਰੀਮਤੀ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਥਿਤ ਭਾਰਤੀ ਅੰਬੈਸੀ ਨੂੰ ਦਿਸ਼ਾ- ਨਿਰਦੇਸ਼ ਦੇ ਕੇ ਸਰਕਾਰੀ ਖਰਚੇ ‘ਤੇ ਹਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਉਸ ਦੇ ਪਰਿਵਾਰ ਨੂੰ ਸੌਪਣ ਵਿੱਚ ਮਦਦ ਕਰਨ।

ਜ਼ਿਕਰਯੋਗ ਹੈ ਕਿ 23 ਸਾਲਾ ਹਰਮਨਦੀਪ ਸਿੰਘ ਦੀ ਮ੍ਰਿਤਕ ਦੇਹ 28 ਜੁਲਾਈ ਨੂੰ ਓਟਾਰੀਓ ਦੇ ਨਿਊ ਹਮਬਰਗ ਟਾਊਨ ਵਿੱਚ ਨੀਥ ਨਦੀ ‘ਚ ਤੈਰਦੀ ਹੋਈ ਮਿਲੀ ਸੀ। ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਕਾਰਨ ਪੀੜਤ ਪਰਿਵਾਰ ਨੂੰ ਆਪਣੇ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਆਉਣ ਦੀ ਆਸ ਬੱਝੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION