34 C
Delhi
Thursday, April 25, 2024
spot_img
spot_img

ਪਟਿਆਲਾ ਵਿਖੇ ਬਣੇਗੀ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ – ਕੈਬਨਿਟ ਨੇ ਦਿੱਤੀ ਪ੍ਰਵਾਨਗੀ

ਬਟਾਲਾ, 24 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਰੂਪ ਵਿੱਚ ਮਨਾਉਣ ਲਈ ਹੋ ਰਹੇ ਉਪਰਾਲਿਆਂ ਦੇ ਤਹਿਤ ਅੱਜ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।

ਪੰਜਾਬ ਮੰਤਰੀ ਮੰਡਲ ਵੱਲੋਂ ਮੌਜੂਦਾ ਦੌਰ ਵਿੱਚ ਵਿਦਿਆਰਥੀਆਂ ਵੱਲੋਂ ਪੱਤਰ ਵਿਹਾਰ ਵਿਧੀ ਰਾਹੀਂ ਆਨ-ਲਾਈਨ ਕੋਰਸਾਂ ਵੱਲ ਵੱਧ ਰਹੀ ਤਵੱਜ਼ੋ ਅਤੇ ਵਿਸ਼ਵੀ ਪੱਧਰ ’ਤੇ ਸਿੱਖਿਆ ਦੇ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੂਨੀਵਰਸਿਟੀ ਨੂੰ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਵਿਦਿਆਰਥੀਆਂ ਵਿੱਚ ਵੱਡੇ ਪੈਮਾਨੇ ’ਤੇ ਓਪਨ ਆਨਲਾਈਨ ਕੋਰਸਾਂ ਦੇ ਮਕਬੂਲ ਹੋਣ ਦੇ ਤੱਥਾਂ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਵੱਲੋਂ ਪਹਿਲੇ ਸਿੱਖ ਗੁਰੂ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਪ੍ਰਤੀ ਸ਼ਰਧਾ ਭਾਵ ਤੇ ਸਤਿਕਾਰ ਵਜੋਂ ਓਪਨ ਅਤੇ ਡਿਸਟੈਂਸ ਲਰਨਿੰਗ ਦੀ ਇਹ ਯੂਨੀਵਰਸਿਟੀ ਦੀ ਸਥਾਪਤੀ ਦਾ ਫੈਸਲਾ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਇਸ ਯੂਨੀਵਰਸਿਟੀ ਦੀ ਸਥਾਪਤੀ ਦਾ ਮੁੱਖ ਉਦੇਸ਼ ਉਨਾਂ ਵਿਦਿਆਰਥੀਆਂ ਲਈ ਵਿੱਦਿਆਕ ਮੌਕੇ ਉਪਲਬਧ ਕਰਵਾਉਣਾ ਹੈ ਜਿਨਾਂ ਪਾਸ ਵਿਦਿਅਕ ਸੰਸਥਾਨਾਂ ਵਿੱਚ ਰੈਗੂਲਰ ਪੜਾਈ ਦੇ ਮੌਕੇ ਨਾ ਮਾਤਰ ਜਾਂ ਬਹੁਤ ਥੋੜੇ ਹਨ।

ਸਭਨਾਂ ਲਈ ਵਿੱਦਿਆ ਦੇ ਢੁੱਕਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਸਥਾਪਤ ਹੋਣ ਵਾਲੀ ਇਸ ਯੂਨੀਵਰਸਿਟੀ ਜ਼ਰੀਏ ਕਿਸੇ ਵੀ ਤਰਾਂ ਦਾ ਰੁਜ਼ਗਾਰ ਵਾਲੇ ਵਿਅਕਤੀਆਂ, ਘਰੇਲੂ ਸੁਆਣੀਆਂ, ਬਾਲਗਾਂ ਅਤੇ ਪ੍ਰਵਾਸੀ ਭਾਰਤੀਆਂ ਲਈ ਉੱਚ ਪਾਏ ਦੀ ਵਿਦਿਆ ਹਾਸਿਲ ਕਰਨ ਜਾਂ ਆਪਣੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਕਰਨ ਦੇ ਮੌਕੇ ਪੱਤਰ ਵਿਹਾਰ ਵਿਧੀ ਜ਼ਰੀਏ ਉਪਲਬਧ ਹੋ ਸਕਣਗੇ।

ਉੱਚ ਵਿਦਿਆ ਦੇ ਇਸ ਸੰਸਥਾਨ ਵੱਲੋਂ ਦਾਖਲੇ ਦੀ ਯੋਗਤਾ, ਉਮਰ ਹੱਦ, ਕੋਰਸ ਚੁਣਨ, ਵਿਦਿਅਕ ਪ੍ਰੋਗਰਾਮ ਨੁੂੂੰ ਲਾਗੂ ਕਰਨ ਜਿਨਾਂ ਤਹਿਤ ਡਿਗਰੀ, ਡਿਪਲੋਮਾਂ ਤੇ ਸਰਟੀਫਿਕੇਟ ਕੋਰਸਾਂ ਮੁਹੱਈਆ ਹੋਣਗੇ, ਆਦਿ ਪਹਿਲੂਆਂ ਬਾਰੇ ਲਚਕੀਲੀ ਪਹੁੰਚ ਤੇ ਉਸਾਰੂ ਮਾਪਦੰਡ ਹੋਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਉੱਚ ਪਾਏ ਦੇ ਵਿਦਿਅਕ ਮੌਕੇ ਪ੍ਰਾਪਤ ਹੋ ਸਕਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION