35.1 C
Delhi
Thursday, April 25, 2024
spot_img
spot_img

ਪਠਾਨਕੋਟ ਵਿੱਚ ਆਯੋਜਿਤ ਅਵਾਜ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗਿਆ

ਪਠਾਨਕੋਟ , 14 ਨਵੰਬਰ, 2019 –

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਸਮਰਪਿਤ ਜਿਲ੍ਹਾਂ ਪਠਾਨਕੋਟ ਵਿੱਚ ਚਲਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਮੈਦਾਨ ਉੱਪਰ ਸ਼ਾਮ 6.15 ਵਜੇ ਸ਼ੁਰੂ ਹੋਏ ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।

ਇਸ ਤੋਂ ਬਾਅਦ ਦੂਸਰਾ ਸ਼ੋਅ 7:45 ਵਜੇ ਸ਼ੁਰੂ ਹੋਇਆ ਜੋ ਕਿ 8:30 ਤੱਕ ਚੱਲਿਆ। ਇਸ ਸ਼ੋਅ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਪਠਾਨਕੋਟ ਵਿਖੇ ਪਹਿਲੀ ਸ਼ਾਮ ਦੇ ਇਹ 2 ਲਾਈਟ ਐਂਡ ਸਾਊਂਡ ਸ਼ੋਅ ਬਹੁਤ ਕਾਮਯਾਬ ਰਹੇ ਅਤੇ ਦੋਵਾਂ ਸ਼ੋਅ ਵਿੱਚ 6000 ਤੋਂ ਵੱਧ ਸੰਗਤ ਨੇ ਭਾਗ ਲਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵ ਸਰਵਸ੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ ਸਿੰਘ ਸਹਾਇਕ ਕਮਿਸਨਰ ਜਨਰਲ ਅਤੇ ਹੋਰ ਜਿਲ੍ਹਾਂ ਅਧਿਕਾਰੀ ਹਾਜ਼ਰ ਸਨ।

ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ‘ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

ਇਸੇ ਦੌਰਾਨ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ‘ਤੇ ਅਧਾਰਿਤ ਸੀ। ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਾਪਿਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਦੱਸੇ ਰਸਤੇ ਤੇ ਚਲਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਵਿਦਿਆਰਥੀਆਂ ਵਿੱਚ ਦੇਖਣ ਨੂੰ ਮਿਲਿਆ ਸੇਲਫੀ ਖਿਚਣ ਦਾ ਕ੍ਰੇਜ—ਜਿਕਰਯੋਗ ਹੈ ਕਿ ਅੱਜ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਸਰੇ ਦਿਨ ਦੇਖਣ ਆਏ ਵਿਦਿਆਰਥੀਆਂ ਵਿੱਚ ਸੇਲਫੀ ਲੈਣ ਦਾ ਕ੍ਰੇਜ ਨਜਰ ਆਇਆ। ਇੱਥੋਂ ਤੱਕ ਕਿ ਮਹਿਲਾਵਾਂ ਅਤੇ ਹੋਰ ਲੋਕਾਂ ਨੇ ਵੀ ਸੇਲਫੀਆਂ ਖਿਚਣ ਵਿੱਚ ਰੂਚੀ ਦਿਖਾਈ। ਜਿਕਰਯੋਗ ਹੈ ਕਿ ਪਹਿਲੇ ਦਿਨ ਦੋ ਹਜਾਰ ਤੋਂ ਜਿਆਦਾ ਵਿਦਿਆਰਥੀਆਂ ਅਤੇ ਲੋਕਾਂ ਵੱਲੋਂ ਵਿਜਟ ਕੀਤੀ ਗਈ ਸੀ ਅਤੇ ਅੱਜ ਦੂਸਰੇ ਦਿਨ ਵੀ ਲੋਕ ਭਾਰੀ ਸੰਖਿਆਂ ਵਿੱਚ ਪਹੁੰਚੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION