25.1 C
Delhi
Friday, March 29, 2024
spot_img
spot_img

ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

Tajinder Bittu at Golden Temple 2ਅੰਮ੍ਰਿਤਸਰ, 10 ਅਗਸਤ, 2019–

ਪਨਸਪ ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ੍ਰ ਤੇਜਿੰਦਰ ਸਿੰਘ ਬਿੱਟੂ ਆਪਣਾ ਆਹੁੱਦਾ ਸੰਭਾਲਣ ਉਪਰੰਤ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਸ੍ਰੀ ਬਿੱਟੂ ਨੇ ਪ੍ਰੈਸ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਨਸਪ ਅਦਾਰਾ ਲੱਗਭੱਗ 24 ਫੀਸਦੀ ਕਿਸਾਨਾਂ ਪਾਸੋਂ ਝੋਨੇ ਦੀ ਖਰੀਦ ਕਰਦਾ ਹੈ। ਉਨਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ।

ਸ੍ਰੀ ਬਿੱਟੇ ਨੇ ਦੱਸਿਆ ਕਿ ਪਨਸਪ ਵਿੱਚ ਮੁਲਾਜਮਾਂ ਦੀ ਕਮੀ ਨੂੰ ਪੂਰਾ ਕਰਨ ਲਈ ਛੇਤੀ ਹੀ ਨਵੀਂ ਭਰਤੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਕਿਸਾਨਾਂ ਦੀ ਲੁੱਟ ਖਸੁੱਟ ਨੂੰ ਰੋਕਣ ਲਈ ਉਨ੍ਹਾਂ ਦਾ ਡਾਟਾ ਕੰਪਿਊਟਰ ਵਿੱਚ ਫੀਡ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਬਿੱਟੂ ਨੇ ਕਿਹਾ ਕਿ ਉਹ ਅੱਜ ਗੁਰੂ ਘਰ ਮੱਥਾ ਟੇਕਣ ਅਤੇ ਅਸ਼ੀਰਵਾਦ ਲੈਣ ਆਏ ਹਨ ਕਿ ਉਹ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਾਲ ਨਿਭਾ ਸਕਣ।

ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸ੍ਰੀ ਸੁਨੀਲ ਦੱਤੀ ਵਿਧਾਇਕ, ਸ੍ਰੀ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀ ਦਲਜੀਤ ਸਿੰਘ ਸਹੋਤਾ ਮੈਂਬਰ ਐਨ:ਆਰ:ਆਈ ਕਮਿਸ਼ਨ, ਮੈਡਮ ਜਤਿੰਦਰ ਸੋਨੀਆ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਨਾਂ ਦੇ ਸਮਰਥਕ ਸਨ।

Tajinder Bittu at Golden Temple 3

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION