30.1 C
Delhi
Thursday, March 28, 2024
spot_img
spot_img

ਪਰਗਟ ਸਿੰਘ ਤੇ ਲਾਡੀ ਸ਼ੇਰੋਵਾਲੀਆ ਨੇ ਡੀ.ਸੀ. ਤੇ ਐਸ.ਐਸ.ਪੀ. ਨਾਲ ਲਿਆ ਮੰਡੀਆਂ ਦਾ ਜਾਇਜ਼ਾ, ਕਿਹਾ ਨਿਰਵਿਘਨ ਹੋਵੇਗੀ ਕਣਕ ਦੀ ਖ਼ਰੀਦ

ਜਲੰਧਰ, 18 ਅਪ੍ਰੈਲ, 2020 –

ਵਿਧਾਇਕ ਸ੍ਰ.ਪਰਗਟ ਸਿੰਘ ਤੇ ਸ੍ਰੀ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਸਪਸ਼ਟ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਅੱਜ ਸ਼ਾਹਕੋਟ ਅਤੇ ਜੰਡਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਭਰੋਸਾ ਦੁਆਇਆ ਕਿ ਕਣਕ ਦੀ ਨਿਰਵਿਘਨੀ ਤੇ ਸੁਚੱਜੀ ਖ਼ਰੀਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਸਬੰਧਿਤ ਅਮਲਾ ਜਵਾਬਦੇਹ ਹੋਵੇਗਾ। ਉਨਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ ਦੀ ਨਿਰਵਿਘਨ ਖ਼ਰੀਦ ਕਰਕੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ ।

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਣ ਦੇਣ ਲਈ ਜ਼ਿਲੇ ਦੀਆ ਮੰਡੀਆਂ ਨੂੰ ਦੁੱਗਣਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਫ਼ੈਸਲਾ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ 30*30 ਦੇ ਖਾਨੇ ਬਣਾਏ ਗਏ ਹਨ ਅਤੇ ਹਰ ਖਾਨੇ ਵਿੱਚ ਇਕ ਕਿਸਾਨ ਵਲੋਂ ਆਪਣੀ ਫ਼ਸਲ ਢੇਰੀ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਮਾਰਕਿਟ ਕਮੇਟੀਆਂ ਵਲੋਂ ਆੜਤੀਆਂ ਨੂੰ ਕੂਪਨ ਜਾਰੀ ਕੀਤੇ ਗਏ ਹਨ ਜਿਨਾਂ ਨੂੰ ਅਗੋਂ ਕਿਸਾਨਾ ਨੂੰ ਦਿੱਤਾ ਜਾਵੇਗਾ ਅਤੇ ਕਿਸਾਨ ਵੱਖਰੋ ਵੱਖਰੇ ਦਿਨਾਂ ਲਈ ਮੰਡੀਆਂ ਵਿੱਚ ਜਗਾ ਦੀ ਉਪਲਬੱਧਤਾ ਦੇ ਅਧਾਰ ‘ਤੇ ਮਲਟੀਪਲ ਕੂਪਨ ਪ੍ਰਾਪਤ ਕਰ ਸਕਦੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਵੇ। ਉਨਾਂ ਕਿਹਾ ਕਿ ਕਿਸਾਨ ਪ੍ਰਤੀ ਕੂਪਨ ਨਾਲ 50 ਕੁਇੰਟਲ ਦੀ ਟਰਾਲੀ ਮੰਡੀ ਵਿੱਚ ਲਿਆ ਸਕਣਗੇ।

ਇਸ ਮੌਕੇ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਜਲੰਧਰ ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਦਵਿੰਦਰ ਸਿੰਘ, ਸਹਾਇਕ ਜ਼ਿਲਾ ਮੰਡੀ ਅਫ਼ਸਰ ਕੇਵਲ ਸਿੰਘ, ਜ਼ਿਲਾ ਮੇਨੈਜਰ ਮਾਰਕਫ਼ੈਡ ਸਚਿਨ ਗਰਗ, ਜ਼ਿਲਾ ਮੇਨੈਜਰ ਪਨਗ੍ਰੇਨ ਜਨਕ ਰਾਜ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION