25.6 C
Delhi
Saturday, April 20, 2024
spot_img
spot_img

ਪਰਨੀਤ ਕੌਰ ਵੱਲੋਂ ਡੇਰਾ ਬਿਆਸ ਮੁਖੀ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ ‘ਚ ਹੋਏ ਸ਼ਾਮਲ

ਪਟਿਆਲਾ, 8 ਦਸੰਬਰ, 2019:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਸ਼ਬਨਮ ਢਿੱਲੋਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਡੇਰਾ ਰਾਧਾ ਸੁਆਮੀ ਬਿਆਸ ਵਿਖੇ ਹੋਏ ਸਮਾਗਮ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਬੀਬੀ ਸ਼ਬਨਮ ਢਿੱਲੋਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਲਈ ਉਹ ਖ਼ੁਦ ਤੇ ਆਪਣੇ ਪਰਿਵਾਰ ਵੱਲੋਂ ਦੁਖੀ ਪਰਿਵਾਰ ਦੇ ਦੁਖ ‘ਚ ਸ਼ਾਮਲ ਹੁੰਦੇ ਹੋਏ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION