32.8 C
Delhi
Wednesday, April 24, 2024
spot_img
spot_img

ਪਰਮਜੀਤ ਸਿੰਘ ਸਰਨਾ ਧੜੇ ਨੂੰ ਵੱਡਾ ਝਟਕਾ, ਦੂਜੀ ਵਾਰ ਦਿੱਲੀ ਕਮੇਟੀ ਮੈਂਬਰ ਚੁਣੇ ਸੁਖਬੀਰ ਸਿੰਘ ਕਾਲੜਾ ਹੋਏ ਅਕਾਲੀ ਦਲ ਵਿਚ ਸ਼ਾਮਲ

ਯੈੱਸ ਪੰਜਾਬ
ਚੰਡੀਗੜ੍ਹ, 3 ਸਤੰਬਰ, 2021 –
ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਦੂਜੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਚੁਣੇ ਗਏ ਆਗੂ ਸੁਖਬੀਰ ਸਿੰਘ ਕਾਲੜਾ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸ੍ਰੀ ਕਾਲੜਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵਿਚ ਬਣਦਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਪਾਰਟੀ ਵਿਚ ਸ਼ਾਮਲ ਕਰਨ ’ਤੇ ਸਰਦਾਰ ਬਾਦਲ ਦਾ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿਚ ਧੰਨਵਾਦ ਕਰਦਿਆਂ ਸ੍ਰੀ ਕਾਲੜਾ ਨੇ ਕਿਹਾÇ ਕ ਉਹਨਾਂ ਦੇ ਹੋਰ ਸਾਥੀ ਵੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

ਉਹਨਾਂ ਕਿਹਾ ਕਿ ਉਹਨਾਂ ਵਰਗੇ ਕਈ ਹੋਰ ਹਨ ਜੋ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਟੋਲੇ ਦੇ ਕੰਮ ਕਰਨ ਦੇ ਤਰੀਕੇ ਤੋਂ ਔਖੇ ਹਨ ਅਤੇ ਅਕਾਲੀ ਦਲ ਦਿੱਲੀ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION