39 C
Delhi
Friday, April 26, 2024
spot_img
spot_img

ਪਰਾਲੀ ਸਾੜਣ ਸੰਬੰਧੀ ਨਵੇਂ ਅੰਕੜਿਆਂ ਨੇ ਸਾਬਤ ਕੀਤਾ ਕੇਜਰੀਵਾਲ ਆਪਣੀ ਨਾਕਾਮੀ ਛੁਪਾਉਣ ਲਈ ਫ਼ੈਲਾ ਰਹੇ ਸਨ ਝੂਠ: ਕੈਪਟਨ

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2020:
ਦਿੱਲੀ ਦੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੀ ਕੜੀ ਨੂੰ ਦਰਸਾਉਂਦੇ ਨਵੇਂ ਅੰਕੜਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕੌਮੀ ਰਾਜਧਾਨੀ ਦੇ ਵਾਤਾਵਰਣ ਨੂੰ ਬਚਾਉਣ ਵਿੱਚ ਹੋਈ ਆਪਣੀ ਨਾਕਾਮੀ ‘ਤੇ ਪਰਦਾ ਪਾਉਣ ਅਤੇ ਇਸ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਝੂਠ ਬੋਲਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨਾਲ ਇਸ ਮੁੱਦੇ ‘ਤੇ ਪੰਜਾਬ ਸਰਕਾਰ ਦੇ ਪੱਖ ਦੀ ਪੁਸ਼ਟੀ ਹੋਈ ਹੈ।

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਵੱਲੋਂ ਇਹ ਆਖੇ ਜਾਣ ਤੋਂ ਕੁਝ ਘੰਟੇ ਬਾਅਦ ਕਿ ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ) ਦੇ 2.5 ਪਾਰਟੀਕਲ ਮੈਟਰ ਵਿਚ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦਾ ਹਿੱਸਾ ਮਹਿਜ 4 ਫੀਸਦੀ ਹੈ ਅਤੇ ਬਾਕੀ ਸਥਾਨਕ ਕਾਰਨਾਂ ਦਾ ਯੋਗਦਾਨ ਹੈ, ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਮੁੱਦੇ ਬਾਰੇ ਆਏ ਵਿਸਥਾਰਤ ਅਧਿਐਨ ਦੇ ਨਤੀਜਿਆਂ ਨੂੰ ਨਾ ਪ੍ਰਵਾਨ ਕਰਨ ਲਈ ਸਖਤ ਆਲੋਚਨਾ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਦੀ ਟਿੱਪਣੀ ਕਿ ‘ਨਾ ਮੰਨਣ ਨਾਲ ਕੋਈ ਸਹਾਇਤਾ ਨਹੀਂ ਹੋਣੀ’ ਬਾਰੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਇਹ ਕੇਜਰੀਵਾਲ ਹੈ ਜਿਸਨੇ ਸੱਚਾਈ ਤੋਂ ਮੁਖ ਮੋੜਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਜਰੀਵਾਲ ਦਿੱਲੀ ਦੇ ਸੰਕਟ ਨਾਲ ਨਜਿੱਠਣ ਲਈ ਗੰਭੀਰ ਹੈ ਤਾਂ ਉਸਨੂੰ ਤੁਰੰਤ ਸੱਚਾਈ ਨੂੰ ਨਾ ਮੰਨਣਾ ਛੱਡਕੇ ਢੁੱਕਵੇਂ ਹੱਲ ਲੱਭਣ ਲਈ ਤਹਿ ਤੱਕ ਜਾ ਕੇ ਕੰਮ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਅਸਲੀ ਸਥਿਤੀ ਬਾਰੇ ਦਿੱਲੀ ਵਾਸੀਆਂ ਨੂੰ ਹਨੇਰੇ ਵਿੱਚ ਰੱਖਣ ਦੇ ਆਪਣੇ ਏਜੰਡੇ ਤਹਿਤ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜਿਸ ਸਥਿਤੀ ਨਾਲ ਕਈ ਸਾਲਾਂ ਤੋਂ ਉਨਜ਼ ਾਂ ਦੀ ਸਰਕਾਰ ਨਜਿੱਠਣ ਵਿੱਚ ਬੁਰੀ ਤਰ੍ਹਜ਼ ਾਂ ਅਸਫਲ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਅਸਲ ਵਿੱਚ ਅਜਿਹੇ ਤੱਥ ਨਹੀਂ ਜੋ ਦਿੱਲੀ ਦੇ ਮੁੱਖ ਮੰਤਰੀ ਦੇ ਦਾਅਵਿਆਂ ਦਾ ਸਮਰਥਨ ਕਰਦੇ ਹੋਣ ਅਤੇ ਇਸ ਤੋਂ ਉਲਟ, ਅਧਿਐਨ ਦਰਸਾਉਂਦੇ ਹਨ ਕਿ ਪਰਾਲੀ ਸਾੜਨਾ ਕੌਮੀ ਰਾਜਧਾਨੀ ਦੀ ਸਮੱਸਿਆ ਦੀ ਬਹੁਤ ਹੀ ਛੋਟਾ ਵਜ੍ਹਜ਼ ਾ ਹੈ।

ਜ਼ਿਕਰਯੋਗ ਹੈ ਕਿ ਵਿਗਿਆਨਕ ਸਿੱਖਿਆ ਅਤੇ ਖੋਜ ਬਾਰੇ ਭਾਰਤੀ ਸੰਸਥਾਨ (ਆਈ.ਆਈ.ਐਸ.ਈ.ਆਰ.) ਨੇ 2018 ਅਤੇ 2019 ਦੇ ਅੰਕੜਿਆਂ ‘ਤੇ ਆਧਾਰਿਤ ਆਪਣੇ ਖੋਜ ਪੱਤਰ ਵਿੱਚ ਸਾਹਮਣੇ ਲਿਆਂਦਾ ਕਿ ਦਿੱਲੀ ਦਾ ਪ੍ਰਦੂਸ਼ਣ ਸਥਾਨਕ ਕਾਰਨਾਂ ਕਰਕੇ ਹੈ ਅਤੇ ਇਸ ਦੀ ਵਜ੍ਹਜ਼ ਾ ਪੰਜਾਬ ਜਾਂ ਐਨ.ਸੀ.ਆਰ ਵਿਚ ਪਰਾਲੀ ਸਾੜਨਾ ਨਹੀਂ ਹੈ।

ਇਸ ਨੇ ਦਰਸਾਇਆ ਕਿ ਪੰਜਾਬ ਦਾ ਹਵਾ ਗੁਣਵੱਤਾ ਸੂਚਕ (ਏ.ਕਿਊ.ਆਈ) ਦਿੱਲੀ ਨਾਲੋਂ ਬਹੁਤ ਬਿਹਤਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਜਿਹਾ ਪੱਖ ਹੈ ਜਿਸ ਨੂੰ ਪੰਜਾਬ ਪਿਛਲੇ ਕਈ ਸਾਲਾਂ ਤੋਂ ਰੱਖ ਰਿਹਾ ਹੈ ਕਿਉਂਜੋ ਪੰਜਾਬ ਵਿੱਚ ਪ੍ਰਦੂਸ਼ਣ ਦਾ ਪੱਧਰ ਦਿੱਲੀ ਦੇ ਬੁਰੇ ਵਾਤਾਰਵਣ ਦੇ ਨੇੜੇ ਤੇੜੇ ਵੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ, ਜਿਸ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੌਮੀ ਰਾਜਧਾਨੀ ਦੇ ਬੁਰੀ ਤਰ੍ਹਜ਼ ਾਂ ਮਾੜੇ ਹਵਾ ਗੁਣਵੱਤਾ ਸੂਚਕ ਲਈ ਪੰਜਾਬ ਵਿਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਵੱਲੋਂ ਦਿੱਲੀ ਵਿਚ ਵਾਤਾਵਰਣ ਬਚਾਉਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਕੰਮਲ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਢੀਠਤਾ ਭਰੇ ਝੂਠ ਦੀ ਆੜ ਲਈ ਜਾ ਰਹੀ ਹੈ।

”ਅੱਜ ਵੀ, ਪੰਜਾਬ ਵਿੱਚ ਅਸਮਾਨ ਸਾਫ ਹੈ ਅਤੇ ਹਵਾ ਗੁਣਵੱਤਾ ਸੂਚਕ ਦਿੱਲੀ ਦੇ ਮੁਕਾਬਲੇ ਬਹੁਤ ਵਧੀਆ ਹੈ”, ਇਹ ਟਿੱਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕੋਈ ਬੱਚਾ ਵੀ ਦੋਵਾਂ ਵਿਚਲਾ ਫਰਕ ਵੇਖ ਸਕਦਾ ਹੈ। ਉਨ੍ਹਜ਼ ਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਲਗਾਤਾਰ ਇਸਨੂੰ ਅੱਖੋਂ ਪਰੋਖੇ ਰੱਖਿਆ ਅਤੇ ਅਜਿਹੇ ਹਾਲਾਤ ਪੈਦਾ ਹੋਣ ਪਿਛਲੀ ਆਪਣੀ ਅਸਫਲਤਾ ‘ਤੇ ਪਰਦਾ ਪਾਉਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਉਣ ਦੇ ਯਤਨ ਕੀਤੇ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਥੇ ਬਹੁਤ ਸਪੱਸ਼ਟ ਸੰਕੇਤ ਹਨ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਮੁੱਖ ਕਾਰਨ ਉਸਾਰੀ, ਮਲਬਾ ਤੇ ਗਰਦ ਆਦਿ ਹਨ, ਜੋ ਸਾਰੇ ਹਵਾ ਵਿੱਚ ਪ੍ਰਦੂਸ਼ਣ ਦੇ ਕਣਾਂ ਨੂੰ ਭੇਜਦੇ ਹਨ। ਉਨਜ਼ ੍ਹਾਂ ਕਿਹਾ ਕਿ ਸਰਦੀਆਂ ਵਿੱਚ ਮੌਸਮ ਦੇ ਹਾਲਾਤਾਂ ਸਦਕਾ ਇਹ ਕਣ ਲੰਮਾਂ ਸਮਾਂ ਹਵਾ ਵਿੱਚ ਠਹਿਰਦੇ ਹਨ ਜਿਸ ਕਰਕੇ ਸਥਿਤੀ ਬੁਰੀ ਬਣਦੀ ਹੈ, ਜੋ ਕੇਜਰੀਵਾਲ ਤੋਂ ਇਲਾਵਾ ਹਰ ਇਕ ਸਾਫ ਵੇਖ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਜ਼ ਾਂ ਦੀ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਹਵਾ ਨੂੰ ਪੂਰੀ ਤਰ੍ਹਜ਼ ਾਂ ਸਾਫ ਰੱਖਿਆ ਜਾ ਸਕੇ, ਪਰ ਬਦਕਿਸਮਤੀ ਨਾਲ ਕਿਸਾਨ ਇਸ ਉਦੇਸ਼ ਲਈ ਵਿੱਤੀ ਸਹਾਇਤਾ ਦੀ ਅਣਹੋਂਦ ਕਾਰਨ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਵਿੱਚ ਵੱਡੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਜ਼ ਾਂ ਅੱਗੇ ਕਿਹਾ ਕਿ ਨਗਦ ਸਹਾਇਤਾ ਲਈ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੋਈ ਉਸਾਰੂ ਹੁੰਗਾਰਾ ਨਹੀਂ ਭਰਿਆ ਗਿਆ। ਉਨ੍ਹਜ਼ ਾਂ ਪੰਜਾਬ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਖਾਤਮੇ ਲਈ ਕੇਂਦਰ ਪਾਸੋਂ ਪ੍ਰਤੀ ਕੁਇੰਟਲ 100 ਰੁਪਏ ਦੀ ਵਿੱਤੀ ਸਹਾਇਤਾ ਦੀ ਆਪਣੀ ਮੰਗ ਨੂੰ ਦੁਹਰਾਇਆ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION