26.7 C
Delhi
Thursday, April 25, 2024
spot_img
spot_img

ਪਰਾਲੀ ਸਾੜਨ ਦੇ ਮਾਮਲੇ ’ਚ ਤਿੰਨ ਐਫ.ਆਈ.ਆਰ. ਦਰਜ, ਵਰਤਾਰਾ ਜਾਰੀ ਰਿਹਾ ਤਾਂ ਮਸ਼ੀਨਰੀ ਜ਼ਬਤ ਹੋਵੇਗੀ: ਘਨਸ਼ਿਆਮ ਥੋਰੀ

ਜਲੰਧਰ, 10 ਅਕਤੂਬਰ, 2020 –

ਦਿਹਾਤੀ ਪੁਲਿਸ ਨੇ ਪਰਾਲੀ ਸਾੜਨ ਮਾਮਲਿਆਂ ਵਿੱਚ ਸਖਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਹਨ।

ਇਹ ਐਫਆਈਆਰਜ਼ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ, ਜਿਥੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਦਿੱਤੀ ਗਈ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ (ਦਿਹਾਤੀ) ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕ ਵਿਸ਼ਾਲ ਅਭਿਆਸ ਦੇ ਹਿੱਸੇ ਵਜੋਂ ਪੁਲਿਸ ਵਿਭਾਗ ਵੱਲੋਂ ਮੈਜਿਸਟਰੇਟ ਦੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਆਦੇਸ਼ਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਐਸਐਸਪੀ ਗਰਗ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਵੱਲੋਂ ਸ਼ਾਹਕੋਟ, ਲੋਹੀਆਂ ਅਤੇ ਮਹਿਤਾਪੁਰ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸੂਚਨਾ ਦਿੱਤੀ ਗਈ ਸੀ, ਜਿਸ ‘ਤੇ ਪੁਲਿਸ ਵਿਭਾਗ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਗਰਗ ਨੇ ਕਿਹਾ ਕਿ ਮੌਜੂਦਾ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਹੋਰ ਖ਼ਰਾਬ ਹੋ ਸਕਦੀ ਹੈ, ਜਿਸ ਕਰਕੇ ਕੋਵਿਡ ਦੇ ਮਰੀਜ਼ਾਂ ਦੀ ਸਿਹਤ ਸਥਿਤੀ ਹੋਰ ਵਿਗੜ ਸਕਦੀ ਹੈ, ਜੋ ਪਹਿਲਾਂ ਹੀ ਬੀਮਾਰੀ ਨਾਲ ਜੂਝ ਰਹੇ ਹਨ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਹਵਾ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਖ਼ਾਸਕਰ ਇਸ ਮੁਸ਼ਕਿਲ ਭਰੇ ਸਮੇਂ ਵਿੱਚ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਈ ਤਾਂ ਉਸ ਦੀ ਸਬਸਿਡੀ ਵਾਲੀ ਮਸ਼ੀਨਰੀ ਨੂੰ ਤੁਰੰਤ ਪ੍ਰਭਾਵ ਨਾਲ ਜ਼ਬਤ ਕਰ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਉਪਕਰਣਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਜੋ ਬਿਹਤਰ ਢੰਗ ਨਾਲ ਪਰਾਲੀ ਅਤੇ ਹੋਰ ਖੇਤੀਬਾੜੀ ਕਾਰਜਾਂ ਦਾ ਪ੍ਰਬੰਧਨ ਕਰਨ ਵਿੱਚ ਕਿਸਾਨਾਂ ਦੀ ਮਦਦ ਹੋ ਸਕੇ ਪਰ ਜੇਕਰ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਂਦੇ ਪਾਏ ਗਏ ਤਾਂ ਉਨ੍ਹਾਂ ਦੀ ਸਬਸਿਡੀ ਵਾਲੀ ਮਸ਼ੀਨਰੀ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION