42.8 C
Delhi
Friday, May 17, 2024
spot_img
spot_img

ਪਰਿਵਾਰ ਦੀ ਇੱਛਾ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ: ਪਰਮਿੰਦਰ ਸਿੰਘ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ 3 ਜੂਨ,2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ.ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਜਿਨ੍ਹਾਂ ਛੇਤੀ ਹੋ ਸਕੇ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਅਸਲੀਅਤ ਬਾਹਰ ਲਿਆਂਦੀ ਜਾ ਸਕੇ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਮੁਲਜ਼ਮਾ ਨੂੰ ਕਾਬੂ ਨਹੀਂ ਕਰ ਸਕੀ ਹੈ। ਇਸ ਕਰਕੇ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਦੁਨੀਆਂ ਭਾਰ ਵਿੱਚ ਮਸ਼ਹੂਰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਹੋਣਾ ਪੰਜਾਬ ਸਰਕਾਰ ਦੇ ਸੁਰੱਖਿਆਂ ਪ੍ਰਬੰਧਾਂ ਤੇ ਸਵਾਲ ਖੜ੍ਹਾ ਕਰਦਾ ਹੈ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਸੰਬਧੀ ਜਾਣਕਾਰੀ ਜਨਤਕ ਕਰਨਾ ਗੈਰਜ਼ਿੰਮੇਵਾਰੀ ਵਾਲਾ ਵਤੀਰਾ ਹੈ।

ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਗੈਂਗਵਾਰ,ਕਤਲ ਅਤੇ ਅਪਰਾਧਿਕ ਵਾਰਦਾਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ।

ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਜੋਕੇ ਸਮੇਂ ਦੀ ਵੱਡੀ ਲੋੜ ਹੈ। ਸ.ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆਂ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION