30.1 C
Delhi
Friday, April 26, 2024
spot_img
spot_img

ਪਵਨ ਟੀਨੂੰ ਨਾਲ ਧੱਕਾ ਮੁੱਕੀ ਕਰਨ ਵਾਲੇ ਮਨਪ੍ਰੀਤ ਬਾਦਲ ਤੇ ਹੋਰਨਾਂ ਕਾਂਗਰਸੀਆਂ ਖਿਲਾਫ਼ ਕਾਰਵਾਈ ਹੋਵੇ: ਅਕਾਲੀ ਦਲ

ਚੰਡੀਗੜ੍ਹ, 04 ਮਾਰਚ, 2020 –

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਕੋਲ ਵਿੱਤ ਮੰਤਰੀ ਮਨਪ੍ਰੀਤ ਬਾਦਲ, ਕਾਂਗਰਸੀ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਖ਼ਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ, ਜਿਹਨਾਂ ਨੇ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਨਾਲ ਉਸ ਸਮੇਂ ਗਾਲੀ ਗਲੋਚ ਅਤੇ ਧੱਕਾ ਮੁੱਕੀ ਕੀਤੀ ਜਦੋਂ ਉਹਨਾਂ ਨੇ ਵਿਧਾਨ ਸਭਾ ਅੰਦਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਬਕਾਇਆ ਵਜ਼ੀਫਿਆਂ ਦਾ ਮੁੱਦਾ ਉਠਾਇਆ ਸੀ।

ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਪੀਕਰ ਨੂੰ ਇਸ ਨਿੰਦਣਯੋਗ ਘਟਨਾ ਬਾਰੇ ਜਾਣੂ ਕਰਵਾਉਂਦਿਆਂ ਅਕਾਲੀ ਵਿਧਾਇਕ ਦਲ ਨੇ ਦੱਸਿਆ ਕਿ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੇ ਸਿਰਫ ਇਸ ਲਈ ਸ੍ਰੀ ਟੀਨੂੰ ਉੁੱਤੇ ਸਰੀਰਕ ਹਮਲਾ ਕਰ ਦਿੱਤਾ ਕਿਉਂਕਿ ਉਹ ਵਿੱਤ ਮੰਤਰੀ ਨੂੰ ਇਹ ਪੁੱਛ ਰਹੇ ਸਨ ਕਿ ਦਲਿਤ ਭਾਈਚਾਰੇ ਵਾਸਤੇ ਆਏ ਫੰਡ ਖਾਸ ਕਰਕੇ ਐਸਸੀ ਵਜ਼ੀਫਿਆਂ ਦੀ ਰਾਸ਼ੀ ਨੂੰ ਕਿਉਂ ਜਾਰੀ ਨਹੀਂ ਕੀਤਾ ਜਾ ਰਿਹਾ ਹੈ?

ਅਕਾਲੀ ਵਿਧਾਇਕਾਂ ਨੇ ਸਪੀਕਰ ਨੂੰ ਦੱਸਿਆ ਕਿ ਵਿੱਤ ਮੰਤਰੀ ਨੇ ਸ੍ਰੀ ਟੀਨੂੰ ਨੂੰ ਇੱਕ ਗੰਦੀ ਗਾਲ੍ਹ ਕੱਢੀ ਅਤੇ ਬਾਕੀ ਕਾਂਗਰਸੀ ਵਿਧਾਇਕਾਂ ਨੂੰ ਉਸ ਉੱਤੇ ਹਮਲਾ ਕਰਨ ਲਈ ਉਕਸਾਇਆ। ਇਸ ਤੋਂ ਬਾਅਦ ਸਾਰੇ ਕਾਂਗਰਸੀ ਆਗੂਆਂ ਨੇ ਸ੍ਰੀ ਟੀਨੂੰ ਨਾਲ ਗਾਲੀਗਲੋਚ ਅਤੇ ਧੱਕਾਮੁੱਕੀ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਜੇਕਰ ਡਾਕਟਰ ਸੁਖਵਿੰਦਰ ਸੁੱਖੀ ਸਮੇਤ ਕੁੱਝ ਅਕਾਲੀ ਆਗੂ ਉਹਨਾਂ ਦੇ ਬਚਾਅ ਲਈ ਨਾ ਆਉਂਦੇ ਤਾਂ ਅਕਾਲੀ ਆਗੂ ਦਾ ਨੁਕਸਾਨ ਹੋ ਜਾਣਾ ਸੀ।

ਵਿਧਾਇਕਾਂ ਨੇ ਕਿਹਾ ਕਿ ਇਸ ਮਸਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਹ ਮਸਲਾ ਵਿਸ਼ੇਸ਼ ਅਧਿਕਾਰ ਕਮੇਟੀ ਦੇ ਹਵਾਲੇ ਕੀਤਾ ਜਾਵੇ, ਕਿਉਂਕਿ ਇੱਕ ਦਲਿਤ ਆਗੂ ਦਾ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਅਤੇ ਮੰਤਰੀਆਂ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਤੋਂ ਇਲਾਵਾ ਕਾਂਗਰਸੀ ਵਿਧਾਇਕਾਂ ਦੁਆਰਾ ਨਿਰਾਦਰ ਕੀਤਾ ਗਿਆ ਹੈ।

ਇਸ ਮਸਲੇ ਉੱਤੇ ਸਪੀਕਰ ਨੂੰ ਮਿਲਣ ਵਾਲੇ ਅਕਾਲੀ ਵਿਧਾਇਕਾਂ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ, ਪਵਨ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ਰੋਜ਼ੀ ਬਰਕੰਦੀ, ਮਨਪ੍ਰੀਤ ਸਿੰਘ ਇਆਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਲਦੇਵ ਖਹਿਰਾ ਅਤੇ ਡਾਕਟਰ ਸੁਖਵਿੰਦਰ ਸੁੱਖੀ ਸ਼ਾਮਿਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION