34 C
Delhi
Tuesday, April 23, 2024
spot_img
spot_img

ਪਵਿੱਤਰ ਵੇਂਈਂ ’ਚ 500 ਕਿਊਸਕ ਪਾਣੀ ਛੱਡਿਆ ਜਾਵੇ: ਸੰਤ ਸੀਚੇਵਾਲ ਦੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ

ਸੁਲਤਾਨਪੁਰ ਲੋਧੀ, 10 ਸਤੰਬਰ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ।

ਮੁੱਖ ਮੰਤਰੀ ਪੰਜਾਬ ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਵਾਲੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਆਏ ਹੋਏ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ `ਚ ਨੱਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੌਕੇ ਤੇ ਜਾ ਕੇ ਮਿਲੇ।

ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵੱਲੋਂ ਪਵਿੱਤਰ ਕਾਲੀ ਵੇਈਂ ਸਮੇਤ ਹੋਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜ਼ਾ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਸੰਤ ਸੀਚੇਵਾਲ ਜੀ ਵੱਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਏ ਹੜ੍ਹਾਂ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਜਾਨੀਆ ਚਾਹਲ ਦੇ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਕੰਮ ਕਰਕੇ 10 ਦਿਨਾਂ ਵਿੱਚ ਇਸ ਨੂੰ ਮੁਕੰਮਲ ਕੀਤਾ ਸੀ।

ਇਸ ਮੌਕੇ ਮੁੱਖ ਮੰਤਰੀ ਸਾਹਿਬ ਨੇ ਵੇਈਂ ਨੂੰ ਸਾਫ ਸੁਥਰਾ ਰੱਖਣ ਬਾਰੇ ਵੀ ਸੰਤ ਸੀਚੇਵਾਲ ਜੀ ਨਾਲ ਵਿਚਾਰ ਚਰਚਾ ਕੀਤੀ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਪਵਿੱਤਰ ਕਾਲੀ ਵੇਈਂ ਵਿਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਕ ਤਾਂ ਨਿਰੰਤਰ ਵਹਾਅ ਬਣਿਆ ਰਹੇ ਅਤੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਸਾਫ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਬਾਬੇ ਨਾਨਕ ਦੀ ਵੇਈਂ ਤਦ ਹੀ ਜਿਊਂਦੀ ਰਹਿ ਸਕਦੀ ਹੈ ਜੇ ਇਸ ਵਿਚ ਪਾਣੀ ਦਾ ਵਹਾਅ ਨਿਰੰਤਰ ਬਣਿਆ ਰਿਹਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵੇਈਂ ਦਾ ਵਹਾਅ ਲਗਾਤਾਰ ਬਣਿਆ ਰਹੇਗਾ। ਗੱਲਬਾਤ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਹੈ ਕਿ ਵੇਈਂ ਵਿੱਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਦੇ ਵਹਾਅ ਨਾਲ ਸਿੱਖ ਫਲਸਫੇ ਦੀ ਇਸ ਇਤਿਹਾਸਕ ਧ੍ਰੋਹਰ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆ ਨਦੀਆਂ ਤੇ ਦਰਿਆਵਾਂ ਦਾ ਵਹਾਅ ਨੂੰ ਲਗਤਾਰ ਬਣਾਈ ਰੱਖਣਾ ਸਮੇਂ ਮੁੱਖ ਲੋੜ ਹੈ। ਸੰਤ ਸੀਚੇਵਾਲ ਨੇ ਨਦੀਆਂ ਅਤੇ ਦਰਿਆਵਾਂ ਨੂੰ ਕੁਦਰਤ ਦਾ ਜਿਊਂਦਾ ਜਾਗਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੁਦਰਤੀ ਸਾਧਨਾਂ ਦੇ ਮਰਨ ਨਾਲ ਮਨੱੁਖ ਨੂੰ ਅੱਜ ਵੱਡੀਆਂ ਚੁਣੌਤੀਆਂ ਅਤੇ ਖਤਰਿਆਂ ਦਾ ਸਾਹਮਣਾ ਕਰਨ ਪੈ ਰਿਹਾ ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਨੂੰ ਸੰਗਤਾਂ ਨੇ 19 ਸਾਲ ਦੀ ਕਾਰਸੇਵਾ ਰਾਹੀ ਮੁੜ ਜਿਊਂਦਾ ਕੀਤਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣਾ ਤਦ ਹੀ ਸਾਰਥਿਕ ਹੋਵੇਗਾ ਜਦੋਂ ਸਿੱਖ ਫਲਸਫੇ ਨੂੰ ਜਨਮ ਦੇਣ ਵਾਲੀ ਪਵਿੱਤਰ ਕਾਲੀ ਵੇਈਂ ਜਿਊਂਦੀ ਰਹੇਗੀ ਭਾਵ ਕਿ ਇਹ ਨਿਰੰਤਰ ਵਗਦੀ ਰਹੇਗੀ।ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੇ ਮੁੱਖ ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION