26.1 C
Delhi
Friday, April 26, 2024
spot_img
spot_img

ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866 ਆਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਯੈੱਸ ਪੰਜਾਬ
ਚੰਡੀਗੜ, 08 ਜੁਲਾਈ, 2021:
ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ: 14 ਆਫ 2021 ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਬੋਰਡ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਲਈ ਬੋਰਡ ਦੀ ਵੈੱਬਸਾਈਟ ਤੇ ਅਪਲਾਈ ਕਰਨ ਦੀ ਸਮੁੱਚੀ ਵਿਧੀ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਅਨੁਸਾਰ ਯੋਗ ਉਮੀਦਵਾਰ ਮਿਤੀ 08/07/2021 ਤੋਂ 30/07/2021 ਸ਼ਾਮ 5:00 ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਫੀਸ ਭਰਨ ਦੀ ਆਖਰੀ ਮਿਤੀ 03-08-2021 ਰੱਖੀ ਗਈ ਹੈ।

ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਯੋਗ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ।

ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION