ਜਲੰਧਰ, 06 ਮਾਰਚ, 2020 –
ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਡਾ.ਨਯਨ ਜੱਸਲ ਨੇ ਵਾਹਨ ਡੀਲਰਾਂ ਦੀ ਮੀਟਿੰਗ ਦੌਰਾਨ ਦੱਸਿਆ ਕਿ ਪਹਿਲੀ ਅਪ੍ਰੈਲ 2020 ਤੋਂ ਬਾਅਦ ਬੀ.ਐਸ.-4 ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪਹਿਲੀ ਅਪ੍ਰੈਲ 2020 ਤੋਂ ਬਾਅਦ ਬੀ.ਐਸ.-4 ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਐਸ.-4 ਵਾਹਨ ਮਾਲਕਾਂ ਜਿਨਾਂ ਨੇ ਅੱਜੇ ਤੱਕ ਰਜਿਸਟਰੇਸ਼ਨ ਨੰਬਰ ਪ੍ਰਾਪਤ ਨਹੀਂ ਕੀਤਾ ਨੂੰ ਸਹੂਲਤ ਪ੍ਰਦਾਨ ਕਰਦਿਆਂ ਟਰਾਂਸਪੋਰਟ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਬੀ.ਐਸ.-4 ਵਾਹਨ ਮਾਲਕ ਰਜਿਸਟਰੇਸ਼ਨ ਲਈ 25 ਮਾਰਚ 2020 ਤੱਕ ਆਪਣੇ ਬਿਨੈਪੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਜਾਂ ਸਬੰਧਿਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇਕੋ ਇਕ ਮੰਤਵ ਹੈ ਕਿ ਜਿਨਾਂ ਲੋਕਾਂ ਪਾਸ ਬੀ.ਐਸ-4 ਵਾਹਨ ਹਨ ਉਨਾਂ ਨੂੰ ਰਜਿਸਟਰੇਸ਼ਨ ਨੰਬਰ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਉਪ ਮੰਡਲ ਮੈਜਿਸਟਰੇਟਾਂ ਦੇ ਦਫ਼ਤਰ 21 ਮਾਰਚ ਦਿਨ ਸ਼ਨੀਵਾਰ ਨੂੰ ਵੀ ਖੁੱਲੇ ਰਹਿਣਗੇ। ਉਨ੍ਹਾਂ ਲੋਕਾਂ ਨੁੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਆਪਣੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰ ਪ੍ਰਾਪਤ ਕਰ ਲੈਣ।