31.1 C
Delhi
Thursday, May 9, 2024
spot_img
spot_img

ਪਾਕਿਸਤਾਨ ’ਚ ਸਿੱਖਾਂ ਨੂੰ ਨਿਸ਼ਾਨ ਬਣਾਉਣ ਵਾਲਿਆਂ ਖਿਲਾਫ਼ ਹੋਵੇ ਕਾਰਵਾਈ: ਸ਼੍ਰੋਮਣੀ ਕਮੇਟੀ ਦੀ ਮੰਗ

ਅੰਮ੍ਰਿਤਸਰ, 4 ਜਨਵਰੀ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਹਿੰਸਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਮੁੱਚਾ ਸਿੱਖ ਜਗਤ ਪਾਕਿਸਤਾਨ ਦੇ ਸਿੱਖ ਭਾਈਚਾਰੇ ਨਾਲ ਖੜ੍ਹਾ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈ ਸ਼ੰਕਰ ਨੂੰ ਇਕ ਪੱਤਰ ਲਿਖਿਆ ਗਿਆ ਹੈ।

ਪਾਕਿਸਤਾਨ ਦੇ ਸਿੱਖਾਂ ਦੀ ਹਿਫਾਜ਼ਤ ਕਰਨਾ ਉਥੋਂ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ। ਉਥੋਂ ਨੇ ਨਾਗਰਿਕ ਹੁੰਦਿਆਂ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਹਰ ਤਰ੍ਹਾਂ ਦੇ ਹੱਕ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਆਪਣੇ ਨਿੱਜੀ ਹਿੱਤਾਂ ਲਈ ਸਿੱਖ ਅਤੇ ਮੁਸਲਮਾਨ ਭਰਾਵਾਂ ਵਿਚ ਪਾੜਾ ਪਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ।

ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਭਾਈ ਮਹਿਤਾ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖ ਆਗੂ ਸ. ਮਹਿੰਦਰਪਾਲ ਸਿੰਘ ਪਾਰਲੀਮਾਨੀ ਸੈਕਟਰੀ ਅਨੁਸਾਰ ਇਸ ਘਟਨਾ ਦੀ ਪਾਕਿਸਤਾਨ ਦੇ ਮੁਸਲਿਮ ਭਾਈਚਾਰੇ ਵੱਲੋਂ ਵੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਸ. ਮਹਿੰਦਰਪਾਲ ਸਿੰਘ ਮੁਤਾਬਿਕ ਦੋਸ਼ੀਆਂ ਖ਼ਿਲਾਫ਼ ਧਾਰਾ 295-ਸੀ ਤਹਿਤ ਕੇਸ ਦਰਜ਼ ਕਰਨ ਲਈ ਕਰਵਾਈ ਜਾਵੇਗੀ।

ਭਾਈ ਮਹਿਤਾ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ 42 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਪਥਰਾ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਸਥਾਨਕ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਮਰਯਾਦਾ ਵਿਚ ਕਿਸੇ ਕਿਸਮ ਦਾ ਵਿਘਨ ਨਹੀਂ ਪਿਆ। ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ।

ਇਸ ਮੌਕੇ ਉਨ੍ਹਾਂ ਨਾਲ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਜਾਵੇਗਾ ਪਾਕਿਸਤਾਨ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਨੂੰ ਸ਼ਾਮਲ ਕੀਤਾ ਹੈ। ਇਸ ਦੇ ਕੋਆਰਡੀਨੇਟਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਹੋਣਗੇ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਵਿਖੇ ਵਾਪਰੀ ਘਟਨਾ ਨਾਲ ਪੂਰੇ ਵਿਸ਼ਵ ਦੀਆਂ ਸਿੱਖ ਸੰਗਤਾਂ ਅੰਦਰ ਰੋਸ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਕਾਰਵਾਈ ਆਰੰਭ ਦਿੱਤੀ ਹੈ।

ਭਾਈ ਲੌਂਗੋਵਾਲ ਅਨੁਸਾਰ ਪਾਕਿਸਤਾਨ ਦੇ ਅਬੈਸਡਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੀਜੇ ਪ੍ਰਾਪਤ ਹੋਣ ਉਪਰੰਤ ਵਫ਼ਦ ਪਾਕਿਸਤਾਨ ਰਵਾਨਾ ਹੋਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਟੈਲੀਫੋਨ ’ਤੇ ਗੱਲਬਾਤ ਕਰਕੇ ਸਿੱਖਾਂ ਦੀ ਹਿਫਾਜ਼ਤ ਅਤੇ ਗੁਰੂ ਘਰਾਂ ਦੀ ਮਾਣ ਮਰਯਾਦਾ ਤੇ ਸਤਿਕਾਰ ਬਹਾਲ ਰੱਖਣ ਲਈ ਕਿਹਾ।

ਡਾ. ਰੂਪ ਸਿੰਘ ਅਨੁਸਾਰ ਗਵਰਨਰ ਨੇ ਭਰੋਸਾ ਦਿੱਤਾ ਕਿ ਸਰਕਾਰ ਸਿੱਖਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION