27.1 C
Delhi
Saturday, April 27, 2024
spot_img
spot_img

ਪਾਕਿਸਤਾਨ ਤੋਂ 40 ਕਿੱਲੋ ਹੈਰੋਇਨ ਦੀ ਸਮੱਗਲਿੰਗ ਦੇ ਮਾਮਲੇ ਨਾਲ ਸੰਬੰਧਤ ‘ਵੱਡੀ ਮੱਛੀ’ ਹਰਪ੍ਰੀਤ ਸਿੰਘ ਹੈਪੀ ਗ੍ਰਿਫ਼ਤਾਰ: ਡੀ.ਜੀ.ਪੀ. ਦਿਨਕਰ ਗੁਪਤਾ

ਯੈੱਸ ਪੰਜਾਬ
ਚੰਡੀਗੜ/ਅੰਮਿ੍ਰਤਸਰ, 13 ਸਤੰਬਰ, 2021 –
ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮਿ੍ਰਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਹੈਰੋਇਨ ਦੀ ਇਹ ਖੇਪ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਹੈਪੀ, ਜਿਸ ਨੂੰ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅੰਮਿ੍ਰਤਸਰ ਦੇ ਪਿੰਡ ਛੇਹਰਟਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ, ਕੋਲੋਂ 1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ 21 ਅਗਸਤ, 2021 ਨੂੰ ਅੰਮਿ੍ਰਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀਓਪੀ) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ, ਹੈਪੀ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਵੱਲ ਇਸ਼ਾਰਾ ਕਰਦੀ ਹੈ । ਉਨਾਂ ਕਿਹਾ, “ਪਾਕਿਸਤਾਨ ਆਧਾਰਤ ਤਸਕਰਾਂ ਅਤੇ ਮਲੇਸ਼ੀਆ ਤੋਂ ਕੰਮ ਕਰ ਰਹੇ ਤਸਕਰ ਜੱਗਾ ਨਾਲ ਹੈਪੀ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।”

ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਰਤਸਰ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਅੰਮਿ੍ਰਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION