37.8 C
Delhi
Friday, April 19, 2024
spot_img
spot_img

ਪਾਕਿਸਤਾਨ ਦੀਆਂ ਘੱਟ ਗਿਣਤੀਆਂ ਨੂੰ ਭਾਰਤ ਆਉਣ ਦਾ ਖੁਲ੍ਹਾ ਸੱਦਾ ਦਿੱਤਾ ਜਾਵੇ: ਸਿਰਸਾ ਦੀ ਅਮਿਤ ਸ਼ਾਹ ਨੂੰ ਅਪੀਲ

ਨਵੀਂ ਦਿੱਲੀ, 11 ਦਸੰਬਰ, 2019 –

ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੀਆਂ ਕੁੜੀਆਂ ਨੂੰ ਅਗਵਾ ਕਰਨ ਦੇ ਇਕ ਤਾਜ਼ਾ ਮਾਮਲੇ ਵਿਚ 14 ਸਾਲ ਦੀ ਇਸਾਈ ਲੜਕੀ ਨੂੰ ਅਗਵਾ ਕਰ ਲਿਆ ਗਿਆ ਫਿਰ ਉਸ ਦਾ ਧਰਮ ਪਰਿਵਰਤਨ ਕਰਵਾਇਆ ਗਿਆ ਅਤੇ ਮੁਸਲਿਮ ਲੜਕੇ ਨਾਲ ਉਸ ਦਾ ਵਿਆਹ ਕਰਵਾ ਦਿੱਤਾ ਗਿਆ। ਇਹ ਜਾਣਕਾਰੀ ਦਿੱਤੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਰਸਾ ਨੇ ਦਿੱਤੀ।

ਇਥੇ ਜਾਰੀ ਇਕ ਬਿਆਨ ਵਿਚ ਸ਼੍ਰੀ ਸਿਰਸਾ ਨੇ ਦੱਸਿਆ ਕਿ ਹੂਮਾ ਯੁਨਿਸ ਜੋ ਕਿ ਅੱਠਵÄ ਕਲਾਸ ਵਿਚ ਪੜ੍ਹਦੀ ਸੀ ਨੂੰ ਜਬਰੀ ਅਗਵਾ ਕਰਕੇ ਡੇਰਾ ਗਾਜੀਖਾਨ ਲਿਜਾਇਆ ਗਿਆ। ਇਥੇ ਉਸ ਦਾ ਜਬਰੀ ਧਰਮ ਪਰਿਵਰਤਨ ਕੀਤਾ ਗਿਆ ਅਤੇ ਮੁਸਲਿਮ ਲੜਕੇ ਅਬਦੁਲ ਜੱਬਾਰ ਨਾਲ ਉਸ ਦਾ ਵਿਆਹ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚ ਇਸ ਤਰੀਕੇ ਕੁੜੀਆਂ ਦਾ ਸੋਸ਼ਣ ਲਗਾਤਾਰ ਜਾਰੀ ਹੈ ਅਤੇ ਅਗਵਾਕਾਰ ਹਿੰਦੂ, ਸਿੱਖ ਤੇ ਇਸਾਈ ਭਾਈਚਾਰੇ ਦੀਆਂ ਕੁੜੀਆਂ ਨੂੰ ਅਗਵਾ ਕਰਕੇ ਇਸੇ ਤਰੀਕੇ ਮੁਸਲਮਾਨ ਲੜਕਿਆਂ ਨਾਲ ਵਿਆਹ ਕਰਵਾ ਰਹੇ ਹਨ।

ਸ਼੍ਰੀ ਸਿਰਸਾ ਨੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਾਮਲਿਆਂ ਦਾ ਨੋਟਿਸ ਲਿਆ ਜਾਵੇ ਤੇ ਪਾਕਿਸਤਾਨ ਸਰਕਾਰ ਖਿਲਾਫ ਕਾਰਵਾਈ ਕੀਤੀ ਜਾਵੇ ਕਿਉਂਕਿ ਪਾਕਿਸਤਾਨ ਸਰਕਾਰ ਇਨ੍ਹਾਂ ਅਗਵਾਕਾਰਾਂ ਜਿਨ੍ਹਾਂ ਵਿਚ ਬਹੁ ਗਿਣਤੀ ਮੁਸਲਮਾਨ ਹਨ ਨੂੰ ਹਰ ਤਰ੍ਹਾਂ ਦੀ ਹਮਾਇਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸ਼ਰਮਨਾਕ ਮਾਮਲੇ ਹਨ ਅਤੇ ਕੌਮਾਂਤਰੀ ਸੰਸਥਾ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨੂੰ ਇਸ ਤਰੀਕੇ ਦਬਾਇਆ ਨਾ ਜਾਵੇ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਰਹਿ ਰਹੀਆਂ ਇਨ੍ਹਾਂ ਘੱਟ ਗਿਣਤੀਆਂ ਨੂੰ ਸਿਟੀਜ਼ਨਸ਼ਿਪ ਬਿੱਲ ਦਾ ਲਾਭ ਦਿੱਤਾ ਜਾਵੇ ਅਤੇ ਇਨ੍ਹਾਂ ਨੂੰ ਭਾਰਤ ਆ ਕੇ ਨਾਗਰਿਕਤਾ ਹਾਸਲ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਜਾਵੇ ਤਾਂ ਕਿ ਇਨ੍ਹਾਂ ਦੀ ਲੁੱਟ ਖਸੁੱਟ ਬੰਦ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਕਿਉਂਕਿ ਘੱਟ ਗਿਣਤੀਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਪਾਕਿਸਤਾਨ ਤੋਂ ਘੱਟ ਗਿਣਤੀ ਭਾਈਚਾਰੇ ਦੀਆਂ 629 ਕੁੜੀਆਂ ਚੀਨ ਨੂੰ ਵੇਚ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪਾਕਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਦੇ ਲੋਕ ਹਿਜਰਤ ਕਰ ਆਉਣ ਕਿਉਂਕਿ ਭਾਰਤ ਵਿਚ ਘੱਟ ਗਿਣਤੀਆਂ ਸੰਵਿਧਾਨ ਵਿਚ ਕੀਤੀ ਵਿਵਸਥਾ ਅਨੁਸਾਰ ਪੂੁਰੀ ਤਰ੍ਹਾਂ ਸੁਰੱਖਿਅਤ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION