35.1 C
Delhi
Thursday, March 28, 2024
spot_img
spot_img

ਪਾਕਿਸਤਾਨ ਵਿੱਚ 16 ਸਾਲਾ ਹਿੰਦੂ ਲੜਕੀ ਅਗਵਾ: ਸਿਰਸਾ ਨੇ ਇਮਰਾਨ ਖ਼ਾਨ ਤੋਂ ਦਖ਼ਲ ਮੰਗਿਆ, ਮੋਦੀ ਤੇ ਸ਼ਾਹੀ ਨੂੰ ਵੀ ਕੀਤੀ ਅਪੀਲ

ਨਵੀਂ ਦਿੱਲੀ, 8 ਅਗਸਤ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖਾਂ ਸਮੇਤ ਘੱਟ ਗਿਣਤੀਆਂ ‘ਤੇ ਜ਼ੁਲਮ ਅਤੇ ਤਸ਼ੱਦਦ ਢਾਹੁਣ ਦਾ ਸਿਲਸਿਲਾ ਰੁਕਣ ਦਾ ਨਾਂ ਲਈਂ ਲੈ ਲਿਆ ਤੇ ਹੁਣ 16 ਸਾਲਾ ਲੜਕੀ ਕਵਿਤਾ ਨੂੰ ਆਦਿਲ ਪੁੱਤਰ ਅਸਲਮ ਨੇ ਰਾਜਾ ਮੰਡੀ ਜ਼ਿਲ੍ਹਾ ਬਧੀਨ ਤੋਂ ਧੱਕੇ ਨਾਲ ਅਗਵਾ ਕਰ ਲਿਆ ਹੈ।

ਸ੍ਰੀ ਸਿਰਸਾ ਨੇ ਦੱਸਿਆ ਕਿ ਕਵਿਤਾ ਦੇ ਪਿਤਾ ਭੋਜੋ ਕੋਹਲੀ ਇਨਸਾਫ ਲਈ ਦਰ ਦੀ ਦੀਆਂ ਠੋਕਰਾਂ ਖਾ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਪਾਕਿਸਤਾਨ ਘੱਟ ਗਿਣਤੀਆਂ ਲਈ ਨਰਕ ਬਣ ਕੇ ਰਹਿ ਗਿਆ ਹੈ ਜਿਥੇ ਉਹਨਾਂ ਦੀਆਂ ਲੜਕੀਆਂ ਨੂੰ ਅਗਵਾ ਕੀਤਾ ਹੈ, ਧਰਮ ਪਰਿਵਰਤਨ ਕੀਤਾ ਜਾਂਦਾ ਹੈ ਤੇ ਫਿਰ ਜ਼ਬਰੀ ਨਿਕਾਹ ਕਰ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਪਾਪ ਕਦੋਂ ਤੱਕ ਚਲਦਾ ਰਹੇਗਾ।

ਉਹਨਾਂ ਕਿਹਾ ਕਿ ਇਹਨਾਂ ਲੜਕੀਆਂ ਦੇ ਮਾਪੇ ਆਪਣੀ ਗੱਲ ਰੋ ਰੋ ਕੇ ਅਤੇ ਚਿੱਲਾ ਚਿੱਲਾ ਕੇ ਦੁਹਾਈਆਂ ਦਿੰਦੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੁੰਦੀ। ਉਹਨਾਂ ਕਿਹਾ ਕਿ ਕੱਲ੍ਹ ਇਹ ਮੀਡੀਆ ਵਿਚ ਆ ਜਾਵੇਗਾ ਕਿ ਇਸਨੇ ਆਪਣੀ ਮਰਜ਼ੀ ਨਾਲ ਨਿਕਾਹ ਕੀਤਾ ਹੈ।


ਇਸ ਨੂੰ ਵੀ ਪੜ੍ਹੋ:
ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦਾ ਮਾਮਲਾ: ਢੀਂਡਸਾ ਨਹੀਂ ਸੁਣਦੇ ਅਕਾਲ ਤਖ਼ਤ ਦੀ, ਅਕਾਲ ਤਖ਼ਤ ਦੀ ਚੁੱਪ ’ਤੇ ਉੱਠਣ ਲੱਗੇ ਸਵਾਲ?


ਸ੍ਰੀ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਘੱਟ ਗਿਣਤੀਆਂ ‘ਤੇ ਇਹ ਜ਼ੁਲਮ ਅਤੇ ਤਸ਼ੱਦਦ ਬੰਦ ਕਰਵਾਇਆ ਜਾਵੇ। ਉਹਨਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖ ਤੇ ਹੋਰ ਘੱਟ ਗਿਣਤੀਆਂ ਦੀ ਰਾਖੀ ਯਕੀਨੀ ਬਣਾਈ ਜਾਵੇ।

ਉਹਨਾਂ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਢਾਹੇ ਜਾ ਰਹੇ ਇਸ ਅਣਮਨੁੱਖੀ ਕਹਿਰ ਨੂੰ ਬੰਦ ਕਰਵਾਉਣ ਲਈ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਦਖਲ ਦੇਵੇ ਅਤੇ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਰਾਖੀ ਯਕੀਨੀ ਬਣਾਵੇ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION