36.7 C
Delhi
Friday, April 19, 2024
spot_img
spot_img

‘ਪਾਵਰਕਾਮ’ ਨੇ ਕੀਤੀ 8.63 ਕਰੋੜ ਦੀ ਲਾਗਤ ਵਾਲੀ ‘ਕਿਫ਼ਾਇਤੀ ਐਲ.ਈ.ਡੀ. ਬੱਲਬ ਯੋਜਨਾ’ ਦੀ ਸ਼ੁਰੂਆਤ: ਏ ਵੇਣੂੰ ਪ੍ਰਸਾਦ

ਚੰਡੀਗੜ੍ਹ, 4 ਸਤੰਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ 8.63 ਕਰੋੜ ਰੁਪਏ ਦੀ ਲਾਗਤ ਵਾਲੀ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਉਦੇਸ਼ ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐਲ.), ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਾ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਸ੍ਰੀ ਏ. ਵੇਣੂੰ ਪ੍ਰਸਾਦ ਨੇ ਦੱਸਿਆ ਕਿ ‘ਕਿਫਾਇਤੀ ਐਲ.ਈ.ਡੀ. ਬਲਬ ਯੋਜਨਾ’ ਦੇ ਅਨੁਸਾਰ ਇਕ ਕਿਲੋਵਾਟ ਤੱਕ ਦੇ ਮਨਜ਼ੂਰਸੁਦਾ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਯੋਗ ਖਪਤਕਾਰਾਂ ਨੂੰ ਸਿਰਫ 30 ਰੁਪਏ ਵਿੱਚ 2 ਐਲ.ਈ.ਡੀ. ਬਲਬ ਮੁਹੱਈਆ ਕਰਵਾਏ ਜਾਣਗੇ।

ਇਸ ਸਕੀਮ ਦੇ ਲਾਭ ਬਾਰੇ ਦੱਸਦਿਆਂ ਸੀ.ਐਮ.ਡੀ. ਨੇ ਕਿਹਾ ਕਿ ਇਹ ਐਲ.ਈ.ਡੀ. ਬਲਬ 80-90 ਫੀਸਦੀ ਤੱਕ ਬਿਜਲੀ ਦੀ ਬਚਤ ਕਰਨਗੇ ਅਤੇ ਲੰਬੇ ਸਮੇਂ (20,000 ਘੰਟੇ) ਤੱਕ ਚੱਲਣਗੇ। ਵਾਤਾਵਰਣ ਅਨੁਕੂਲ ਹੋਣ ਤੋਂ ਇਲਾਵਾ ਇਹਨਾਂ ਵਿਚ ਅੱਗ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ।

ਸੀ.ਐਮ.ਡੀ. ਨੇ ਇਹ ਵੀ ਕਿਹਾ ਕਿ ਖਪਤਕਾਰ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਨਾਲ ਸੰਪਰਕ ਕਰਕੇ ਅਤੇ ਮੌਜੂਦਾ ਬਿੱਲ, ਪਛਾਣ ਪੱਤਰ ਅਤੇ ਇੱਕ ਸੈਲਫ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਉਪਰੋਕਤ ਸਕੀਮ ਦਾ ਲਾਭ ਲੈ ਸਕਦੇ ਹਨ। ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਉਪਭੋਗਤਾ ਜਿਨ੍ਹਾਂ ਦਾ ਲੋਡ ਇਕ ਕਿਲੋਵਾਟ ਤੱਕ ਹੈ, ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਦੀ ਰਿਆਇਤ ਪ੍ਰਾਪਤ ਕਰ ਸਕਦੇ ਹਨ। ਇਸ ਅਧਾਰ ‘ਤੇ ਸਾਲ 2019-20 ਲਈ ਪੀ.ਐਸ.ਈ.ਆਰ.ਸੀ. ਵਲੋਂ ਮਨਜ਼ੂਰਸ਼ੁਦਾ ਬਿਜਲੀ ਸਬਸਿਡੀ 1598.47 ਕਰੋੜ ਰੁਪਏ ਹੈ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION