35.1 C
Delhi
Monday, May 27, 2024
spot_img
spot_img
spot_img

ਪੀਆਰਟੀਸੀ ਅਤੇ ਪਨਬੱਸ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ, ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ

ਯੈੱਸ ਪੰਜਾਬ
ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ)
ਪੰਜਾਬ ਭਰ ਦੇ ਵਿੱਚ ਅੱਜ ਰੋਡਵੇਜ਼ ਅਤੇ ਪੀਆਰਟੀਸੀ ਦੇ 27 ਡਿਪੂਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ਜਿਸਦੇ ਤਹਿਤ ਅਣਮਿੱਥੇ ਸਮੇਂ ਲਈ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ।

ਇਸ ਦੇ ਤਹਿਤ ਲੁਧਿਆਣਾ ਦੇ ਬੱਸ ਸਟੈਂਡ ਵਿਖੇ ਗਈ ਸਰਕਾਰੀ ਠੇਕੇ ਤੇ ਭਰਤੀ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ ਰੱਖੀਆਂ ਗਈਆਂ ਸਿਰਫ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਜ਼ਰੂਰ ਚੱਲਦੀਆਂ ਵਿਖਾਈ ਦਿੱਤੀਆਂ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਵੱਲੋਂ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ ਉਨ੍ਹਾਂ ਦੇ ਨਾਲ ਛੋਟੇ ਛੋਟੇ ਬੱਚੇ ਵੀ ਧਰਨੇ ਚ ਸ਼ਾਮਲ ਹੋਏ।

ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ ਮੁਲਾਜ਼ਮਾਂ ਦਾ ਸਾਥ ਦੇਣ ਆਏ ਛੋਟੇ ਬੱਚੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਰਕੇ ਉਨ੍ਹਾਂ ਨੂੰ ਹੀ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਪ੍ਰਾਈਵੇਟ ਬੱਸਾਂ ਘਟਾ ਕੇ ਸਰਕਾਰੀ ਬੱਸਾਂ ਦੀ ਤਾਦਾਦ ਵਧਾਈ ਜਾਵੇਗੀ ਪਰ ਉਹ ਅੱਜ ਤੱਕ ਨਹੀਂ ਵਧੀ।

ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ ਜੋ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਨੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲਗਪਗ ਸਾਰੇ ਹੀ ਡਿਪੂਆਂ ਵਿਚ ਅੱਜ ਬੱਸਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਜਾਮ ਹੈ..ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਦੇ ਕਹਿਣ ਮੁਤਾਬਕ ਉਹ ਕੱਲ੍ਹ ਦੀ ਵੀ ਰਣਨੀਤੀ ਬਣਾਉਣਗੇ ਅਤੇ ਮੁੱਖ ਮੰਤਰੀ ਦੀ ਕਿਹੜੀ ਰਿਹਾਇਸ਼ ਦਾ ਘਿਰਾਓ ਕਰਨਾ ਹੈ ਇਸ ਸਬੰਧੀ ਫ਼ੈਸਲਾ ਲੈਣਗੇ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION