31.7 C
Delhi
Thursday, May 2, 2024
spot_img
spot_img

ਪੀਰਮੁਹੰਮਦ ਨੇ ਸੁਖ਼ਬੀਰ ਬਾਦਲ ਨਾਲ ਕੀਤੀ ਮੁਲਾਕਾਤ, ਪੰਜਾਬ ਵਿੱਚ 10 ਮਾਰਚ ਨੂੰ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਯੈੱਸ ਪੰਜਾਬ
ਬਾਦਲ, 6 ਮਾਰਚ, 2022:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪਾਰਟੀ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ ਤੇ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾ ਦੇ ਆ ਰਹੇ ਨਤੀਜਿਆ ਦੀ ਸਮੀਖਿਆ ਕੀਤੀ ਉਹਨਾਂ ਕਿਹਾ ਕਿ ਸ੍ ਬਾਦਲ ਪੂਰੀ ਤਰਾ ਆਸਵੰਦ ਹਨ ਕਿ ਚੋਣ ਨਤੀਜੇ ਸ੍ਰੌਮਣੀ ਅਕਾਲੀ ਦਲ ਦੇ ਹੱਕ ਵਿੱਚ ਆਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਬਸਪਾ+ ਗਠਜੋੜ ਦੀ ਸਰਕਾਰ ਹੀ ਬਣੇਗੀ , ਅਤੇ ਸੋ੍ਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 6 ਵੀ ਵਾਰ ਸਰਕਾਰ ਬਣਾਉਣ ਜਾ ਰਿਹਾ ਹੈ।

ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਜਰੀਵਾਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂ ਖ਼ਤਰੇ ਵਿਚ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਇਹ ਬਿਆਨ ਪੰਜਾਬ ਵਿੱਚ ਸਦੀਆਂ ਤੋਂ ਇੱਕਠੇ ਰਹਿ ਰਹੇ ਹਿੰਦੂ ਸਿੱਖ ਭਾਈਚਾਰਕ ਸਾਂਝ ਵਿੱਚ ਵੰਡੀਆਂ ਪਾਉਣ ਵਾਲਾ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਗਠਜੋੜ ਸਰਕਾਰ ਬਣਦੇ ਸਾਰ ਹੀ ਇਨਕਲਾਬੀ ਫੈਸਲੇ ਰਾਜ ਦੇ ਲੋਕਾ ਦੇ ਹਿੱਤ ਵਿੱਚ ਲਏ ਜਾਣਗੇ , ਉਨ੍ਹਾਂ ਨਾਲ ਜਥੇਦਾਰ ਜਗਦੇਵ ਸਿੰਘ ਸਿੰਘ ਤਲਵੰਡੀ ਦੇ ਦੋਹਤੇ ਭਾਈ ਗੁਰਜੀਤ ਸਿੰਘ ਤਲਵੰਡੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION