35.6 C
Delhi
Sunday, May 5, 2024
spot_img
spot_img

ਪੀ.ਐਸ.ਪੀ.ਸੀ.ਐਲ. ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ

ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2022:
ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸਬੰਧੀ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਕਰਨ ਕਰਕੇ ਮੁਅੱਤਲ ਕਰ ਦਿੱਤਾ ਹੈ। ਇਸਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦਿੜ੍ਹਬਾ ਡਿਵੀਜ਼ਨ ਦੀ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਵਿਖਾਉਂਦਿਆਂ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੀ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵਟਸਐਪ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦੇਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਹ ਹੈਲਪਲਾਈਨ ਕਾਫ਼ੀ ਮਦਦਗਾਰ ਸਾਬਤ ਹੋ ਰਹੀ ਹੈ ਕਿਉਂਕਿ ਲੋਕ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜੰਗ ਵਿੱਚ ਇਸ ਨੂੰ ਇੱਕ ਢੁੱਕਵੇਂ ਸਾਧਨ ਵਜੋਂ ਵਰਤ ਰਹੇ ਹਨ।

ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਕੰਮਕਾਜ ਵਿੱਚ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਸਬੰਧੀ ਵਟਸਐਪ ‘ਤੇ ਸ਼ਿਕਾਇਤ ਪ੍ਰਾਪਤ ਹੋਈ ਹੈ।

ਜਾਂਚ ਦੌਰਾਨ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਵਿੰਗ ਬਠਿੰਡਾ ਨੇ ਪਾਇਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਅਧਿਕਾਰੀ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਨੂੰ ਵਧਾਉਣ ਲਈ ਟੈਸਟ ਰਿਪੋਰਟ ਦੇਣ ਵਾਸਤੇ ਮਜਬੂਰ ਅਤੇ ਪ੍ਰੇਸ਼ਾਨ ਕਰ ਰਹੇ ਹਨ ਜੋ ਕਿ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਸ਼ੁਰੂ ਕੀਤੀ ਵਲੰਟਰੀ ਡਿਸਕਲੋਜ਼ਰ ਸਕੀਮ ਦੀਆਂ ਵਪਾਰਕ ਹਦਾਇਤਾਂ ਦੀ ਸਰਾਸਰ ਉਲੰਘਣਾ ਹੈ।

ਇੱਕ ਹੋਰ ਮਾਮਲੇ ਵਿੱਚ ਇੱਕ ਖਪਤਕਾਰ ਵੱਲੋਂ ਦਿੜ੍ਹਬਾ ਦੀ ਜੂਨੀਅਰ ਇੰਜਨੀਅਰ ਪ੍ਰਨੀਤ ਕੌਰ ਖ਼ਿਲਾਫ਼ ਇੱਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦਾ ਲੋਡ ਵਧਾਉਣ ਸਬੰਧੀ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਮੌਕੇ ‘ਤੇ ਕੀਤੀ ਗਈ ਪੜਤਾਲ ਉਪਰੰਤ ਆਊਟ ਸੋਰਸ ਡਰਾਈਵਰ ਪਰਗਟ ਸਿੰਘ ਦੀ ਜੇਬ ਵਿੱਚੋਂ 3000 ਰੁਪਏ ਬਰਾਮਦ ਹੋਏ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੀ.ਐਸ.ਪੀ.ਸੀ.ਐਲ. ਨੇ ਪਰਗਟ ਸਿੰਘ ਨਾਲ ਆਊਟ ਸੋਰਸ ਵਹੀਕਲ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ ਅਤੇ ਪਰਗਟ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਲਈ ਐਸਐਚਓ ਥਾਣਾ ਦਿੜ੍ਹਬਾ ਅਤੇ ਡਿਪਟੀ ਸੁਪਰਡੈਂਟ ਪੁਲਿਸ ਵਿਜੀਲੈਂਸ ਸੰਗਰੂਰ ਨੂੰ ਲਿਖਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION